
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਲਗਾਤਾਰ ਚੌਥੇ ਦਿਨ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ
ਜੰਮੂ: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਲਗਾਤਾਰ ਚੌਥੇ ਦਿਨ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ। ਭਾਰਤੀ ਜਵਾਨਾਂ ਵੱਲੋਂ ਮੂੰਹਤੋੜ ਜਵਾਬ ਦਿੱਤਾ ਜਾ ਰਿਹਾ ਹੈ। ਕੋਕਰਨਾਗ ਦੇ ਜੰਗਲ 'ਚ ਲੁਕੇ ਅੱਤਵਾਦੀਆਂ 'ਤੇ ਹਮਲਾ ਕਰਨ ਲਈ ਡਰੋਨ ਅਤੇ ਰਾਕੇਟ ਲਾਂਚਰਾਂ ਨਾਲ ਬੰਬਾਰੀ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ 3 ਤੋਂ 4 ਅੱਤਵਾਦੀਆਂ ਨੂੰ ਘੇਰ ਲਿਆ ਹੈ। ਤਿੰਨ ਦਿਨ ਪਹਿਲਾਂ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਭਾਰਤੀ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ 'ਚ ਫੌਜ ਦੇ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਅਤੇ ਜੰਮੂ-ਕਸ਼ਮੀਰ ਪੁਲਸ ਦੇ ਡੀਐੱਸਪੀ ਹੁਮਾਯੂੰ ਭੱਟ ਸ਼ਾਮਲ ਸਨ।
Blast and heavy gunfire were recorded during the Anantnag Encounter. #Kokernag #KokernagEncounter #emergencyalert #TerrorAttack #Encounter #Gadol #AnantnagAttack #AnantnagAttack #IndianArmy#AHauntingInVenice pic.twitter.com/d82JPPjMfj
— Rizwan Sheikh (@rizwan_brothers) September 15, 2023
ਇਹ ਵੀ ਪੜ੍ਹੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ 19 ਸਾਲਾਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਅੱਤਵਾਦੀ ਭਾਰਤੀ ਫੌਜ ਦੀ ਕਾਰਵਾਈ ਤੋਂ ਬਚਣ ਲਈ ਭੱਜਦੇ ਹੋਏ ਦਿਖਾਈ ਦਿਤੇ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਜ਼ਮੀਨ ਦੇ ਹੇਠਾਂ ਆਪਣਾ ਟਿਕਾਣਾ ਬਣਾ ਲਿਆ ਸੀ। ਭਾਰਤੀ ਫੌਜ ਨੇ ਅੱਤਵਾਦੀਆਂ ਦੇ ਟਿਕਾਣਿਆਂ ਦਾ ਪਤਾ ਲਗਾਇਆ ਅਤੇ ਉਨ੍ਹਾਂ 'ਤੇ ਜ਼ੋਰਦਾਰ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਮੁਕਾਇਆ। ਅੱਤਵਾਦੀਆਂ ਖਿਲਾਫ਼ ਫੌਜ ਦਾ ਆਪਰੇਸ਼ਨ ਅਜੇ ਵੀ ਜਾਰੀ ਹੈ। ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਦਾ ਸਫਾਇਆ ਹੋਣ ਤੱਕ ਆਪ੍ਰੇਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ: ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਹੋ ਰਹੇ ਨਤਮਸਤਕ