
ਸ਼ਿਵਸੈਨਾ ਮੁਖੀ ਉਧਵ ਠਾਕਰੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਵਿਸ਼ੇਸ਼ ਕਾਨੂੰਨ ਬਣਾ ਕੇ ਅਯੁੱਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਕਰਨਾ ਚਾਹੀਦਾ ਹੈ।
ਮੁੰਬਈ: ਸ਼ਿਵਸੈਨਾ ਮੁਖੀ ਉਧਵ ਠਾਕਰੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਵਿਸ਼ੇਸ਼ ਕਾਨੂੰਨ ਬਣਾ ਕੇ ਅਯੁੱਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਹੈ ਕਿ ਹੁਣ ਕਿਸੇ ਕੋਲ ਵੀ ਜ਼ਿਆਦਾ ਇੰਤਜ਼ਾਰ ਕਰਨ ਦਾ ਸਮਾਂ ਨਹੀਂ ਹੈ। ਉਹਨਾਂ ਕਿਹਾ ਕਿ ਰਾਮ ਮੰਦਰ ਸ਼ਰਧਾ ਅਤੇ ਆਸਥਾ ਦੀ ਗੱਲ ਹੈ।ਠਾਕਰੇ ਨੇ ਕਿਹਾ ਕਿ ਬਾਲਾ ਸਾਹਿਬ ਵੀ ਪਹਿਲਾਂ ਕਹਿ ਚੁੱਕੇ ਹਨ ਕਿ ਰਾਮ ਮੰਦਰ ਦੀ ਪਹਿਲੀ ਇੱਟ ਜੇਕਰ ਸ਼ਿਵ ਸੈਨਿਕ ਰੱਖਦੇ ਹਨ ਤਾਂ ਇਹ ਵੱਡੀ ਗੱਲ ਹੋਵੇਗੀ।
Ram Mandir
ਉਹਨਾਂ ਕਿਹਾ ਕਿ ਬਾਬਰੀ ਮਸਜਿਦ ਤੋੜਨ ਦੀ ਜ਼ਿੰਮੇਵਾਰੀ ਉਸ ਸਮੇਂ ਸ਼ਿਵਸੈਨਾ ਮੁਖੀ ਨੇ ਲਈ ਸੀ। ਹੁਣ ਕੇਂਦਰ ਦੀ ਭਾਜਪਾ ਸਰਕਾਰ ਵੀ ਰਾਮ ਮੰਦਰ ਨਿਰਮਾਣ ‘ਤੇ ਫ਼ੈਸਲਾ ਲਵੇ। ਸਿਆਸੀ ਜਾਣਕਾਰਾਂ ਦੀ ਮੰਨੀਏ ਤਾਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਪੁਰਾਣੇ ਸਹਿਯੋਗੀ ਦਲ ਮੁਖੀ ਦੇ ਇਸ ਬਿਆਨ ਨੂੰ ਕੇਂਦਰ ਦੀ ਸੱਤਾਧਾਰੀ ਮੋਦੀ ਸਰਕਾਰ ‘ਤੇ ਦਬਾਅ ਬਣਾਉਣ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।
Shivsena
ਸ਼ਿਵਸੈਨਾ ਅਤੇ ਭਾਜਪਾ ਵਿਚ ਆਉਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਹਾਲੇ ਤੱਕ ਐਲਾਨ ਨਹੀਂ ਹੋਇਆ ਹੈ। ਇਸੇ ਦੌਰਾਨ ਐਤਵਾਰ ਨੂੰ ਸ਼ਿਵਸੈਨਾ ਮੁਖੀ ਉਧਵ ਠਾਕਰੇ ਨੇ ਮੁੰਬਈ ਵਿਚ ਪਾਰਟੀ ਦੀ ਬੈਠਕ ਦੌਰਾਨ ਵਰਕਰਾਂ ਨੂੰ ਇਕੱਲੇ ਚੋਣ ਲੜਨ ਲਈ ਤਿਆਰ ਰਹਿਣ ਲਈ ਕਿਹਾ ਸੀ। ਸ਼ਿਵਸੈਨਾ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਠਾਕਰੇ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਜੇਕਰ ਇਕੱਲੇ ਚੋਣ ਲੜਨ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਹ ਇਸ ਦੇ ਲਈ ਤਿਆਰ ਰਹਿਣ। ਹਾਲਾਂਕਿ ਠਾਕਰੇ ਨੇ ਇਹ ਵੀ ਕਿਹਾ ਕਿ ਉਹ ਇਕੱਲੇ ਚੋਣ ਲੜਨ ਦੇ ਪੱਖ ਵਿਚ ਨਹੀਂ ਹਨ।
Uddhav Thackerayਮੰਨਿਆ ਜਾਂਦਾ ਹੈ ਕਿ ਭਾਜਪਾ ਨੇ ਸ਼ਿਵਸੈਨਾ ਨੂੰ 108 ਸੀਟਾਂ ਆਫਰ ਕੀਤੀਆਂ ਹਨ, ਜਿਸ ‘ਤੇ ਸ਼ਿਵਸੈਨਾ ਤਿਆਰ ਨਹੀਂ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ਹਨ ਅਤੇ ਭਾਜਪਾ ਬਾਕੀ ਸੀਟਾਂ ‘ਤੇ ਚੋਣ ਲੜਨਾ ਚਾਹੁੰਦੀ ਹੈ। ਭਾਜਪਾ ਨੇ ਪਹਿਲਾਂ ਹੀ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਸੱਤਾ ਵਿਚ ਵਾਪਸੀ ਕਰੇਗੀ ਅਤੇ ਉਸ ਦੀ ਅਗਵਾਈ ਵਿਚ ਸਰਕਾਰ ਬਣੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।