ਹਰੀਸ਼ ਰਾਵਤ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ, ਪਾਰਟੀ ਦੇ ਵਿਵਾਦ ਨੂੰ ਸੁਲਝਾਉਣ 'ਤੇ ਹੋਈ ਚਰਚਾ 
Published : Sep 16, 2021, 12:18 pm IST
Updated : Sep 16, 2021, 12:18 pm IST
SHARE ARTICLE
Harish Rawat meets Sonia Gandhi
Harish Rawat meets Sonia Gandhi

ਪਾਰਟੀ ਦੇ ਅੰਦਰ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਕਿਹਾ ਗਿਆ ਹੈ।

ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਰਟੀ ਦੇ ਅੰਦਰ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਕਿਹਾ ਗਿਆ ਹੈ। ਦਰਅਸਲ, ਵਿਧਾਇਕਾਂ ਨੇ ਲਟਕਦੇ ਮੁੱਦਿਆ ਨੂੰ ਸੁਲਝਾਉਣ ਲਈ ਇੱਕ ਵਾਰ ਫਿਰ ਆਪਣੀ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਉਹ ਵਿਧਾਇਕ ਦਲ ਦੀ ਮੀਟਿੰਗ ਕਰਨ ਦੀ ਮੰਗ ਕਰ ਰਹੇ ਹਨ। ਰਾਵਤ ਨੇ ਬੁੱਧਵਾਰ ਨੂੰ ਇੱਥੇ ਦੋਵਾਂ ਪ੍ਰਮੁੱਖ ਨੇਤਾਵਾਂ ਨਾਲ ਮੁਲਾਕਾਤ ਕੀਤੀ। 

Harish Rawat Harish Rawat

ਸ਼ਨੀਵਾਰ ਨੂੰ ਹਰਿਦੁਆਰ ਤੋਂ ਆਪਣੀ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਕਰਨ ਤੋਂ ਪਹਿਲਾਂ ਰਾਵਤ ਚੰਡੀਗੜ੍ਹ ਜਾ ਸਕਦੇ ਹਨ। ਉਹ ਇਸ ਮਹੀਨੇ ਦੇ ਪਹਿਲੇ ਹਫ਼ਤੇ ਵੀ ਮਾਮਲੇ ਨੂੰ ਸੁਲਝਾਉਣ ਲਈ ਚੰਡੀਗੜ੍ਹ ਵਿਚ ਸੀ। ਰਾਵਤ ਨੇ ਰਾਜ ਦੇ ਸਾਰੇ ਹਿੱਸੇਦਾਰਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਵੀ ਕੀਤੀ ਹੈ। ਰਾਵਤ ਨੇ ਚੰਡੀਗੜ੍ਹ ਵਿਚ ਕਿਹਾ ਸੀ, 'ਅਸੀਂ ਇੱਕ ਸੁਲਝੇ ਹੋਏ ਹੱਲ ਵੱਲ ਵਧ ਰਹੇ ਹਾਂ।

Amarinder Singh-Navjot Sidhu Dispute Good For Congress: Harish RawatAmarinder Singh, Navjot Sidhu, Harish Rawat

 ਰਾਵਤ ਨੇ ਹਾਲ ਹੀ ਵਿਚ ਰਾਹੁਲ ਗਾਂਧੀ ਨਾਲ ਇਸ ਮੁੱਦੇ 'ਤੇ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਸੂਬੇ ਦੀ ਸਥਿਤੀ ਤੋਂ ਜਾਣੂ ਕਰਵਾਇਆ ਸੀ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪਿਛਲੇ ਮਹੀਨੇ ਕਾਂਗਰਸ ਲੀਡਰਸ਼ਿਪ ਨੂੰ ਮਿਲਣ ਦਿੱਲੀ ਗਏ ਸਨ, ਪਰ ਉਨ੍ਹਾਂ ਨੂੰ ਜਨਰਲ ਸਕੱਤਰ-ਇੰਚਾਰਜ ਹਰੀਸ਼ ਰਾਵਤ ਨਾਲ ਗੱਲ ਕਰਨ ਦੀ ਸਲਾਹ ਦਿੱਤੀ ਗਈ ਸੀ ਜੋ ਉਸ ਸਮੇਂ ਚੰਡੀਗੜ੍ਹ ਵਿਚ ਸਨ। 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement