ਪਰਾਲੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ, ਪੰਜਾਬ ਤੇ ਹਰਿਆਣਾ ਨੂੰ ਲਗਾਈ ਫਟਕਾਰ
Published : Oct 16, 2024, 5:14 pm IST
Updated : Oct 16, 2024, 5:14 pm IST
SHARE ARTICLE
A hearing was held in the Supreme Court regarding straw, reprimand to Punjab and Haryana
A hearing was held in the Supreme Court regarding straw, reprimand to Punjab and Haryana

ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ

ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਫਟਕਾਰ ਲਗਾਈ ਹੈ। ਪਟੀਸ਼ਨਕਰਤਾ ਦੇ ਵਕੀਲ ਐਚਐਸ ਫੂਲਕਾ ਦਾ ਕਹਿਣਾ ਹੈ ਕਿ ਖੇਤੀਬਾੜੀ ਯਨੀਵਰਸਿਟੀ ਨੇ ਇਕ ਮਸ਼ੀਨ ਤਿਆਰ ਕੀਤੀ ਹੈ ਅਤੇ ਉਸ ਦਾ ਟਰਾਈਲ ਵੀ ਸਫਲ ਰਿਹਾ ਹੈ ਪਰ ਉਸ ਮਸ਼ੀਨ ਨੂੰ ਉਤਸ਼ਾਹਿਤ ਨਹੀਂ ਕੀਤਾ ਗਿਆ ਹੈ।

ਸੁਪਰੀਮ ਕੋਰਟ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਗਈ ਸਸਤੀ ਮਸ਼ੀਨ ਵੱਲ ਨਾ ਧਿਆਨ ਦੇਣ ਕਰਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।  ਕੋਰਟ ਦਾ ਕਹਿਣਾ ਹੈ ਕਿ ਆਯੋਗ ਦਾ ਕੋਈ ਵੀ ਮੈਂਬਰ ਹਵਾ ਪ੍ਰਦੂਸ਼ਣ ਨਾਲ ਇੱਕਲਾ ਨਹੀ ਨਿਪਟ ਸਕਦਾ ਹੈ ਇਸ ਲਈ ਸਾਰਿਆ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਨੂੰ ਨਿਪਟਾਉਣ ਲਈ ਕਮੇਟੀ ਦਾ ਗਠਨ ਹੋਇਆ ਸੀ ਪਰ ਐਕਸ਼ਨ ਸਿਰਫ ਕਾਗਜ਼ਾਂ ਵਿੱਚ ਹੀ ਨਿਪਟ ਕੇ ਰਹਿ ਗਏ ਹਨ। ਪਰਾਲੀ ਮਾਮਲੇ ਨੂੰ ਲੈ ਕੇ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ।

ਇਸ ਮੌਕੇ ਵਕੀਲ ਐਚਐਸ ਫੂਲਕਾ ਦਾ ਕਹਿਣਾ ਹੈ ਕਿ ਪੰਜਾਬ ਐਗਰੀਕਲਚ ਯੂਨੀਵਰਸਿਟੀ ਵੱਲੋਂ ਘੱਟ ਖਰਚੇ ਉੱਤੇ ਸੀਡਰ ਨਾਲ ਵਧੀਆ ਮਸ਼ੀਨ ਤਿਆਰ ਕੀਤੀ ਹੈ ਜੋ ਪਰਾਲੀ ਨੂੰ ਬਾਰੀਕ ਕਰ ਦਿੰਦੀ ਹੈ ਜਿਸ ਨਾਲ ਖਾਦ ਦਾ ਕੰਮ ਕਰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਮਾਮਲੇ ਵਿੱਚ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement