ਖ਼ਬਰਾਂ |

ਤਾਜ਼ਾ |

ਫ਼ੈਸਲਾਬਾਦ ਹਵਾਈ ਅੱਡੇ 'ਤੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਭਾਰਤ ਯਾਤਰਾ 'ਤੇ ਆਉਣ ਤੋਂ ਰੋਕਿਆ
Published : Sep 16, 2026, 5:41 pm IST
Updated : Sep 16, 2026, 5:41 pm IST
SHARE ARTICLE
Pakistani Sikh pilgrims stopped from traveling to India at Faisalabad Airport.
Pakistani Sikh pilgrims stopped from traveling to India at Faisalabad Airport.

ਅਕਾਲੀ ਦਲ ਪੁਨਰ ਸੁਰਜੀਤ ਦੇ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਗੁਰਜੀਤ ਸਿੰਘ ਤਲਵੰਡੀ ਨੇ ਕੀਤੀ ਨਿੰਦਾ

ਚੰਡੀਗੜ੍ਹ : ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਦੋਸ਼ ਲਗਾਇਆ ਕਿ ਭਾਰਤ ਦੇ ਗੁਰਧਾਮਾਂ ਦੀ ਯਾਤਰਾ 'ਤੇ ਆ ਰਹੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਜਾਇਜ ਵੀਜਾ ਹੋਣ ਦੇ ਬਾਵਜੂਦ ਫੈਸਲਾਬਾਦ ਹਵਾਈ ਅੱਡੇ 'ਤੇ ਰੋਕਿਆ ਜਾਣਾ, ਬਹੁਤ ਹੀ ਮੰਦਭਾਗਾ ਅਤੇ ਦੁਖਦਾਈ ਘਟਨਾ ਹੈ। ਇਹ ਸ਼ਰਧਾਲੂ ਭਾਰਤ ਵਿੱਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੀ ਯਾਤਰਾ 'ਤੇ ਆ ਰਹੇ ਸਨ। 

ਦੋਹਾਂ ਆਗੂਆਂ ਨੇ ਕਿਹਾ ਕਿ ਭਾਰਤੀ ਵੀਜ਼ਾ ਹੋਣ ਦੇ ਬਾਵਜੂਦ, ਪਾਕਿਸਤਾਨੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਐੱਨ.ਓ.ਸੀ ਦੀ ਮੰਗ ਕਰਕੇ ਉਨ੍ਹਾਂ ਨੂੰ ਫਲਾਈਟ ਚੜ੍ਹਨ ਤੋਂ ਰੋਕ ਦਿੱਤਾ। ਦੋਵਾਂ ਦੇਸ਼ਾਂ ਵਿਚਾਲੇ ਵਾਘਾ-ਅਟਾਰੀ ਜ਼ਮੀਨੀ ਰਸਤਾ ਬੰਦ ਹੋਣ ਕਾਰਨ ਇਨ੍ਹਾਂ ਸ਼ਰਧਾਲੂਆਂ ਨੇ ਦੁਬਈ/ਸ਼ਾਰਜਾਹ ਰਾਹੀਂ ਭਾਰਤ ਆਉਣ ਲਈ ਲੱਖਾਂ ਰੁਪਏ ਖਰਚ ਕੇ ਮਹਿੰਗੀਆਂ ਹਵਾਈ ਟਿਕਟਾਂ ਖਰੀਦੀਆਂ ਸਨ। ਪਰ ਹਵਾਈ ਅੱਡੇ 'ਤੇ ਰੋਕੇ ਜਾਣ ਕਾਰਨ ਉਨ੍ਹਾਂ ਦੀਆਂ ਫਲਾਈਟਾਂ ਮਿਸ ਹੋ ਗਈਆਂ, ਜਿਸ ਨਾਲ ਉਨ੍ਹਾਂ ਦਾ ਭਾਰੀ ਵਿੱਤੀ ਨੁਕਸਾਨ ਹੋਇਆ। ਜਥੇ ਦੇ ਆਗੂਆਂ ਅਨੁਸਾਰ ਆਮ ਨਾਗਰਿਕਾਂ ਲਈ ਅਜਿਹੀ ਕਿਸੇ ਐੱਨ.ਓ.ਸੀ ਦੀ ਲੋੜ ਨਹੀਂ ਹੁੰਦੀ। ਜੇਕਰ ਕੋਈ ਅਜਿਹੀ ਸ਼ਰਤ ਸੀ ਤਾਂ ਉਨ੍ਹਾਂ ਨੂੰ ਟਿਕਟਾਂ ਬੁੱਕ ਕਰਨ ਵੇਲੇ ਜਾਂ ਪਹਿਲਾਂ ਦੱਸਿਆ ਜਾਣਾ ਚਾਹੀਦਾ ਸੀ। ਪਰ ਹਵਾਈ ਅੱਡੇ 'ਤੇ ਪਹੁੰਚ ਕੇ ਆਖਰੀ ਸਮੇਂ 'ਤੇ ਯਾਤਰਾ ਦਾ ਰੋਕਿਆ ਜਾਣਾ, ਬਹੁਤ ਹੀ ਨਿਰਾਸ਼ਾਜਨਕ ਹੈ। ਦੋਹਾਂ ਆਗੂਆਂ ਨੇ ਬਿਆਨ ਦੇ ਅਖੀਰ ਵਿੱਚ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਮ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਦਿਆਂ, ਨਿਯਮਾਂ ਨੂੰ ਹੋਰ ਸੌਖੇ ਬਣਾਉਣਾ ਚਾਹੀਦਾ ਹੈ ਅਤੇ ਵਾਹਗਾ ਬਾਰਡਰ ਤੁਰੰਤ ਖੋਲ੍ਹਣਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ 5,700 FIRs ਦਰਜ ਕਰਵਾਉਣ ਦਾ ਦਾਅਵਾ! ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਭੂਮਿਕਾ 'ਤੇ ਮੰਤਰੀ ਹਰਪਾਲ ਚੀਮਾ

16 Oct 2026 2:05 PM

CM ਮਾਨ ਦੇ ਫਰਾਂਸ ਦੌਰੇ 'ਤੇ ਹਾਈ ਕੋਰਟ ਸਖ਼ਤ! ਕੇਂਦਰ ਤੋਂ ਮੰਗਿਆ ਜਵਾਬ

15 Oct 2026 3:02 PM

Bride Arrested at Delhi Airport | 51 ਲੱਖ ਦੀ ਕਥਿਤ ਠੱਗੀ! 7 ਸਾਲ ਬਾਅਦ ਕੈਨੇਡਾ ਤੋਂ ਪਰਤੀ ਲਾੜੀ ਕੀਤੀ ਕਾਬੂ

11 Oct 2026 2:11 PM

ਰੋਟੀ ਖਾਣ ਘਰ ਜਾ ਰਿਹਾ ਨੌਜਵਾਨ ਰਸਤੇ 'ਚ ਡਿੱਗਿਆ ! ਸ਼ੱਕੀ ਹਾਲਾਤਾਂ 'ਚ ਮੌ*ਤ

09 Oct 2026 3:00 PM

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM
Advertisement