
Delhi News : ਦੁਪਹਿਰ 3 ਵਜੇ ਨਵੀਂ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿਖੇ ਹੋਵੇਗੀ ਪ੍ਰੈਸ ਕਾਨਫਰੰਸ, ਡੀ.ਜੀ. ਮੀਡੀਆ ਈ.ਸੀ.ਆਈ. ਨੇ ਇਹ ਜਾਣਕਾਰੀ ਦਿੱਤੀ
Delhi News in Punjabi : ‘ਵੋਟ ਚੋਰੀ’ ਦੇ ਦੋਸ਼ਾਂ ਵਿਚਕਾਰ ਭਾਰਤੀ ਚੋਣ ਕਮਿਸ਼ਨ ਭਲਕੇ ਪ੍ਰੈਸ ਕਾਨਫਰੰਸ ਕਰੇਗਾ। ਇਹ ਪ੍ਰੈਸ ਕਾਨਫਰੰਸ 17 ਅਗਸਤ 2025 ਨੂੰ ਦੁਪਹਿਰ 3 ਵਜੇ ਨਵੀਂ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿਖੇ ਹੋਵੇਗੀ। ਇਸ ਸਬੰਧੀ ਡੀ.ਜੀ. ਮੀਡੀਆ ਈ.ਸੀ.ਆਈ. ਨੇ ਇਹ ਜਾਣਕਾਰੀ ਦਿੱਤੀ। ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤੋਂ ਬਾਅਦ ਇਹ ਚੋਣ ਕਮਿਸ਼ਨ ਦੀ ਪਹਿਲੀ ਪ੍ਰੈਸ ਕਾਨਫਰੰਸ ਹੋਵੇਗੀ।
The Election Commission of India to hold a press conference at 3 PM, August 17, 2025, at the National Media Centre in New Delhi: DG Media ECI pic.twitter.com/HA5bbt7UWx
— ANI (@ANI) August 16, 2025
ਭਾਰਤੀ ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਵੋਟਰ ਸੂਚੀ ਦਾ ਇਕ ਵਿਸ਼ੇਸ਼ ਤੀਬਰ ਸੋਧ (SIR) ਸ਼ੁਰੂ ਕਰ ਦਿੱਤਾ ਹੈ ਜੋ ਕਿ ਚੋਣਾਂ ਤੋਂ ਚਾਰ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਹੈ। ਇਸ ਫੈਸਲੇ ਬਾਰੇ ਉਠਾਏ ਗਏ ਸਵਾਲ ਹੁਣ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਚਰਚਾ ਦਾ ਵਿਸ਼ਾ ਬਣ ਗਏ ਹਨ।
(For more news apart from Election Commission India hold press conference tomorrow amid allegations of 'vote theft' News in Punjabi, stay tuned to Rozana Spokesman)