
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੇ ਸਿੱਖ ਸੰਗਤ ਨੂੰ ਵੱਡੀ ਖੁਸ਼ਖ਼ਬਰੀ ਦਿੰਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲ਼ਾਨ ਕੀਤਾ ਹੈ।
ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਸੰਗਤ ਨੂੰ ਵੱਡੀ ਖੁਸ਼ਖ਼ਬਰੀ ਦਿੰਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲ਼ਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਦੱਸਿਆ ਕਿ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇਗਾ। ਇਸ ਦੌਰਾਨ ਭਾਰਤ ਵਿਚ ਵਸਦੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਦੀਆਂ ਹਨ।
Union home minister Amit Shah
ਹੋਰ ਪੜ੍ਹੋ: ਨਵਜੋਤ ਸਿੱਧੂ ਵਿਰੁੱਧ ਅਪਰਾਧਿਕ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਅਗਲੀ ਸੁਣਵਾਈ 25 ਨਵੰਬਰ ਨੂੰ
ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਨੇ ਬੁੱਧਵਾਰ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਦਾ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਮੋਦੀ ਸਰਕਾਰ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੀ ਸਿੱਖ ਕੌਮ ਪ੍ਰਤੀ ਬੇਅੰਤ ਸ਼ਰਧਾ ਨੂੰ ਦਰਸਾਉਂਦਾ ਹੈ।
Tweet
ਹੋਰ ਪੜ੍ਹੋ: ਸਿਰਫ਼ 3 ਦਿਨ ਵਿਚ ਜਾਓ ਕੈਨੇਡਾ, ਫੀਸ ਵਿਦੇਸ਼ ਪਹੁੰਚਣ ਤੋਂ ਬਾਅਦ, ਜਲਦ ਕਰੋ ਅਪਲਾਈ
ਇਕ ਹੋਰ ਟਵੀਟ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰ ਹੈ ਅਤੇ ਮੈਨੂੰ ਯਕੀਨ ਹੈ ਕਿ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਦੇਸ਼ ਭਰ ਵਿਚ ਖੁਸ਼ੀ ਨੂੰ ਹੋਰ ਵਧਾਏਗਾ। ਜ਼ਿਕਰਯੋਗ ਹੈ ਕਿ ਮਾਰਚ 2020 ਤੋਂ ਕਰਤਾਰਪੁਰ ਲਾਂਘਾ ਬੰਦ ਹੈ।
Kartarpur Sahib
ਹੋਰ ਪੜ੍ਹੋ: ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਚੰਗਾ, ਬਣੀ ਰਹੇਗੀ ਸ਼ਾਂਤੀ: ਪਰਗਟ ਸਿੰਘ
ਕੋਰੋਨਾ ਦਾ ਅਸਰ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਈ ਆਗੂਆਂ ਵਲੋਂ ਲਗਾਤਾਰ ਪ੍ਰਧਾਨ ਮੰਤਰੀ ਕੋਲ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਰੱਖੀ ਗਈ। ਪਿਛਲੇ ਤਿੰਨ ਦਿਨਾਂ ਦੌਰਾਨ ਪੰਜਾਬ ਭਾਜਪਾ ਦਾ ਇਕ ਵਫ਼ਦ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ। ਇਸ ਦੌਰਾਨ ਪੰਜਾਬ ਭਾਜਪਾ ਦੇ ਵਫਦ ਨੇ ਕੇਂਦਰ ਸਰਕਾਰ ਕੋਲ ਕਰਤਾਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।