
ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਲੈ ਕੇ ਜਿੱਥੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਵਿਰੁੱਧ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਲੈ ਕੇ ਜਿੱਥੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਵਿਰੁੱਧ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਲੋਕ ਸਭਾ ਵਿਚ ਵੀ ਇਸ ਮੁੱਦੇ ਨੂੰ ਲੈ ਕੇ ਬਹਿਸ ਕੀਤੀ ਜਾ ਰਹੀ ਹੈ। ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਵੀ ਲੋਕ ਸਭਾ ਵਿਚ ਇਸ ਆਰਡੀਨੈਂਸ ਦਾ ਤਿੱਖਾ ਵਿਰੋਧ ਕੀਤਾ ਗਿਆ।
Farmers protest
ਉਹਨਾਂ ਨੇ ਸੰਸਦ ਵਿਚ ਵਿਸਥਾਰ ਸਹਿਤ ਸਮਝਾਇਆ ਕਿ ਕਿਸ ਤਰ੍ਹਾਂ ਇਹ ਆਰਡੀਨੈਂਸ ਕਿਸਾਨਾਂ ਲਈ ਮਾਰੂ ਸਾਬਤ ਹੋਣਗੇ। ਸੰਸਦ ਵਿਚ ਡਾ. ਅਮਰ ਸਿੰਘ ਨੇ ਕਿਹਾ ਕਿ ਪੂਰੇ ਦੇਸ਼ ਨੂੰ ਖ਼ਬਰ ਹੈ ਕਿ ਕੇਂਦਰ ਸਰਕਾਰ ਦੇ ਇਹਨਾਂ ਤਿੰਨ ਆਰਡੀਨੈਂਸਾਂ ਖਿਲਾਫ਼ ਪੰਜਾਬ, ਹਰਿਆਣਾ ਅਤੇ ਛੱਤੀਸਗੜ੍ਹ ਸਮੇਤ ਕਈ ਸੂਬਿਆਂ ਦੇ ਕਿਸਾਨ ਸੜਕਾਂ ‘ਤੇ ਉਤਰ ਆਏ ਹਨ।
Dr. Amar Singh
ਉਹਨਾਂ ਕਿਹਾ ਕਿ ਜੇਕਰ ਚੀਜ਼ਾਂ ਦੀਆਂ ਕੀਮਤਾਂ 'ਚ ਛੋਟਾ ਜਿਹਾ ਬਦਲਾਅ ਵੀ ਆਉਂਦਾ ਹੈ ਤਾਂ ਉਹ ਆਮ ਆਦਮੀ ਦੇ ਬਜਟ ਨੂੰ ਹਿਲਾ ਦਿੰਦਾ ਹੈ। ਅਜਿਹੇ ਵਿਚ ਸਰਕਾਰ ਵੱਲੋਂ ਇਹ ਬਿੱਲ ਲਿਆਉਣਾ ਆਮ ਆਦਮੀ ਲਈ ਧੱਕੇਸ਼ਾਹੀ ਹੋਵੇਗੀ, ਕਿਉਂਕਿ ਸਰਕਾਰ ਸਿਰਫ਼ ਉਸ ਵੇਲੇ ਹੀ ਦਖ਼ਲਅੰਦਾਜ਼ੀ ਕਰੇਗੀ ਜਦੋਂ ਕੀਮਤਾਂ 'ਚ ਦੁੱਗਣਾ ਵਾਧਾ ਹੋਵੇਗਾ।
Farmer
ਕਾਂਗਰਸੀ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਵਿਚ ਬੈਠ ਕੇ ਹੀ ਦੇਸ਼ ਦੇ 6 ਲੱਖ ਪਿੰਡਾਂ ਵਿਚ ਕੀਮਤਾਂ ਨੂੰ ਕਾਬੂ ਕਰਨ ਦੀ ਯੋਜਨਾ ਬਣਾ ਰਹੀ ਹੈ, ਕੇਂਦਰ ਸਰਕਾਰ ਇਹ ਬਹੁਤ ਵੱਡੀ ਗਲਤ ਕਰਨ ਜਾ ਰਹੀ ਹੈ। ਬਿੱਲ ਦਾ ਵਿਰੋਧ ਕਰਦਿਆਂ ਅਮਰ ਸਿੰਘ ਨੇ ਇਸ ਨੂੰ ਵੱਡੇ ਕਾਰਪੋਰੇਟ ਅਤੇ ਕੰਪਨੀਆਂ ਦੇ ਹਿੱਤਾਂ ਦਾ ਬਿੱਲ ਕਰਾਰ ਦਿੱਤਾ ਹੈ।
Dr. Amar Singh
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਸੋਧ ਨਾਲ ਸੂਬਿਆਂ ਦੀ ਪਾਵਰ ਖਤਮ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ ਨੂੰ ਰੱਦ ਕਰਨ ਲਈ ਸਹਿਮਤੀ ਦਿਖਾਈ ਹੈ।
Farmer
ਜ਼ਿਕਰਯੋਗ ਹੈ ਕਿ ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਤੀਜਾ ਦਿਨ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਕਿਸਾਨ ਸੰਗਠਨ ਅੱਜ ਸੰਸਦ ਦਾ ਘਿਰਾਓ ਕਰਨ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਤੋਂ ਵੱਡੀ ਗਿਣਤੀ ਵਿਚ ਕਿਸਾਨ ਸੰਸਦ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ। ਇਸ ਵਿਰੋਧ ਪ੍ਰਦਰਸ਼ਨ ਵਿਚ ਪੰਜਾਬ, ਹਰਿਆਣਾ, ਤੇਲੰਗਾਨਾ, ਮਹਾਰਾਸ਼ਟ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ।