ਪੱਛਮ ਬੰਗਾਲ ‘ਚ ਬੱਸ ਪੁੱਲ ਤੋਂ ਹੇਠਾਂ ਡਿਗਣ ਨਾਲ 6 ਲੋਕਾਂ ਦੀ ਮੌਤ, 22 ਜ਼ਖ਼ਮੀ
Published : Oct 16, 2018, 3:04 pm IST
Updated : Oct 16, 2018, 3:04 pm IST
SHARE ARTICLE
 6 people killed, 22 injured in West Bengal bus crash
6 people killed, 22 injured in West Bengal bus crash

ਪੱਛਮ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰਿਪਾਲ ਇਲਾਕੇ ਵਿਚ ਮੰਗਲਵਾਰ ਨੂੰ ਇਕ ਬੱਸ ਨਹਿਰ ਵਿਚ ਡਿੱਗ ਗਈ, ਜਿਸ ਦੇ ਨਾਲ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਦੀ ਖ਼ਬਰ...

ਨਵੀਂ ਦਿੱਲੀ (ਭਾਸ਼ਾ) : ਪੱਛਮ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰਿਪਾਲ ਇਲਾਕੇ ਵਿਚ ਮੰਗਲਵਾਰ ਨੂੰ ਇਕ ਬੱਸ ਨਹਿਰ ਵਿਚ ਡਿੱਗ ਗਈ, ਜਿਸ ਦੇ ਨਾਲ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਦੀ ਖ਼ਬਰ ਆ ਰਹੀ ਹੈ। ਇਨ੍ਹਾਂ ਤੋਂ ਇਲਾਵਾ ਤਕਰੀਬਨ 22 ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਸੜਕ ਹਾਦਸਾ ਵਾਪਰਨ ਤੋਂ ਬਾਅਦ ਮੌਕੇ ‘ਤੇ ਆਸਪਾਸ ਦੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲਿਸ ਨੇ ਵੀ ਮੌਕੇ ਉਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸ‍ਪਤਾਲ ਪਹੁੰਚਾਇਆ।

Bus AccidentBus Accidentਪੁਲਿਸ ਦੇ ਥਾਣਾ ਮੁਖੀ ਸੁਕੇਸ਼ ਜੈਨ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮੰਗਲਵਾਰ ਨੂੰ ਦੱਸਿਆ ਕਿ ਕਲਕੱਤਾ ਜਾ ਰਹੀ ਇਕ ਬੱਸ ਪੁੱਲ ਦੀ ਸੀਮੇਂਟ ਦੀ ਰੇਲਿੰਗ ਨਾਲ ਟਕਰਾ ਗਈ ਅਤੇ ਰੇਲਿੰਗ ਤੋੜਦੇ ਹੋਏ ਸਵੇਰੇ ਕਰੀਬ ਨੌਂ ਵਜੇ ਗੋਜਰਮੋੜ ਦੇ ਨੇੜੇ ਪੁੱਲ ਤੋਂ ਹੇਠਾਂ ਡਿੱਗ ਗਈ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਿਚ ਘੱਟ ਤੋਂ ਘੱਟ 22 ਯਾਤਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਸਾਰੇ ਜ਼ਖ਼ਮੀਆਂ ਨੂੰ ਹਰਿਪਾਲ ਹਸਪਤਾਲ ਪਹੁੰਚਾ ਦਿਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮੌਕੇ ਉਤੇ ਸੁਰੱਖਿਆ ਕਾਰਜ ਅਜੇ ਵੀ ਜਾਰੀ ਹੈ ਅਤੇ ਰਾਜ ਆਪਦਾ ਪਰਬੰਧਨ ਵਿਭਾਗ ਦੇ ਇਕ ਦਲ ਨੂੰ ਘਟਨਾ ਸਥਾਨ ਉਤੇ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਉੜੀਸਾ ਦੇ ਸੁੰਦਰਗੜ ਜ਼ਿਲ੍ਹੇ ‘ਚ ਬੋਨਾਈ ਵਿਚ ਉਸਾਰੀ ਅਧੀਨ ਪੁੱਲ ਡਿਗ ਜਾਣ ਕਾਰਨ 14 ਕਰਮਚਾਰੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚੋਂ ਤਿੰਨ ਗੰਭੀਰ ਰੂਪ ਨਾਸ ਜ਼ਖ਼ਮੀ ਹਨ। ਇਹ ਦੁਰਘਟਨਾ ਉਦੋਂ ਵਾਪਰੀ ਜਦੋਂ ਪੁੱਲ ਦਾ ਇਕ ਪਿਲਰ ਹੇਠਾਂ ਢਹਿ ਗਿਆ ਜਿਸ ਕਾਰਨ ਪੂਰਾ ਪੁੱਲ ਢਹਿੰਦਾ ਹੋਇਆ ਹੇਠਾਂ ਆ ਗਿਆ ਅਤੇ 14 ਕਰਮਚਾਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।

Bridge CollapsedBridge Collapsedਜਖ਼ਮੀ ਆਦਮੀਆਂ ਨੂੰ ਬੋਨਾਈ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਨ੍ਹਾਂ ਵਿਚੋਂ ਗੰਭੀਰ ਰੂਪ ਨਾਲ ਜ਼ਖ਼ਮੀ ਤਿੰਨ ਮਜ਼ਦੂਰਾਂ ਨੂੰ ਰਾਉਰਕੇਲਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਰਾਸ਼ਟਰੀ ਭਵਨ ਉਸਾਰੀ ਕਾਰਪੋਰੇਸ਼ਨ ਦੁਆਰਾ ਬਣਾਏ ਜਾ ਰਹੇ ਪੁੱਲ ਦੇ ਢਹਿਣ  ਦੇ ਕਾਰਨਾਂ ਦੀ ਜਾਂਚ ਜਾਰੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement