ਸਿੱਖ ਸੰਗਤ ਲਈ ਵੱਡੀ ਖੁਸ਼ਖ਼ਬਰੀ, ਮੁੜ ਖੁੱਲ੍ਹੇਗਾ ਕਰਤਾਰਪੁਰ ਲਾਂਘਾ
Published : Nov 16, 2021, 1:25 pm IST
Updated : Nov 16, 2021, 1:25 pm IST
SHARE ARTICLE
Kartarpur Corridor
Kartarpur Corridor

ਕੱਲ੍ਹ ਤੋਂ ਸ਼ੁਰੂ ਹੋਵੇਗੀ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ

 

ਨਵੀਂ ਦਿੱਲੀ - ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਮੁੜ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾ ਰਿਹਾ ਹੈ। ਸਿੱਖ ਸੰਗਤ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦੀ ਹੈ। ਇਸ ਬਾਬਤ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ 18 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇਗਾ।

Kartarpur Sahib Kartarpur Sahib

ਦੱਸਿਆ ਜਾ ਰਿਹਾ ਹੈ ਕਿ ਭਲਕੇ ਤੋਂ 11 ਵਜੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਰਹੀ ਹੈ। ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਫੈਲਣ ਮਗਰੋਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਅਜੇ ਤੱਕ ਨਹੀਂ ਖੋਲ੍ਹਿਆ ਗਿਆ ਸੀ ਤੇ ਹੁਣ ਸ਼ਰਧਾਲੂਆਂ ਲਈ ਇਹ ਬਹੁਤ ਵੱਡੀ ਖੁਸ਼ੀ ਦੀ ਖ਼ਬਰ ਹੈ ਕਿ 18 ਨਵੰਬਰ ਤੋਂ ਲਾਂਘਾ ਖੋਲ੍ਹਿਆ ਜਾ ਰਿਹਾ ਹੈ। 

kartarpur sahib corridorkartarpur sahib corridor

ਹਾਲਾਂਕਿ ਲਾਂਘਾ ਖੋਲ੍ਹਣ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਕੋਈ ਅਧਿਕਾਰਤ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤੀ ਗਈ ਹੈ। ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਪੰਜਾਬ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ ਅਤੇ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਹਰਜੀਤ ਸਿੰਘ ਗਰੇਵਾਲ ਉਸ ਵਫ਼ਦ ’ਚ ਸ਼ਾਮਲ ਸਨ, ਜੋ ਕਿ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੀ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement