Ludhiana News : ਘਰ ਦੇ ਬਾਹਰ ਖੇਡਦੇ ਸਮੇਂ 2 ਸਾਲਾ ਬੱਚੀ ਨੂੰ ਕੁੱਤੇ ਨੇ ਬੁਰੀ ਤਰ੍ਹਾਂ ਨੋਚਿਆ
Published : Sep 16, 2024, 2:44 pm IST
Updated : Sep 16, 2024, 2:47 pm IST
SHARE ARTICLE
Street dog
Street dog

ਲੜਕੀ ਦੀ ਹਾਲਤ ਕਾਫੀ ਗੰਭੀਰ , ਸਿਰ, ਚਿਹਰੇ ਅਤੇ ਪੈਰ 'ਤੇ ਲੱਗੇ ਟਾਂਕੇ

 Ludhiana News : ਲੁਧਿਆਣਾ 'ਚ 2 ਸਾਲ ਦੀ ਬੱਚੀ ਨੂੰ ਕੁੱਤੇ ਨੇ ਬੁਰੀ ਤਰ੍ਹਾਂ ਨੋਚ ਲਿਆ ਹੈ। ਲੜਕੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਇਕ ਨਿੱਜੀ ਹਸਪਤਾਲ 'ਚ ਉਸ ਦੇ ਸਿਰ, ਚਿਹਰੇ ਅਤੇ ਪੈਰ 'ਤੇ ਟਾਂਕੇ ਲਗਾਏ ਗਏ ਹਨ। ਲੜਕੀ ਦੇ ਇਲਾਜ 'ਤੇ ਪਰਿਵਾਰ ਨੇ ਕਰੀਬ ਡੇਢ ਲੱਖ ਰੁਪਏ ਖਰਚ ਕਰ ਦਿੱਤੇ ਹਨ। ਆਵਾਰਾ ਕੁੱਤਿਆਂ ਦੇ ਖੌਫ਼ ਤੋਂ ਸਾਰਾ ਇਲਾਕਾ ਡਰਿਆ ਹੋਇਆ ਹੈ।

ਜਾਣਕਾਰੀ ਦਿੰਦੇ ਹੋਏ ਰਾਜਗੜ੍ਹ ਫਿਊਜ਼ਨ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਬੇਟੀ ਜਾਨਵੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਇਕ ਗਲੀ ਦੇ ਕੁੱਤੇ ਨੇ ਉਸ ਦੀ ਬੇਟੀ ਨੂੰ ਘੇਰ ਲਿਆ ਅਤੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਲੜਕੀ ਦਾ ਰੌਲਾ ਸੁਣ ਕੇ ਉਹ ਘਰੋਂ ਬਾਹਰ ਆ ਗਿਆ। ਉਸ ਸਮੇਂ ਲੜਕੀ ਗਲੀ ਵਿੱਚ ਬੇਹੋਸ਼ ਪਈ ਸੀ। ਉਸਨੇ ਗਲੀ ਵਿੱਚ ਸੋਰ ਮਚਾਇਆ ਅਤੇ ਲੋਕਾਂ ਦੀ ਮਦਦ ਨਾਲ ਖੂਨ ਨਾਲ ਲੱਥਪੱਥ ਬੱਚੀ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ।

 ਪਰਿਵਾਰ ਦੀ ਹੈ ਇਕਲੌਤੀ ਬੇਟੀ  

ਨਰੇਸ਼ ਮੁਤਾਬਕ ਜਾਨਵੀ ਉਨ੍ਹਾਂ ਦੀ ਇਕਲੌਤੀ ਬੇਟੀ ਹੈ। ਨਰੇਸ਼ ਨੇ ਦੱਸਿਆ ਕਿ ਉਹ ਟਰਾਂਸਪੋਰਟ ਦਾ ਕੰਮ ਕਰਦਾ ਹੈ। ਕਲੋਨੀ ਵਿੱਚ ਅਕਸਰ ਕੁੱਤਿਆਂ ਦੇ ਟੋਲੇ ਘੁੰਮਦੇ ਰਹਿੰਦੇ ਹਨ ਜੋ ਕਿਸੇ ਨਾ ਕਿਸੇ ਨੂੰ ਵੱਢ ਲੈਂਦੇ ਹਨ। ਉਨ੍ਹਾਂ ਦੀ ਨਗਰ ਨਿਗਮ ਤੋਂ ਮੰਗ ਹੈ ਕਿ ਉਨ੍ਹਾਂ ਦੀ ਕਲੋਨੀ ਵਿੱਚ ਕੁੱਤਿਆਂ ਦਾ ਆਪ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਆਬਾਦੀ ਨਾ ਵਧੇ।

ਬੱਚਿਆਂ ਵਿੱਚ ਡਰ ਦਾ ਮਾਹੌਲ

ਕਲੋਨੀ ਦੇ ਪ੍ਰਧਾਨ ਗੌਰਵ ਨੇ ਦੱਸਿਆ ਕਿ ਕੁੱਤਿਆਂ ਦੇ ਹਮਲੇ ਤੋਂ ਬਾਅਦ ਇਲਾਕੇ ਦੇ ਬੱਚਿਆਂ ਵਿੱਚ ਡਰ ਦਾ ਮਾਹੌਲ ਹੈ। ਬੱਚੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੇ। ਇਲਾਕੇ ਦੇ ਹੋਰ ਲੋਕਾਂ ਨੇ ਦੱਸਿਆ ਕਿ ਇਨ੍ਹਾਂ ਕੁੱਤਿਆਂ ਨੇ ਪਹਿਲਾਂ ਵੀ ਕਈ ਵਾਰ ਲੋਕਾਂ ਨੂੰ ਵੱਢਣ ਦੀ ਕੋਸ਼ਿਸ਼ ਕੀਤੀ ਸੀ। ਇਸ ਸਬੰਧੀ ਅਸੀਂ ਕਈ ਵਾਰ ਪ੍ਰਸ਼ਾਸਨ ਨੂੰ ਅਪੀਲ ਕਰ ਚੁੱਕੇ ਹਾਂ ਪਰ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਤਾਂ ਜੋ ਬੱਚੇ ਬਿਨਾਂ ਕਿਸੇ ਡਰ ਦੇ ਗਲੀਆਂ ਵਿੱਚ ਖੇਡ ਸਕਣ।

Location: India, Punjab

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement