ਇੰਡੀਆ ਗੇਟ ’ਤੇ ਧਰਨੇ ’ਤੇ ਬੈਠੀ ਪ੍ਰਿਅੰਕਾ ਗਾਂਧੀ, ਬੋਲੀ...
Published : Dec 16, 2019, 5:09 pm IST
Updated : Dec 16, 2019, 5:09 pm IST
SHARE ARTICLE
Priyanka gandhi protest on india gate delhi
Priyanka gandhi protest on india gate delhi

ਸੋਧ ਕਾਨੂੰਨ ਵਿਰੁਧ ਪ੍ਰਦਰਸ਼ਨ ਤੋਂ ਬਾਅਦ ਹਿੰਸਕ ਪ੍ਰਦਰਸ਼ਨ ਹੋਏ ਜਿਸ ਵਿਚ ਬੱਸਾਂ ਨੂੰ ਅੱਗ ਲਗਾ ਦਿੱਤੀ ਗਈ

ਨਵੀਂ ਦਿੱਲੀ: ਔਰਤਾਂ ਦੀ ਸੁਰੱਖਿਆ ਦੇ ਮੁੱਦੇ ਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਇੰਡੀਆ ਗੇਟ ਤੇ ਧਰਨੇ ਤੇ ਬੈਠੀ ਹੈ। ਪ੍ਰਿਅੰਕਾ ਗਾਂਧੀ ਇਸ ਤੋਂ ਇਲਾਵਾ ਜਾਮੀਆ ਵਿਚ ਹੋਈ ਹਿੰਸਾ ਨੂੰ ਲੈ ਕੇ ਧਰਨੇ ਤੇ ਬੈਠੀ ਹੈ। ਜਾਮੀਆ ਵਿਚ ਪ੍ਰਦਰਸ਼ਨ ਦੌਰਾਨ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ।

PhotoPhotoਵਿਦਿਆਰਥੀਆਂ ਦਾ ਆਰੋਪ ਹੈ ਕਿ ਦਿੱਲੀ ਪੁਲਿਸ ਨੇ ਉਹਨਾਂ ਤੇ ਹਮਲਾ ਕੀਤਾ, ਨਾਲ ਹੀ ਕੈਂਪਸ ਵਿਚ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਪ੍ਰਿਅੰਕਾ ਗਾਂਧੀ ਦੇ ਨਾਲ-ਨਾਲ ਉਹਨਾਂ ਦੇ ਸਮਰਥਕ ਵੀ ਧਰਨੇ ਤੇ ਬੈਠੇ ਹਨ। ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ ਦੇਸ਼ ਗੁੰਡਿਆਂ ਦੀ ਜਗੀਰ ਨਹੀਂ ਹੈ।

PhotoPhotoਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ 2 ਘੰਟੇ ਦਾ ਇਹ ਪ੍ਰਦਰਸ਼ਨ 4 ਵਜੇ ਸ਼ੁਰੂ ਹੋਇਆ। ਉਹਨਾਂ ਕਿਹਾ ਕਿ ਜਾਮੀਆ ਮਾਲੀਆ ਇਸਲਾਮਿਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਇਕਜੁਟਤਾ ਵਿਅਕਤ ਕਰਨਾ ਹੈ। ਪੁਲਿਸ ਨੇ ਐਤਵਾਰ ਨੂੰ ਵਿਦਿਆਰਥੀਆਂ ਵਿਰੁਧ ਬਿੱਲ ਦਾ ਇਸਤੇਮਾਲ ਕੀਤਾ ਸੀ।

PhotoPhotoਸੋਧ ਕਾਨੂੰਨ ਵਿਰੁਧ ਪ੍ਰਦਰਸ਼ਨ ਤੋਂ ਬਾਅਦ ਹਿੰਸਕ ਪ੍ਰਦਰਸ਼ਨ ਹੋਏ ਜਿਸ ਵਿਚ ਬੱਸਾਂ ਨੂੰ ਅੱਗ ਲਗਾ ਦਿੱਤੀ ਗਈ। ਪ੍ਰਿਅੰਕਾ ਗਾਂਧੀ ਦੇ ਨਾਲ ਕੇਸੀ ਵੇਣੂਗੋਪਾਲ, ਸਾਬਕਾ ਰੱਖਿਆ ਮੰਤਰੀ ਏਕੇ ਐਂਟਨੀ, ਅਹਿਮਦ ਪਟੇਲ ਅਤੇ ਪਾਰਟੀ ਦੇ ਹੋਰ ਆਗੂ ਵੀ ਧਰਨੇ ਤੇ ਬੈਠੇ ਹਨ। ਇਸ ਵਿਚ ਵੱਡੀ ਖ਼ਬਰ ਇਹ ਹੈ ਕਿ ਤਿੰਨ ਮੈਟਰੋ ਸਟੇਸ਼ਨ ਨੂੰ ਬੰਦ ਕਰ ਦਿੱਤਾ ਗਿਆ ਹੈ।

PhotoPhoto ਡੀਐਮਆਰਸੀ ਮੁਤਾਬਕ ਪਟੇਲ ਚੌਂਕ, ਕੇਂਦਰੀ ਸਕੱਤਰੇਤ, ਉਦਯੋਗ ਭਵਨ ਮੈਟਰੋ ਦੇ ਐਂਟਰੀ ਅਤੇ ਐਗਜਿਟ ਗੇਟ ਨੂੰ ਬੰਦ ਕਰ ਦਿੱਤਾ ਗਿਆ ਹੈ। ਨਾਲ ਹੀ ਪਟੇਲ ਚੌਂਕ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨ ਤੇ ਮੈਟਰੋ ਨਹੀਂ ਰੁਕੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement