Kolkata Doctor Rape-Murder Case : CBI ਨੇ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਹਿਰਾਸਤ 'ਚ ਲਿਆ
Published : Aug 16, 2024, 4:58 pm IST
Updated : Aug 16, 2024, 4:58 pm IST
SHARE ARTICLE
RG Kar Medical Hospital's Ex-Principal
RG Kar Medical Hospital's Ex-Principal

ਕੇਂਦਰ ਦਾ ਸਰਕਾਰੀ ਹਸਪਤਾਲਾਂ ਨੂੰ ਨਿਰਦੇਸ਼ - ਜੇਕਰ ਸਿਹਤ ਕਰਮਚਾਰੀਆਂ 'ਤੇ ਹਮਲਾ ਹੁੰਦਾ ਤਾਂ 6 ਘੰਟਿਆਂ 'ਚ ਦਰਜ ਕਰਨੀ ਹੋਵੇਗੀ FIR

Kolkata Doctor Rape-Murder Case : ਕੋਲਕਾਤਾ 'ਚ ਟਰੇਨੀ ਡਾਕਟਰ ਨਾਲ ਰੇਪ ਅਤੇ ਹੱਤਿਆ ਦੇ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ (CBI) ਆਰ.ਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਹਿਰਾਸਤ ਵਿੱਚ ਲਿਆ ਹੈ। ਏਜੰਸੀ ਨੇ ਉਸ ਨੂੰ ਸੰਮਨ ਵੀ ਜਾਰੀ ਕੀਤਾ ਸੀ।

ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਚੱਲ ਰਹੀ ਡਾਕਟਰਾਂ ਦੀ ਹੜਤਾਲ ਦੇ ਵਿਚਕਾਰ ਕੇਂਦਰੀ ਸਿਹਤ ਮੰਤਰਾਲੇ ਨੇ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ। ਮੰਤਰਾਲੇ ਨੇ ਕਿਹਾ ਹੈ ਕਿ ਮੈਡੀਕਲ ਸੰਸਥਾਵਾਂ ਨੂੰ ਹੈਲਥਕੇਅਰ ਵਰਕਰ 'ਤੇ ਹਮਲੇ ਦੇ 6 ਘੰਟਿਆਂ ਦੇ ਅੰਦਰ ਐਫਆਈਆਰ ਦਰਜ ਕਰਨੀ ਹੋਵੇਗੀ। ਮੰਤਰਾਲੇ ਨੇ ਇਹ ਫੈਸਲਾ ਮੈਡੀਕਲ ਕਾਲਜ ਵਿੱਚ ਇੱਕ ਟਰੇਨੀ ਡਾਕਟਰ ਦੇ ਨਾਲ ਰੇਪ ਅਤੇ ਹੱਤਿਆ ਦੇ ਮਾਮਲੇ ਅਤੇ ਇਸੇ ਕਾਲਜ ਵਿੱਚ 14 ਅਗਸਤ ਨੂੰ ਹੋਈ ਹਿੰਸਾ ਦੇ ਸਬੰਧ ਵਿੱਚ ਲਿਆ ਹੈ।

ਅੱਜ ਖੁਦ ਸੀਬੀਆਈ ਦੀ ਟੀਮ 3ਡੀ ਲੇਜ਼ਰ ਸਕੈਨਰ ਲੈ ਕੇ ਵਾਰਦਾਤ ਵਾਲੀ ਥਾਂ 'ਤੇ ਪਹੁੰਚੀ। ਇਸ ਦੇ ਨਾਲ ਇੱਕ ਡਿਜੀਟਲ ਬਲੂ ਪ੍ਰਿੰਟ ਤਿਆਰ ਕੀਤਾ ਜਾਵੇਗਾ, ਜਿਸ ਤੋਂ ਇਹ ਪਤਾ ਲਗਾਇਆ ਜਾ ਸਕੇਗਾ ਕਿ ਅਪਰਾਧ ਵਾਲੀ ਥਾਂ 'ਤੇ ਕਿੰਨੇ ਲੋਕ ਮੌਜੂਦ ਸਨ।

ਇੱਥੇ ਮਹਿਲਾ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਦਾ ਅੱਜ 7ਵਾਂ ਦਿਨ ਹੈ। ਦਿੱਲੀ ਏਮਜ਼ ਅਤੇ ਭੋਪਾਲ ਏਮਜ਼ ਸਮੇਤ ਦੇਸ਼ ਦੇ ਕਈ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਠੱਪ ਹੋ ਗਈਆਂ ਹਨ।

ਪੱਛਮੀ ਬੰਗਾਲ ਦੀ ਭਾਜਪਾ ਇਕਾਈ ਵੀ ਅੱਜ ਬੰਗਾਲ ਦੇ ਹਰ ਜ਼ਿਲ੍ਹੇ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਵੀ ਦੋਸ਼ੀਆਂ ਨੂੰ ਫਾਂਸੀ ਦੀ ਮੰਗ ਨੂੰ ਲੈ ਕੇ ਅੱਜ ਕੋਲਕਾਤਾ 'ਚ ਰੈਲੀ ਕਰੇਗੀ।

Location: India, West Bengal

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement