ਫਿਰ ਤੋਂ ਸਭ ਤੋਂ ਹਰਮਨ ਪਿਆਰੇ ਲੀਡਰ ਬਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮਿਲੀ 76% ਪ੍ਰਵਾਨਗੀ ਰੇਟਿੰਗ

By : GAGANDEEP

Published : Sep 16, 2023, 11:44 am IST
Updated : Sep 16, 2023, 11:56 am IST
SHARE ARTICLE
PHOTO
PHOTO

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਸੱਤਵੇਂ ਸਥਾਨ 'ਤੇ ਜਦਕਿ ਬ੍ਰਿਟੇਨ ਦੇ PM ਰਿਸ਼ੀ ਸੁਨਕ 15ਵੇਂ ਸਥਾਨ 'ਤੇ ਰਹੇ

 

ਨਵੀਂ ਦਿੱਲੀ : ਗਲੋਬਲ ਲੀਡਰਾਂ ਦੀ ਨਵੀਨਤਮ ਪ੍ਰਵਾਨਗੀ ਰੇਟਿੰਗ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਟੀ 'ਤੇ ਬਣੇ ਹੋਏ ਹਨ। ਇਸ ਵਾਰ ਉਨ੍ਹਾਂ ਨੂੰ 76% ਅਪਰੂਵਲ ਰੇਟਿੰਗ ਮਿਲੀ ਹੈ। ਮੋਦੀ ਤੋਂ ਬਾਅਦ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਐਲੇਨ ਬਰਸੇਟ 64% ਪ੍ਰਵਾਨਗੀ ਰੇਟਿੰਗ ਦੇ ਨਾਲ ਦੂਜੇ ਅਤੇ ਮੈਕਸੀਕੋ ਦੇ ਰਾਸ਼ਟਰਪਤੀ ਆਂਦਰੇਸ ਮੈਨੁਅਲ ਲੋਪੇਜ਼ ਓਬਰਾਡੋਰ ਤੀਜੇ ਸਥਾਨ 'ਤੇ ਹਨ।

 ਇਹ ਵੀ ਪੜ੍ਹੋ: ਜਲੰਧਰ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ 

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ 48% ਦੀ ਪ੍ਰਵਾਨਗੀ ਰੇਟਿੰਗ ਨਾਲ ਪੰਜਵੇਂ ਸਥਾਨ 'ਤੇ ਹਨ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਜੀ ਮੇਲੋਨੀ 42% ਰੇਟਿੰਗ ਨਾਲ ਛੇਵੇਂ ਸਥਾਨ 'ਤੇ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ 40% ਪ੍ਰਵਾਨਗੀ ਰੇਟਿੰਗ ਦੇ ਨਾਲ ਸੱਤਵੇਂ ਸਥਾਨ 'ਤੇ ਹਨ। ਇਸ ਦੇ ਨਾਲ ਹੀ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ 27% ਰੇਟਿੰਗ ਦੇ ਨਾਲ 15ਵੇਂ ਸਥਾਨ 'ਤੇ ਆ ਗਏ ਹਨ।

 ਇਹ ਵੀ ਪੜ੍ਹੋ:  ਕਪੂਰਥਲਾ 'ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕੀਤਾ ਕਤਲ  No FB Instant Article  

ਇਸ ਤੋਂ ਪਹਿਲਾਂ ਜੂਨ 2023 ਵਿੱਚ, ਗਲੋਬਲ ਲੀਡਰਾਂ ਦੀ ਪ੍ਰਵਾਨਗੀ ਰੇਟਿੰਗ ਸੂਚੀ ਜਾਰੀ ਕੀਤੀ ਗਈ ਸੀ। ਇਸ ਵਿੱਚ ਵੀ ਪੀਐਮ ਮੋਦੀ ਸਿਖਰ ਉੱਤੇ ਸਨ ਪਰ ਪਿਛਲੀ ਸੂਚੀ ਦੇ ਮੁਕਾਬਲੇ ਉਨ੍ਹਾਂ ਦੀ ਰੇਟਿੰਗ ਵਿੱਚ 2% ਦੀ ਕਮੀ ਆਈ ਹੈ। ਪਿਛਲੀ ਵਾਰ ਉਸ ਨੂੰ 78% ਪ੍ਰਵਾਨਗੀ ਰੇਟਿੰਗ ਮਿਲੀ ਸੀ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਸੱਤਵੇਂ ਸਥਾਨ 'ਤੇ ਸਨ। ਜਦਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ 12ਵੇਂ ਸਥਾਨ 'ਤੇ ਰਹੇ।

ਡਿਸੀਜਨ ਇੰਟੈਲੀਜੈਂਸ ਕੰਪਨੀ ਮਾਰਨਿੰਗ ਕੰਸਲਟ ਨੇ 14 ਸਤੰਬਰ ਨੂੰ ‘ਗਲੋਬਲ ਲੀਡਰ ਅਪਰੂਵਲ ਰੇਟਿੰਗ ਟ੍ਰੈਕਰ’ ਜਾਰੀ ਕੀਤਾ ਗਿਆ ਹੈ। ਇਹ ਅਪਰੂਵਲ ਰੇਟਿੰਗ 6 ਤੋਂ 12 ਸਤੰਬਰ ਦੇ ਵਿਚ ਇਕੱਠੇ ਕੀਤੇ ਗਏ ਡਾਟਾ ਦੇ ਆਧਾਰ ‘ਤੇ ਦਿੱਤੀ ਗਈ ਹੈ ਜਿਸ ਨਾਲ ਕਈ ਦੇਸ਼ਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਗਲੋਬਲ ਲੀਡਰਸ ਬਾਰੇ ਆਪਣੀ ਰਾਏ ਜਾਣੀ ਗਈ। ਇਸ ਲਿਸਟ ਵਿਚ 22 ਦੇਸ਼ਾਂ ਦੇ ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿਚ ਜ਼ਿਆਦਾਤਰ G20 ਦੇ ਮੈਂਬਰਸ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:23 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:21 AM

Big News: BDPO Office 'ਚ MLA Narinder Kaur Bharaj Raid, BDPO 'ਤੇ Bribe ਲੈ ਕੇ ਉਮੀਦਵਾਰਾਂ ਦੇ ਕਾਗਜ਼ ਪਾਸ .

06 Oct 2024 10:00 AM
Advertisement