ਲਖਨਊ 'ਚ ਤੇਜ਼ ਮੀਂਹ ਨੇ ਢਾਹਿਆ ਕਹਿਰ, ਡਿੱਗੀ ਕੰਧ, 9 ਲੋਕਾਂ ਦੀ ਹੋਈ ਮੌਤ
Published : Sep 16, 2022, 11:55 am IST
Updated : Sep 16, 2022, 2:38 pm IST
SHARE ARTICLE
photo
photo

ਦੋ ਲੋਕ ਗੰਭੀਰ ਜ਼ਖਮੀ

 

ਲਖਨਊ: ਲਖਨਊ 'ਚ ਤਿੰਨ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਵਿਚਾਲੇ ਸ਼ੁੱਕਰਵਾਰ ਤੜਕੇ 3 ਵਜੇ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੀ ਦਿਲਕੁਸ਼ਾ ਕਲੋਨੀ ਵਿੱਚ ਕੰਧ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਦੋ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਡੀਐਮ ਸੂਰਿਆਪਾਲ ਗੰਗਵਾਰ ਨੇ ਦੱਸਿਆ ਕਿ ਸਾਰੇ ਮ੍ਰਿਤਕ ਅਤੇ ਜ਼ਖ਼ਮੀ ਝਾਂਸੀ ਜ਼ਿਲ੍ਹੇ ਦੇ ਪਚਵਾੜਾ ਦੇ ਰਹਿਣ ਵਾਲੇ ਹਨ। ਸੀਐਮ ਯੋਗੀ ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚਣ ਵਾਲੇ ਸਨ ਪਰ ਕਾਲੀਦਾਸ ਚੌਰਾਹੇ ਨੇੜੇ ਪਾਰਕ ਰੋਡ 'ਤੇ ਪਾਣੀ ਭਰ ਗਿਆ। ਇਸ ਕਾਰਨ ਇਹ ਦੌਰਾ ਰੱਦ ਕਰ ਦਿੱਤਾ ਗਿਆ।

ਇਹ ਸਾਰੇ ਛਾਉਣੀ ਖੇਤਰ ਵਿੱਚ ਆਰਮੀ ਕੈਂਪਸ ਦੀ ਪੁਰਾਣੀ ਕੰਧ ਦੇ ਨਾਲ ਇੱਕ ਝੌਂਪੜੀ ਵਿੱਚ ਰਹਿ ਰਹੇ ਸਨ ਅਤੇ ਨਵੀਂ ਚਾਰਦੀਵਾਰੀ ਦੇ ਨਿਰਮਾਣ ਵਿੱਚ ਲੱਗੇ ਹੋਏ ਸਨ। ਡੀਐਮ ਨੇ ਦੱਸਿਆ ਕਿ ਬਾਉਂਦਰੀਵਾਲ ਨੇੜੇ ਇੱਕ ਝੌਂਪੜੀ ਵਿੱਚ ਲੋਕ ਸੁੱਤੇ ਪਏ ਸਨ ਕਿ ਅਚਾਨਕ ਕੰਧ ਡਿੱਗ ਗਈ।

ਜ਼ਖਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਸਿਵਲ ਹਸਪਤਾਲ ਦੇ ਡਾਇਰੈਕਟਰ ਆਨੰਦ ਓਝਾ ਦਾ ਕਹਿਣਾ ਹੈ ਕਿ ਸਵੇਰੇ 7 ਵਜੇ 9 ਲੋਕਾਂ ਨੂੰ ਲਿਆਂਦਾ ਗਿਆ ਸੀ, ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਸੀ। ਇਸ ਤੋਂ ਇਲਾਵਾ ਦੋ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement