'ਪੋਸਟ ਮੈਟ੍ਰਿਕ ਸਕਾਲਰਸ਼ਿਪ' ਅਪਲਾਈ ਕਰਨ ਦੀ ਮਿਤੀ 'ਚ ਵਾਧਾ
Published : Oct 16, 2018, 4:38 pm IST
Updated : Oct 16, 2018, 4:38 pm IST
SHARE ARTICLE
Sadhu Singh Dharamsot
Sadhu Singh Dharamsot

ਪੰਜਾਬ ਸਰਕਾਰ ਨੇ ਸਾਲ 2018-2019 ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਵਿਦਿਆਰਥੀਆਂ ਵਲੋਂ ਆਨਲਾਈਨ ਅਪਲਾਈ ਕਰਨ ਦੀ ਮਿਤੀ 31 ਅਕਤੂਬਰ...

ਚੰਡੀਗੜ੍ਹ (ਸ.ਸ.ਸ) : ਪੰਜਾਬ ਸਰਕਾਰ ਨੇ ਸਾਲ 2018-2019 ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਵਿਦਿਆਰਥੀਆਂ ਵਲੋਂ ਆਨਲਾਈਨ ਅਪਲਾਈ ਕਰਨ ਦੀ ਮਿਤੀ 31 ਅਕਤੂਬਰ, 2018 ਤੱਕ ਵਧਾ ਦਿੱਤੀ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਵਿਭਾਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਜ਼ੀਫਾ ਲੈਣ ਲਈ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਤੋਂ 15 ਅਕਤੂਬਰ, 2018 ਤੱਕ ਆਨ-ਲਾਈਨ ਦਰਖਾਸਤਾਂ ਦੀ ਮੰਗ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਤਕਨੀਕੀ ਨੁਕਸ ਪੈਣ ਕਾਰਨ ਡਾ. ਅੰਬੇਦਰਕਰ ਸਕਾਲਰਸ਼ਿਪ ਪੋਰਟਲ 1 ਅਕਤੂਬਰ ਦੀ ਬਜਾਏ 8 ਅਕਤੂਬਰ, 2018 ਤੋਂ ਸ਼ੁਰੂ ਕੀਤਾ ਜਾ ਸਕਿਆ ਸੀ। ਉਨ੍ਹਾਂ ਦੱਸਿਆ ਕਿ ਇਹ ਜਾਣਕਾਰੀ ਵੀ ਮਿਲੀ ਹੈ ਕਿ ਐਸ.ਸੀ./ਬੀ.ਸੀ. ਵਿਦਿਆਰਥੀਆਂ ਨੂੰ ਆਮਦਨ ਸਰਟੀਫਿਕੇਟ ਹਾਸਲ ਕਰਨ 'ਚ ਵੀ ਦੇਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਸਥਿਤੀ ਨੂੰ ਮੁੱਖ ਰੱਖਦੇ ਹੋਏ ਆਨਲਾਈਨ ਅਪਲਾਈ ਕਰਨ ਦੀ ਮਿਤੀ ਵਧਾਈ ਗਈ ਹੈ। ਸ. ਧਰਮਸੋਤ ਨੇ ਦੱਸਿਆ ਕਿ ਯੋਗ ਵਿਦਿਆਰਥੀ ਵਿੱਦਿਅਕ ਸ਼ੈਸ਼ਨ 2018-19 ਲਈ ਹੁਣ 31 ਅਕਤੂਬਰ, 2018 ਤੱਕ ਨਵੀਂਆਂ ਤੇ ਰੀਨਿਊਅਲ ਦਰਖਾਸਤਾਂ ਲਈ www.scholarships.gov.in ਵੈਬਸਾਈਟ 'ਤੇ  4r. 1mbedkar Scholarship ਪੋਰਟਲ ਰਾਹੀਂ ਆਨ ਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿੱਖਿਆ ਸੰਸਥਾਵਾਂ ਸਮੁੱਚੀਆਂ ਦਰਖਾਸਤਾਂ ਨੂੰ 30 ਦਸੰਬਰ, 2018 ਤੱਕ ਦਰੁਸਤ ਕਰਕੇ ਸੈਕਸ਼ਨਿੰਗ ਅਥਾਰਟੀਆਂ ਨੂੰ ਆਨਲਾਈਨ ਭੇਜਣਗੀਆਂ। ਇਸੇ ਤਰ੍ਹਾਂ 10 ਦਸੰਬਰ ਤੱਕ ਸੈਕਸ਼ਨਿੰਗ ਅਥਾਰਟੀਆਂ ਸਮੁੱਚੇ ਕੇਸ ਆਪੋ-ਆਪਣੇ ਵਿਭਾਗਾਂ ਨੂੰ ਅੱਗੇ ਫਾਰਵਡ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗ ਵਜੀਫੇ ਦੇ ਸਮੂਹ ਕੇਸ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਕੋਲ 20 ਦਸੰਬਰ ਤੱਕ ਭੇਜ ਸਕਣਗੇ ਅਤੇ 20 ਦਸੰਬਰ, 2018 ਨੂੰ ਰਾਤ 10 ਵਜੇ ਪੋਰਟਲ ਬੰਦ ਕਰ ਦਿਤਾ ਜਾਵੇਗਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement