ਉੱਤਰ ਪ੍ਰਦੇਸ਼ 'ਚ ਘਰ ਦੀ ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

By : GAGANDEEP

Published : Sep 16, 2023, 1:13 pm IST
Updated : Sep 16, 2023, 1:13 pm IST
SHARE ARTICLE
PHOTO
PHOTO

ਮ੍ਰਿਤਕਾਂ 'ਚ ਤਿੰਨ ਮਾਸੂਮ ਵੀ ਸ਼ਾਮਲ

 

ਲਖਨਊ: ਲਖਨਊ 'ਚ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਘਰ ਦੀ ਛੱਤ ਡਿੱਗਣ ਨਾਲ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਆਲਮਬਾਗ ਦੀ ਰੇਲਵੇ ਕਲੋਨੀ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਕਲੋਨੀ ਸਥਿਤ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਜੇਕਰ ਬੱਚਿਆਂ ਨੂੰ ਟੀਵੀ ਇਸ਼ਤਿਹਾਰਾਂ ਵਿਚ ਭੀਖ ਮੰਗਦੇ ਵਿਖਾਇਆ ਤਾਂ ਹੋਵੇਗੀ ਕਾਰਵਾਈ: ਖਪਤਕਾਰ ਸੁਰੱਖਿਆ ਅਥਾਰਟੀ  

ਇਸ ਹਾਦਸੇ ਵਿੱਚ ਪਤੀ-ਪਤਨੀ ਸਮੇਤ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿਚ ਸਤੀਸ਼ ਚੰਦਰ (40), ਸਰੋਜਨੀ ਦੇਵੀ (35), ਹਰਸ਼ਿਤ (13), ਹਰਸ਼ਿਤਾ (10) ਅਤੇ ਅੰਸ਼ (5) ਸ਼ਾਮਲ ਹਨ। ਡੀ. ਸੀ. ਪੀ. ਪੂਰਬੀ ਹਰਦੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰ ਵਿਚ ਰਹਿ ਰਹੇ 5 ਲੋਕ ਮਲਬੇ ਹੇਠਾਂ ਦੱਬੇ ਗਏ ਸਨ, ਜਿਨ੍ਹਾਂ 'ਚ ਬੱਚੇ ਵੀ ਸ਼ਾਮਲ ਹਨ। ਸਾਰਿਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: 8 ਮਹੀਨੇ ਪਹਿਲਾਂ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਹੋਏ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ 

ਓਧਰ ਮੁੱਖ ਮੰਤਰੀ ਯੋਗੀ ਨੇ ਲਖਨਊ ਵਿਚ ਵਾਪਰੇ ਹਾਦਸੇ 'ਤੇ ਦੁੱਖ਼ ਜਾਹਰ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement