Kolkata Doctor Rape and Murder Case : ਹੜਤਾਲ ਵਾਪਸ ਲੈ ਲਓ, ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਲਗਾਈ ਗੁਹਾਰ
Published : Sep 16, 2024, 10:54 pm IST
Updated : Sep 16, 2024, 10:54 pm IST
SHARE ARTICLE
CM Mamata banerjee
CM Mamata banerjee

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਪਰਤਣ ਦੀ ਅਪੀਲ ਕੀਤੀ ਹੈ

Kolkata Doctor Rape and Murder Case : ਕੋਲਕਾਤਾ ਦੇ ਆਰਜੀ ਕਰ ਹਸਪਤਾਲ 'ਚ ਬਲਾਤਕਾਰ-ਕਤਲ ਦੀ ਘਟਨਾ ਤੋਂ ਬਾਅਦ ਜੂਨੀਅਰ ਡਾਕਟਰ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪੱਛਮੀ ਬੰਗਾਲ ਪ੍ਰਸ਼ਾਸਨ ਅਤੇ ਸੀਐਮ ਮਮਤਾ ਲਗਾਤਾਰ ਡਾਕਟਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੀਐਮ ਮਮਤਾ ਨਾਲ ਡਾਕਟਰਾਂ ਦੀਆਂ ਪਹਿਲਾਂ ਹੋਈਆਂ ਦੋ ਮੀਟਿੰਗਾਂ ਨਹੀਂ ਹੋ ਸਕੀਆਂ। 

ਇੱਕ ਵਾਰ ਤਾਂ ਸੀਐਮ ਮਮਤਾ ਉਡੀਕ ਕਰਦੀ ਰਹੀ ਪਰ ਮੀਟਿੰਗ ਨੂੰ ਲੈ ਕੇ ਕੁਝ ਮੰਗਾਂ ਨਹੀਂ ਮੰਨੀਆਂ ਗਈਆਂ ਸੀ। ਜਿਸ ਕਾਰਨ ਡਾਕਟਰ ਮੀਟਿੰਗ ਲਈ ਨਹੀਂ ਆਏ। ਦੂਜੀ ਵਾਰ ਸੀਐਮ ਮਮਤਾ ਨੇ ਉਨ੍ਹਾਂ ਨੂੰ ਘੱਟੋ-ਘੱਟ ਚਾਹ ਪੀਣ ਲਈ ਬੁਲਾਇਆ ਸੀ ਪਰ ਹੜਤਾਲ 'ਤੇ ਬੈਠੇ ਡਾਕਟਰ ਇਸ ਲਈ ਵੀ ਸਹਿਮਤ ਨਹੀਂ ਹੋਏ ਸੀ।

ਹੁਣ ਸੋਮਵਾਰ ਨੂੰ ਇਕ ਵਾਰ ਫਿਰ ਕੋਲਕਾਤਾ ਦੇ ਡਾਕਟਰ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਆਏ ਸਨ। ਇਹ ਮੀਟਿੰਗ ਰਾਤ 9 ਵਜੇ ਤੋਂ ਬਾਅਦ ਖਤਮ ਹੋ ਗਈ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਪਰਤਣ ਦੀ ਅਪੀਲ ਕੀਤੀ ਹੈ। ਜੂਨੀਅਰ ਡਾਕਟਰਾਂ ਨੇ ਅੱਜ ਬਾਅਦ ਦੁਪਹਿਰ 3:53 ਵਜੇ ਮੁੱਖ ਸਕੱਤਰ ਨੂੰ ਆਪਣੀ ਜਵਾਬੀ ਮੇਲ ਭੇਜੀ ਸੀ, ਜਿਸ ਵਿੱਚ ਉਨ੍ਹਾਂ ਮੀਟਿੰਗ ਲਈ ਆਪਣੀਆਂ ਮੰਗਾਂ ਦੱਸੀਆਂ ਸਨ। 

ਇਸ ਮੇਲ ਵਿੱਚ ਲਿਖਿਆ ਗਿਆ ਹੈ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਵਜੋਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ ਪਰ ਉਨ੍ਹਾਂ ਨੇ ਸੁਝਾਅ ਦਿੱਤਾ ਕਿ ਅਜਿਹੀ ਅਹਿਮ ਗੱਲਬਾਤ ਕਿਸੇ ਸਰਕਾਰੀ ਅਤੇ ਪ੍ਰਸ਼ਾਸਨਿਕ ਸਥਾਨ 'ਤੇ ਹੋਣੀ ਚਾਹੀਦੀ ਹੈ, ਕਿਉਂਕਿ ਇਹ ਮਾਮਲਾ ਸ਼ਾਸਨ ਨਾਲ ਜੁੜਿਆ ਹੋਇਆ ਹੈ। ਜੂਨੀਅਰ ਡਾਕਟਰਾਂ ਵੱਲੋਂ ਜਵਾਬ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਪਿਛਲੀ ਪ੍ਰਸਤਾਵਿਤ ਮੀਟਿੰਗ ਤੋਂ ਬਾਅਦ ਦੋ ਵੱਡੀਆਂ ਘਟਨਾਵਾਂ ਵਾਪਰੀਆਂ ਹਨ।

ਸੰਦੀਪ ਘੋਸ਼ ਦੀ ਗ੍ਰਿਫਤਾਰੀ ਅਤੇ ਟਾਲਾ ਥਾਣੇ ਦੇ ਅਧਿਕਾਰੀ ਦੀ ਗ੍ਰਿਫਤਾਰੀ। ਇਨ੍ਹਾਂ ਘਟਨਾਵਾਂ ਕਾਰਨ ਮੀਟਿੰਗ ਦੀ ਪਾਰਦਰਸ਼ਤਾ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ। ਡਾਕਟਰਾਂ ਨੇ ਮੀਟਿੰਗ ਦੀ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੀ ਮੰਗ ਕੀਤੀ ਹੈ। ਜੇ ਇਹ ਸੰਭਵ ਨਹੀਂ ਹੈ ਤਾਂ ਉਨ੍ਹਾਂ ਨੇ ਮੀਟਿੰਗ ਦੀ ਵੀਡੀਓ ਨੂੰ ਤੁਰੰਤ ਡਾਕਟਰਾਂ ਦੀ ਸਾਂਝੀ ਕਮੇਟੀ (WBJDF) ਨੂੰ ਸੌਂਪਣ ਦੀ ਮੰਗ ਕੀਤੀ ਹੈ। ਜਿਸ ਦੇ ਨਾਲ ਮੀਟਿੰਗ ਦੇ ਮਿੰਟ ਅਤੇ ਟ੍ਰਾਂਸਕ੍ਰਿਪਟ ਨੂੰ ਦੋਵਾਂ ਧਿਰਾਂ ਦੁਆਰਾ ਤਿਆਰ ਕਰਨ ਅਤੇ ਸਾਰੇ ਹਾਜ਼ਰ ਲੋਕਾਂ ਦੁਆਰਾ ਦਸਤਖਤ ਕਰਨ ਦੀ ਬੇਨਤੀ ਕੀਤੀ ਹੈ। ਜਿਵੇਂ ਕਿ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸੀ। 

 

Location: India, West Bengal

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement