ਹੁਣ 24 ਘੰਟੇ ਹੋ ਸਕੇਗਾ ਪੋਸਟਮਾਰਟਮ, ਕੇਂਦਰ ਨੇ ਖ਼ਤਮ ਕੀਤੀ ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ
Published : Nov 16, 2021, 12:16 pm IST
Updated : Nov 16, 2021, 12:16 pm IST
SHARE ARTICLE
Postmortem will now be available 24 hours a day
Postmortem will now be available 24 hours a day

ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀ ਗਈ ਹੈ।

 

ਨਵੀਂ ਦਿੱਲੀ - ਕੇਂਦਰ ਨੇ ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ ਖ਼ਤਮ ਕਰ ਦਿੱਤੀ ਹੈ ਅਤੇ ਲੋੜੀਂਦੀਆਂ ਮੁੱਢਲੀਆਂ ਸਹੂਲਤਾਂ ਵਾਲੇ ਹਸਪਤਾਲਾਂ ’ਚ ਸੂਰਜ ਡੁੱਬਣ ਤੋਂ ਬਾਅਦ ਵੀ ਪੋਸਟਮਾਰਟਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਨ੍ਹਾਂ ’ਚ ਹੱਤਿਆ, ਆਤਮਹੱਤਿਆ, ਕੱਟੀਆਂ-ਵੱਢੀਆਂ ਲਾਸ਼ਾਂ ਅਤੇ ਸ਼ੱਕੀ ਹਾਲਤ ’ਚ ਹੋਈ ਮੌਤ ਦੇ ਮਾਮਲੇ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।

file photo

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ ਕਿ ‘ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ ਖ਼ਤਮ! ਹੁਣ 24 ਘੰਟੇ ਹੋ ਸਕੇਗਾ ਪੋਸਟਮਾਰਟਮ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਸ਼ਾਸਨ ਦੇ ਵਿਚਾਰ ਨੂੰ ਅੱਗੇ ਵਧਾਉਂਦੇ ਹੋਏ ਸਿਹਤ ਮੰਤਰਾਲਾ ਨੇ ਫ਼ੈਸਲਾ ਕੀਤਾ ਹੈ ਕਿ ਜਿਨ੍ਹਾਂ ਹਸਪਤਾਲਾਂ ’ਚ ਰਾਤ ਨੂੰ ਵੀ ਪੋਸਟਮਾਰਟਮ ਕਰਨ ਦੀ ਸਹੂਲਤ ਹੈ, ਉਹ ਹੁਣ ਸੂਰਜ ਡੁੱਬਣ ਤੋਂ ਬਾਅਦ ਵੀ ਪੋਸਟਮਾਰਟਮ ਕਰ ਸਕਣਗੇ।’’ 

Doctors

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੱਸਿਆ ਕਿ ਇਸ ਸਬੰਧ ’ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਸ ’ਚ ਕਿਹਾ ਗਿਆ ਹੈ ਕਿ ਜਿਨ੍ਹਾਂ ਹਸਪਤਾਲਾਂ ’ਚ ਲੋੜੀਂਦਾ ਬੁਨਿਆਦੀ ਢਾਂਚਾ ਮੌਜੂਦ ਹੈ, ਉਥੇ ਸੂਰਜ ਡੁੱਬਣ ਤੋਂ ਬਾਅਦ ਵੀ ਪੋਸਟਮਾਰਟਮ ਕੀਤਾ ਜਾ ਸਕਦਾ ਹੈ।  ਇਸ ਨਾਲ ਹਾਦਸੇ ’ਚ ਮਾਰੇ ਗਏ ਵਿਅਕਤੀ ਦੀ ਲਾਸ਼ ਨੂੰ ਉਸ ਦੇ ਪਰਿਵਾਰ ਨੂੰ ਸੌਂਪਣ ਦੀ ਪ੍ਰਕਿਰਿਆ ਸਰਲ ਹੋਵੇਗੀ। ਇਸ ਤੋਂ ਇਲਾਵਾ ਜੋ ਵਿਅਕਤੀ ਅੰਗਦਾਨ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਸਹੂਲਤ ਹੋਵੇਗੀ। ਇਹ ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀ ਗਈ ਹੈ।

PM Narendra ModiPM Narendra Modi

ਮੰਤਰਾਲੇ ਨੇ ਕਿਹਾ ਕਿ ਇਸ ਸਬੰਧ ’ਚ ਸਰਕਾਰ ਨੂੰ ਲਗਾਤਾਰ ਮੰਗ-ਪੱਤਰ ਪ੍ਰਾਪਤ ਹੋ ਰਹੇ ਸਨ। ਇਸ ’ਤੇ ਸਿਹਤ ਸੇਵਾਵਾਂ ਦੇ ਡਾਇਰੈਕਟੋਰੇਟ ਦੀ ਤਕਨੀਕੀ ਕਮੇਟੀ ਨੇ ਵਿਸਥਾਰਤ ਤੌਰ ’ਤੇ ਸਲਾਹ-ਮਸ਼ਵਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਕੁਝ ਸੰਸਥਾਨ ਵਿਸ਼ੇਸ਼ ਹਾਲਾਤਾਂ ’ਚ ਸੂਰਜ ਡੁੱਬਣ ਤੋਂ ਬਾਅਦ ਵੀ ਪੋਸਟਮਾਰਟਮ ਕਰ ਰਹੇ ਹਨ। ਕਮੇਟੀ ਨੇ ਕਿਹਾ ਕਿ ਜਿਨ੍ਹਾਂ ਹਸਪਤਾਲਾਂ ’ਚ ਮੁੱਢਲੀਆਂ ਸਹੂਲਤਾਂ ਹਨ, ਉਥੇ ਰਾਤ ਨੂੰ ਪੋਸਟਮਾਰਟਮ ਕੀਤਾ ਜਾ ਸਕਦਾ ਹੈ। ਇਸ ਸਬੰਧ ’ਚ ਸਾਰੀਆਂ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਪ੍ਰਸ਼ਾਸਨਾਂ ਤੇ ਸਬੰਧਤ ਸੰਸਥਾਨਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲੋੜੀਂਦੇ ਬਦਲਾਅ ਕਰਨ ਨੂੰ ਕਿਹਾ ਗਿਆ ਹੈ। 

Doctors

ਪ੍ਰੋਟੋਕਾਲ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਸ਼ੱਕ ਨੂੰ ਦੂਰ ਕਰਨ ਲਈ ਪੂਰੀ ਰਾਤ ਸਾਰੇ ਪੋਸਟਮਾਰਟਮ ਲਈ ਵੀਡੀਓ ਰਿਕਾਰਡਿੰਗ ਕੀਤੀ ਜਾਵੇਗੀ ਅਤੇ ਇਹ ਕਾਨੂੰਨੀ ਮਕਸਦਾਂ ਲਈ ਭਵਿੱਖ ਦੇ ਸਬੰਧ ’ਚ ਸੁਰੱਖਿਅਤ ਰੱਖੀ ਜਾਵੇਗੀ। ਮੰਤਰਾਲੇ ਨੇ ਕਿਹਾ ਕਿ ਹਾਲਾਂਕਿ ਹੱਤਿਆ, ਆਤਮਹੱਤਿਆ, ਜਬਰ-ਜ਼ਨਾਹ, ਕੱਟੇ-ਵੱਢੇ ਸਰੀਰ ਅਤੇ ਸ਼ੱਕੀ ਸ਼੍ਰੇਣੀਆਂ ਦੇ ਮਾਮਲਿਆਂ ਨੂੰ ਉਦੋਂ ਤੱਕ ਰਾਤ ਦੇ ਸਮੇਂ ਪੋਸਟਮਾਰਟਮ ਲਈ ਨਹੀਂ ਰੱਖਿਆ ਜਾਣਾ ਚਾਹੀਦਾ ਜਦ ਤੱਕ ਕਿ ਕਾਨੂੰਨ ਵਿਵਸਥਾ ਨਾਲ ਜੁੜੀ ਕੋਈ ਸਥਿਤੀ ਨਾ ਹੋਵੇ।

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement