
ਜੰਮੂ - ਕਸ਼ਮੀਰ ਦੇ ਸਾਬਕਾ ਮੁੱਖਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ 370 ਨੂੰ ਰੱਦ ਕੀਤੇ ਜਾਣ ਤੋਂ ਬਾਅਦ...
ਸ਼੍ਰੀਨਗਰ : ਜੰਮੂ - ਕਸ਼ਮੀਰ ਦੇ ਸਾਬਕਾ ਮੁੱਖਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ 370 ਨੂੰ ਰੱਦ ਕੀਤੇ ਜਾਣ ਤੋਂ ਬਾਅਦ ਹਿਰਾਸਤ 'ਚ ਹਨ। ਹਿਰਾਸਤ 'ਚ ਲਏ ਜਾਣ ਤੋਂ ਬਾਅਦ ਉਨ੍ਹਾਂ ਦੀ ਇੱਕ ਤਸਵੀਰ ਸਾਹਮਣੇ ਆਈ ਹੈ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਉਮਰ ਨੇ ਅਸਮਾਨੀ ਰੰਗ ਦਾ ਕੁੜਤਾ ਪਹਿਨਿਆ ਹੋਇਆ ਹੈ। ਉਨ੍ਹਾਂ ਦੀ ਸਫੈਦ ਦਾੜ੍ਹੀ ਨਜ਼ਰ ਆ ਰਹੀ ਹੈ।
omar abdullah new photo
ਇਹ ਤਸਵੀਰ ਹੈਰਾਨ ਕਰ ਦੇਣ ਵਾਲੀ ਹੈ। ਤਸਵੀਰ ਨੂੰ ਦੇਖ ਕੇ ਯਕੀਨ ਕਰਨਾ ਮੁਸ਼ਕਲ ਹੋ ਰਿਹਾ ਹੈ ਕਿ ਇਹ ਉਮਰ ਅਬਦੁੱਲਾ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਤਰ੍ਹਾਂ ਕਦੇ ਨਹੀਂ ਦੇਖਿਆ ਗਿਆ ਸੀ। ਸਪੱਸ਼ਟ ਤੌਰ 'ਤੇ ਇਹ ਤਸਵੀਰ ਉਮਰ ਦੀ ਨੈਸ਼ਨਲ ਕਾਨਫਰੰਸ ਪਾਰਟੀ ਦੇ ਇਕ ਨੇਤਾ ਵਲੋਂ ਜਾਰੀ ਕੀਤੀ ਗਈ ਹੈ। ਇੱਥੇ ਦੱਸ ਦੇਈਏ ਕਿ ਉਮਰ ਅਬਦੁੱਲਾ ਦੀ ਕੋਈ ਵੀ ਤਸਵੀਰ ਪਿਛਲੇ ਦੋ ਮਹੀਨਿਆਂ ਤੋਂ ਸਾਹਮਣੇ ਨਹੀਂ ਆਈ ਹੈ।
omar abdullah new photo
ਜੰਮੂ-ਕਸ਼ਮੀਰ 'ਚ ਧਾਰਾ-370 ਹਟਾਏ ਜਾਣ ਤੋਂ ਬਾਅਦ ਉਮਰ ਸਮੇਤ ਤਮਾਮ ਨੇਤਾਵਾਂ ਨੂੰ ਹਿਰਾਸਤ ਵਿਚ ਰੱਖਿਆ ਗਿਆ ਹੈ। ਧਾਰਾ-370 ਨੂੰ ਖਤਮ ਕਰਨ ਸੰਬੰਧੀ ਫੈਸਲਾ ਲੈਣ ਤੋਂ ਬਾਅਦ ਸਰਕਾਰ ਨੇ ਜੰਮੂ-ਕਸ਼ਮੀਰ 'ਚ ਪਾਬੰਦੀ ਲਾ ਦਿੱਤੀ ਗਈ ਸੀ ਅਤੇ ਕਈ ਨੇਤਾਵਾਂ ਨੂੰ ਹਿਰਾਸਤ ਜਾਂ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਸਰਕਾਰ ਵਲੋਂ ਘਾਟੀ ਵਿਚ ਸ਼ਾਂਤੀ ਬਣਾ ਕੇ ਰੱਖਣ ਲਈ ਪਾਬੰਦੀਆਂ ਲਾਈਆਂ ਗਈਆਂ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।