
ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 73,70,468 ਤੱਕ ਪਹੁੰਚੀ
ਨਵੀਂ ਦਿੱਲੀ: ਭਾਰਤ ਸਮੇਤ ਦੁਨੀਆਂ ਦੇ 180 ਦੇਸ਼ਾਂ ਵਿਚ ਕੋਰੋਨਾ ਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ 4 ਕਰੋੜ ਦੇ ਕਰੀਬ ਲੋਕ ਇਸ ਮਹਾਂਮਾਰੀ ਦੀ ਚਪੇਟ ਵਿਚ ਆ ਚੁੱਕੇ ਹਨ। ਇਸ ਵਾਇਰਸ ਕਾਰਨ ਦੁਨੀਆਂ ਭਰ ਵਿਚ 10.98 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।
Corona Virus
ਭਾਰਤ ਵਿਚ ਵੀ ਹਰ ਰੋਜ਼ ਕੋਰੋਨਾ ਵਾਇਰਸ ਦੀ ਰਫ਼ਤਾਰ ਵਧ ਰਹੀ ਹੈ। ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 73 ਲੱਖ ਤੋਂ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 73,70,468 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 63,371 ਨਵੇਂ ਮਾਮਲੇ ਦਰਜ ਕੀਤੇ ਗਏ।
Corona virus
ਇਹਨਾਂ 24 ਘੰਟਿਆਂ ਦੌਰਾਨ 70,338 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ। ਇਸ ਦੌਰਾਨ 895 ਲੋਕਾਂ ਦੀ ਕੋਵਿਡ ਕਾਰਨ ਮੌਤ ਹੋ ਗਈ। ਦੇਸ਼ ਵਿਚ ਹੁਣ ਤੱਕ ਕੁੱਲ 64,53,779 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ, ਜਦਕਿ ਕੁੱਲ 1,12,161 ਲੋਕਾਂ ਦੀ ਮੌਤ ਹੋਈ ਹੈ।
Corona Virus
ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਦੇ 8,04,528 ਐਕਟਿਵ ਮਾਮਲੇ ਹਨ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 87.56 ਫੀਸਦੀ 'ਤੇ ਪਹੁੰਚ ਗਿਆ ਹੈ। ਮੌਤ ਦਰ 1.52 ਫੀਸਦ ਹੈ। ਜ਼ਿਕਰਯੋਗ ਹੈ ਕਿ ਦੁਨੀਆਂ ਭਰ ਵਿਚ ਅਮਰੀਕਾ ਤੋਂ ਬਾਅਦ ਭਾਰਤ ਦੂਜਾ ਸਭ ਤੋਂ ਜ਼ਿਆਦਾ ਟੈਸਟ ਕਰਨ ਵਾਲਾ ਦੇਸ਼ ਹੈ। ਹਾਲਾਂਕਿ ਅਬਾਦੀ ਨੂੰ ਦੇਖਦੇ ਹੋਏ ਪ੍ਰਤੀ 10 ਲੱਖ ਟੈਸਟ ਦੇ ਹਿਸਾਬ ਨਾਲ ਟੈਸਟ ਦੀ ਗਿਣਤੀ ਹਾਲੇ ਵੀ ਬਹੁਤ ਘੱਟ ਹੈ।
Corona virus
ਭਾਰਤ ਦੁਨੀਆਂ ਵਿਚ ਅਜਿਹਾ ਦੂਜਾ ਦੇਸ਼ ਹੈ, ਜਿੱਥੇ 70 ਲੱਖ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਸਾਹਮਣੇ ਆਏ। ਹੁਣ ਤੱਕ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਅਮਰੀਕਾ ਵਿਚ ਸਾਹਮਣੇ ਆਏ ਹਨ। ਭਾਰਤ ਅਤੇ ਅਮਰੀਕਾ ਵਿਚ ਕਰੀਬ 6 ਲੱਖ ਤੋਂ ਘੱਟ ਮਾਮਲਿਆਂ ਦਾ ਅੰਤਰ ਹੈ।