Uttarakhand nurse Rape muder : ਹੁਣ ਉੱਤਰਾਖੰਡ 'ਚ ਹਸਪਤਾਲ ਤੋਂ ਵਾਪਸ ਘਰ ਪਰਤ ਰਹੀ ਨਰਸ ਨਾਲ ਰੇਪ , 9 ਦਿਨਾਂ ਬਾਅਦ ਯੂਪੀ 'ਚੋਂ ਮਿਲੀ ਲਾਸ਼
Published : Aug 16, 2024, 6:19 pm IST
Updated : Aug 16, 2024, 6:19 pm IST
SHARE ARTICLE
Uttarakhand nurse Rape muder
Uttarakhand nurse Rape muder

ਗਲਾ ਘੁੱਟ ਕੇ ਕੀਤੀ ਹੱਤਿਆ ,ਪੁਲੀਸ ਨੇ ਮੁਲਜ਼ਮ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ

Uttarakhand nurse Rape muder Case : ਉੱਤਰਾਖੰਡ 'ਚ ਇੱਕ ਨਰਸ ਨਾਲ ਰੇਪ ਅਤੇ ਹੱਤਿਆ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉਕਤ ਨਰਸ ਇਕ ਨਿੱਜੀ ਹਸਪਤਾਲ 'ਚ ਕੰਮ ਕਰਦੀ ਸੀ ਅਤੇ ਉਹ ਉੱਤਰਾਖੰਡ-ਉੱਤਰ ਪ੍ਰਦੇਸ਼ ਦੀ ਸਰਹੱਦ ਨੇੜੇ ਰਹਿੰਦੀ ਸੀ। ਉਹ 30 ਜੁਲਾਈ ਦੀ ਸ਼ਾਮ ਨੂੰ ਹਸਪਤਾਲ ਤੋਂ ਨਿਕਲੀ ਸੀ ਅਤੇ ਸੀਸੀਟੀਵੀ ਫੁਟੇਜ ਵਿੱਚ ਰੁਦਰਪੁਰ ਦੇ ਇੰਦਰਾ ਚੌਕ ਤੋਂ ਇੱਕ ਈ-ਰਿਕਸ਼ਾ ਲੈਂਦੀ ਹੋਈ ਦਿਖਾਈ ਦਿੱਤੀ ਸੀ ਪਰ ਉਹ ਉੱਤਰ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਕਾਸ਼ੀਪੁਰ ਰੋਡ 'ਤੇ ਕਿਰਾਏ ਦੇ ਘਰ ਨਹੀਂ ਪਹੁੰਚੀ, ਜਿੱਥੇ ਉਹ 11 ਸਾਲ ਦੀ ਆਪਣੀ ਬੇਟੀ ਨਾਲ ਰਹਿੰਦੀ ਸੀ।

ਅਗਲੇ ਦਿਨ ਪੀੜਤ ਦੀ ਭੈਣ ਨੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ। ਅੱਠ ਦਿਨਾਂ ਬਾਅਦ 8 ਅਗਸਤ ਨੂੰ ਉੱਤਰ ਪ੍ਰਦੇਸ਼ ਪੁਲਿਸ ਨੂੰ ਉਸਦੀ ਲਾਸ਼ ਡਿਬਡੀਬਾ ਪਿੰਡ ਵਿੱਚ ਉਸਦੇ ਘਰ ਤੋਂ ਲਗਭਗ 1.5 ਕਿਲੋਮੀਟਰ ਦੂਰ ਇੱਕ ਖਾਲੀ ਪਲਾਟ ਵਿੱਚ ਮਿਲੀ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਪੁਲੀਸ ਟੀਮ ਗਠਿਤ ਕਰ ਦਿੱਤੀ ਗਈ ਹੈ ਅਤੇ ਜਾਂਚ ਟੀਮ ਨੇ ਮ੍ਰਿਤਕ ਦੇ ਚੋਰੀ ਹੋਏ ਮੋਬਾਈਲ ਫੋਨ ਨੂੰ ਟਰੇਸ ਕਰ ਲਿਆ ਹੈ।

ਮੋਬਾਈਲ ਫੋਨ ਬਰਾਮਦ ਹੋਣ ਤੋਂ ਬਾਅਦ ਪੁਲੀਸ ਮੁਲਜ਼ਮਾਂ ਤੱਕ ਪਹੁੰਚ ਗਈ। ਮੁਲਜ਼ਮ ਉੱਤਰ ਪ੍ਰਦੇਸ਼ ਦੇ ਬਰੇਲੀ ਦਾ ਰਹਿਣ ਵਾਲਾ ਹੈ। ਮੁਲਜ਼ਮ ਦਿਹਾੜੀਦਾਰ ਮਜ਼ਦੂਰ ਹੈ, ਪੁਲੀਸ ਨੇ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਨਸ਼ੇ 'ਚ ਧੁੱਤ ਧਰਮਿੰਦਰ ਨੇ ਪੀੜਤਾ ਨੂੰ ਦੇਖਿਆ ਅਤੇ ਉਸ ਦਾ ਪਿੱਛਾ ਕੀਤਾ ਅਤੇ ਜਦੋਂ ਉਹ ਆਪਣੇ ਅਪਾਰਟਮੈਂਟ ਦੀ ਇਮਾਰਤ 'ਚ ਦਾਖਲ ਹੋਣ ਵਾਲੀ ਸੀ ਤਾਂ ਉਸ 'ਤੇ ਹਮਲਾ ਕਰ ਦਿੱਤਾ। 

ਇਸ ਘਟਨਾ ਬਾਰੇ ਊਧਮ ਸਿੰਘ ਨਗਰ ਦੇ ਸੀਨੀਅਰ ਪੁਲੀਸ ਕਪਤਾਨ ਮੰਜੂਨਾਥ ਟੀਸੀ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਘੜੀਸ ਕੇ ਨੇੜੇ ਦੀਆਂ ਝਾੜੀਆਂ ਵਿੱਚ ਲੈ ਗਿਆ। ਜਿੱਥੇ ਉਸ ਨੇ ਨਰਸ ਨਾਲ ਰੇਪ ਕੀਤਾ ਅਤੇ ਸਕਾਰਫ਼ ਨਾਲ ਉਸ ਦਾ ਗਲਾ ਘੁੱਟ ਦਿੱਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੀੜਤਾ ਦਾ ਫੋਨ ਅਤੇ ਪਰਸ ਵਿੱਚੋਂ 3000 ਰੁਪਏ ਵੀ ਚੋਰੀ ਕਰ ਲਏ।

ਕੋਲਕਾਤਾ ਦੀ ਘਟਨਾ ਨੂੰ ਲੈ ਕੇ ਦੇਸ਼ ਭਰ 'ਚ ਰੋਸ

ਕੋਲਕਾਤਾ ਵਿੱਚ ਮਹਿਲਾ ਡਾਕਟਰਾਂ ਨਾਲ ਹੋਈ ਬੇਰਹਿਮੀ ਨੂੰ ਲੈ ਕੇ ਦਿੱਲੀ ਏਮਜ਼ ਵਿੱਚ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਜਾਰੀ ਹੈ। ਅੱਜ ਏਮਜ਼ ਦੀ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਮਹਿਲਾ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਕੱਢਿਆ। ਪ੍ਰਦਰਸ਼ਨਕਾਰੀ ਡਾਕਟਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਡਾਕਟਰਾਂ ਦੀ ਸੁਰੱਖਿਆ ਇੱਕ ਵੱਡਾ ਸਵਾਲ ਬਣ ਗਿਆ ਹੈ, ਅਜਿਹੇ ਵਿੱਚ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਕੇਂਦਰੀ ਸੁਰੱਖਿਆ ਐਕਟ ਲਾਗੂ ਕਰਨਾ ਚਾਹੀਦਾ ਹੈ। ਜੂਨੀਅਰ ਡਾਕਟਰਾਂ ਨੇ ਕਿਹਾ ਕਿ ਅਸੀਂ ਇਨਸਾਫ ਚਾਹੁੰਦੇ ਹਾਂ ਕਿਉਂਕਿ ਅਸੀਂ ਸਮਾਜ ਦੀ ਸੇਵਾ ਕਰਦੇ ਹਾਂ। ਅਜਿਹੇ 'ਚ ਜੇਕਰ ਸਾਡੇ ਨਾਲ ਅਜਿਹੀ ਘਟਨਾ ਵਾਪਰਦੀ ਹੈ ਤਾਂ ਕੋਈ ਵੀ ਡਾਕਟਰ ਬਣਨ ਦਾ ਸੁਪਨਾ ਨਹੀਂ ਦੇਖ ਸਕੇਗਾ।

 

Location: India, Uttarakhand

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement