
ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਤਿਹਾੜ ਜੇਲ੍ਹ ਵਿਚ ਬੰਦ ਸਾਬਕਾ ਪੀ ਚਿਦੰਬਰਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨਵੀਂ ਦਿੱਲੀ: ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਤਿਹਾੜ ਜੇਲ੍ਹ ਵਿਚ ਬੰਦ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਈਡੀ ਨੇ ਉਹਨਾਂ ਨਾਲ ਜੇਲ੍ਹ ਵਿਚ ਹੀ ਦੋ ਘੰਟੇ ਪੁੱਛਗਿੱਛ ਕੀਤੀ। ਕੋਰਟ ਦੇ ਆਦੇਸ਼ ਤੋਂ ਬਾਅਦ ਹੀ ਉਹਨਾਂ ਨੂੰ ਜੇਲ੍ਹ ਤੋਂ ਬਾਹਰ ਕੱਢਿਆ ਜਾਵੇਗਾ। ਈਡੀ ਕੋਲ ਹੁਣ ਤੱਕ ਤਿਹਾੜ ਜੇਲ੍ਹ ਤੋਂ ਚਿਦੰਬਰਮ ਨੂੰ ਬਾਹਰ ਕੱਢਣ ਦੇ ਕੋਈ ਆਦੇਸ਼ ਨਹੀਂ ਹੈ। ਚਿਦੰਬਰਮ ਤੋਂ ਪੁੱਛਗਿੱਛ ਕਰਨ ਲਈ ਈਡੀ ਨੇ ਤਿੰਨ ਅਧਿਕਾਰੀਆਂ ਦੀ ਟੀਮ ਬਣਾਈ ਸੀ।
Enforcement Directorate
ਦੱਸ ਦਈਏ ਕਿ ਸਥਾਨਕ ਅਦਾਲਤ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਏਜੰਸੀ ਨੂੰ ਮਾਮਲੇ ਵਿਚ ਕਾਂਗਰਸ ਦੇ ਸੀਨੀਅਰ ਆਗੂ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸ ਦੇ ਨਾਲ ਹੀ ਕੋਰਟ ਨੇ ਮੰਗਲਵਾਰ ਨੂੰ ਈਡੀ ਨੂੰ ਲੋੜ ਪੈਣ ‘ਤੇ ਚਿਦੰਬਰਮ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ ਸੀ। ਬੁੱਧਵਾਰ ਸਵੇਰੇ ਚਿਦੰਬਰਮ ਦੀ ਪਤਨੀ ਨਾਲਿਨੀ ਅਤੇ ਲੜਕੇ ਕਾਰਤਿਕ ਵੀ ਤਿਹਾੜ ਜੇਲ੍ਹ ਵਿਚ ਪਹੁੰਚਦੇ ਦੇਖੇ ਗਏ। ਕਾਂਗਰਸ ਆਗੂ ਕਰੀਬ 55 ਦਿਨ ਸੀਬੀਆਈ ਅਤੇ ਨਿਆਇਕ ਹਿਰਾਸਤ ਵਿਚ ਬਿਤਾ ਚੁੱਕੇ ਹਨ।
P Chitamabram
ਸੀਬੀਆਈ ਨੇ 21 ਅਗੱਸਤ ਨੂੰ ਚਿਦੰਬਰਮ ਨੂੰ ਆਈਐਨਐਕਸ ਮੀਡੀਆ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ ਜਾਂਚ ਬਿਊਰੋ ਨੇ ਵਿੱਤ ਮੰਤਰੀ ਵਜੋਂ ਚਿਦੰਬਰਮ ਦੇ ਕਾਰਜਕਾਲ ਦੌਰਾਨ 2007 ਵਿਚ ਆਈਐਨਐਕਸ ਮੀਡੀਆ ਗਰੁਪ ਨੂੰ ਵਿਦੇਸ਼ ਤੋਂ 305 ਕਰੋੜ ਰੁਪਏ ਦੇ ਨਿਵੇਸ਼ ਦੀ ਵਿਦੇਸ਼ੀ ਨਿਵੇਸ਼ ਬੋਰਡ ਦੀ ਪ੍ਰਵਾਨਗੀ ਵਿਚ ਕਥਿਤ ਹੇਰਾਫੇਰੀ ਦੇ ਸਬੰਧ ਵਿਚ 15 ਮਈ 2017 ਨੂੰ ਪਰਚਾ ਦਰਜ ਕੀਤਾ ਸੀ। ਇਸ ਤੋਂ ਬਾਅਦ, ਈਡੀ ਨੇ 2017 ਵਿਚ ਹੀ ਕਾਲੇ ਧਨ ਦਾ ਮਾਮਲਾ ਦਰਜ ਕੀਤਾ ਸੀ
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ