
ਕਿਹਾ, ਅੜੀ ਛੱਡ ਕਿਸਾਨਾਂ ਦਾ ਮਸਲਾ ਛੇਤੀ ਹੱਲ ਕਰੇ ਸਰਕਾਰ
ਨਵੀਂ ਦਿੱਲੀ: ਖੇਤੀ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਹਰ ਵਰਗ ਹਾਅ ਦਾ ਨਾਅਰਾ ਮਾਰ ਰਿਹਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਕਿਸਾਨਾਂ ‘ਤੇ ਤਰ੍ਹਾਂ ਤਰ੍ਹਾਂ ਦੀਆਂ ਤੋਹਮਤਾਂ ਲਾਉਣ ਤੋਂ ਵੀ ਪਿਛੇ ਨਹੀਂ ਹਟ ਰਹੀ। ਅੰਤਾਂ ਦੀ ਠੰਡ ਵਿਚ ਸੜਕਾਂ ਕਿਨਾਰੇ ਰਾਤਾਂ ਕੱਟ ਰਹੇ ਕਿਸਾਨਾਂ ਦੀਆਂ ਤਕਲੀਫਾਂ ਤੋਂ ਦੁਖੀ ਹੋਏ ਬਾਬਾ ਰਾਮ ਸਿੰਘ ਸੀਂਗੜੀ ਵਾਲਿਆਂ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ।
Daljit Singh Cheema
ਉਨ੍ਹਾਂ ਨੇ ਇਹ ਕਦਮ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਚੁਕਿਆ ਗਿਆ ਹੈ। ਇਸ ਦਾ ਖੁਲਾਸਾ ਖੁਦਕੁਸ਼ੀ ਨੋਟ ਤੋਂ ਹੋਇਆ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਦਾ ਦੌਰ ਸ਼ੁਰੂ ਹੋ ਗਿਆ ਹੈ। ਬਾਬਾ ਰਾਮ ਸਿੰਘ ਦੇ ਪੈਰੋਕਾਰਾਂ ਮੁਤਾਬਕ ਇਹ ਖੁਦਕੁਸ਼ੀ ਨਹੀਂ, ਸ਼ਹੀਦੀ ਕਰਾਰ ਦਿਤਾ ਹੈ ਜੋ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਦਿਤੀ ਗਈ ਹੈ।
Kisan Unions
ਦੂਜੇ ਪੈਸੇ ਵੱਡੀ ਗਿਣਤੀ ਆਗੂ ਸਰਕਾਰ ਨੂੰ ਅੜੀ ਛੱਡ ਕਿਸਾਨਾਂ ਦਾ ਮਸਲਾ ਛੇਤੀ ਹੱਲ ਕਰਨ ਲਈ ਕਹਿ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਦਲਜੀਤ ਚੀਮਾ ਨੇ ਵੀ ਇਸ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਨੂੰ ਸਬਕ ਸਿੱਖਣ ਦੀ ਨਸੀਹਤ ਦਿਤੀ ਹੈ।
Daljeet Singh Cheema
ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਖੁਦਕੁਸ਼ੀ ਨੋਟ ਤੋਂ ਸਾਬਤ ਹੁੰਦਾ ਹੈ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹਾਲਾਤ ਕਿੰਨੇ ਦਰਦਨਾਕ ਹੋਣਗੇ। ਉਨ੍ਹਾਂ ਕਿਹਾ ਬਾਬਾ ਰਾਮ ਸਿੰਘ ਜੀ ਕਈ ਦਿਨਾਂ ਤੋਂ ਕੁੰਢਲੀ ਬਾਰਡਰ ਤੇ ਸੰਘਰਸ਼ ਚ ਡਟੇ ਕਿਸਾਨਾਂ ਦੀ ਉਹ ਸੇਵਾ ਕਰ ਰਹੇ ਸਨ। ਉਨ੍ਹਾਂ ਕਿਹਾ ਸੰਘਰਸ਼ ਕਰ ਰਹੇ ਕਿਸਾਨ ਕਿੰਨ੍ਹਾਂ ਮੁਸ਼ਕਿਲਾਂ ਚ ਡਟੇ ਹੋਏ ਹਨ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਇਸ ਤੋਂ ਕੁਝ ਸਬਕ ਸਿੱਖੇਗੀ। ਉਨ੍ਹਾਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ।