
ਰਾਘਵ ਚੱਢਾ ਨੂੰ 11 ਅਗਸਤ ਨੂੰ ਰਾਜ ਸਭਾ ਤੋਂ ਕੀਤਾ ਗਿਆ ਸੀ ਮੁਅੱਤਲ
ਨਵੀਂ ਦਿੱਲੀ : ਸੁਪਰੀਮ ਕੋਰਟ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਨੇਤਾ ਰਾਘਵ ਚੱਢਾ ਦੀ ਰਾਜ ਸਭਾ ਤੋਂ ਅਣਮਿੱਥੇ ਸਮੇਂ ਲਈ ਮੁਅੱਤਲੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। 11 ਅਗਸਤ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ, ਚੱਢਾ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰੀਪੋਰਟ ‘ਨਿਯਮਾਂ ਦੀ ਘੋਰ ਉਲੰਘਣਾ ਅਤੇ ਨਿੰਦਣਯੋਗ ਵਿਵਹਾਰ’ ਦੇ ਇਲਜ਼ਾਮ ਲਗਾਉਂਦੇ ਹੋਏ ਮੁਅੱਤਲ ਕਰ ਦਿਤਾ ਸੀ। ‘ਆਪ’ ਆਗੂ ਨੇ ਵਕੀਲ ਸ਼ਾਦਾਨ ਫ਼ਰਾਸਾਤ ਰਾਹੀਂ ਦਾਇਰ ਆਪਣੀ ਪਟੀਸ਼ਨ ’ਚ ਕਿਹਾ ਹੈ ਕਿ ਉਸ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰਨਾ ਸੱਤਾ ਦੀ ਦੁਰਵਰਤੋਂ ਹੋ ਸਕਦਾ ਹੈ ਅਤੇ ਵਧੀਕੀ ਹੈ। ਰਾਜ ਸਭਾ ’ਚ ਸਦਨ ਦੇ ਨੇਤਾ ਪਿਊਸ਼ ਗੋਇਲ ਨੇ 11 ਅਗਸਤ ਨੂੰ ਚੱਢਾ ਵਿਰੁਧ ਮਤਾ ਪੇਸ਼ ਕੀਤਾ, ਜਿਸ ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰ ਦਿਤਾ ਗਿਆ।