
24 ਘੰਟੇ ਵਿਚ ਹੋਈਆਂ ਸਭ ਤੋਂ ਜ਼ਿਆਦਾ ਮੌਤਾਂ
ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 50 ਲੱਖ ਤੋਂ ਪਾਰ ਪਹੁੰਚ ਗਈ ਹੈ। ਇਸ ਦੇ ਨਾਲ ਹੀ ਭਾਰਤ 50 ਲੱਖ ਦਾ ਅੰਕੜਾ ਪਾਰ ਕਰਨ ਵਾਲਾ ਦੁਨੀਆਂ ਦਾ ਦੂਜਾ ਦੇਸ਼ ਬਣ ਗਿਆ ਹੈ। ਇਸ ਤੋਂ ਇਲਾਵਾ ਦੂਜੀ ਖ਼ਬਰ ਇਹ ਹੈ ਕਿ 24 ਘੰਟਿਆਂ ਵਿਚ ਦੇਸ਼ ਵਿਚ ਹੁਣ ਤੱਕ ਦੀਆਂ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ।
India coronavirus cases tally crosses 50-lakh mark
ਅੱਜ ਸਵੇਰ ਤੱਕ ਪਿਛਲੇ ਇਕ ਦਿਨ ਵਿਚ ਸਭ ਤੋਂ ਜ਼ਿਆਦਾ 1290 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 90,123 ਮਾਮਲੇ ਸਾਹਮਣੇ ਆਏ ਹਨ। ਹੁਣ ਭਾਰਤ ਵਿਚ ਕੁੱਲ ਮਾਮਲਿਆਂ ਦੀ ਗਣਤੀ 50,20,359 ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਦੇਸ਼ ਵਿਚ ਰੋਜ਼ਾਨਾ ਲਗਾਤਾਰ 90 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਮੰਗਲਵਾਰ ਨੂੰ ਦੇਸ਼ ਵਿਚ 83 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਸੀ।
India coronavirus cases tally crosses 50-lakh mark
ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਦੇਸ਼ ਵਿਚ ਕੁੱਲ ਮਾਮਲਿਆਂ ਵਿਚੋਂ 19.83 ਫੀਸਦੀ ਯਾਨੀ 9,95,933 ਐਕਟਿਵ ਮਾਮਲੇ ਹਨ। ਰਿਕਵਰੀ ਰੇਟ 78.52 ਫੀਸਦੀ ਚੱਲ ਰਿਹਾ ਹੈ। ਮੌਤ ਦਰ 1.63 ਫੀਸਦੀ ਚੱਲ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਕੁੱਲ 11,16,842 ਟੈਸਟ ਹੋਏ ਹਨ। ਉੱਥੇ ਹੀ ਦੇਸ਼ ਵਿਚ ਹੁਣ ਤੱਕ ਕੁੱਲ 5,94,29,115 ਲੋਕਾਂ ਦੇ ਟੈਸਟ ਹੋ ਚੁੱਕੇ ਹਨ।
Coronavirus
ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲੇ ਮਰੀਜ਼ਾਂ ਦੀ ਗਿਣਤੀ 39 ਲੱਖ ਤੋਂ ਪਾਰ ਹੋ ਚੁੱਕੀ ਹੈ। ਹੁਣ ਤੱਕ ਕੁੱਲ 39,42,360 ਲੋਕ ਅਜਿਹੇ ਹਨ, ਜਿਨ੍ਹਾਂ ਨੇ ਕੋਰੋਨਾ ਵਾਇਰਸ ਦੀ ਜੰਗ ਜਿੱਤੀ ਹੈ। ਦੇਸ਼ ਵਿਚ ਕੁੱਲ ਮੌਤਾਂ ਦਾ ਅੰਕੜਾ 82,066 ‘ਤੇ ਪਹੁੰਚ ਗਿਆ ਹੈ।
Corona virus in Punjab
ਪੰਜਾਬ ਵਿਚ ਕੋਰੋਨਾ ਦੇ ਮਾਮਲੇ
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ 21154 ਹਨ। ਹੁਣ ਤੱਕ ਪੰਜਾਬ ਵਿਚ 60814 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ। ਪੰਜਾਬ ਵਿਚ ਕੋਰੋਨਾ ਵਇਰਸ ਨਾਲ ਹੋਈਆਂ ਮੌਤਾਂ ਦਾ ਅੰਕੜਾ 2500 ਤੋਂ ਪਾਰ ਪਹੁੰਚ ਗਿਆ ਹੈ। ਹੁਣ ਤੱਕ ਪੰਜਾਬ ਵਿਚ ਕੁੱਲ 2514 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਈ ਹੈ।