
ਕਿਹਾ ਕਿਸਾਨਾਂ ਦਾ ਦੁੱਖ ਦੇਖ ਕੇ ਦਿਲ ਦੁਖੀ ਹੋਇਆ
ਨਵੀਂ ਦਿੱਲੀ- ਕਰਨਾਲ ਦੇ ਪਿੰਡ ਸੀਂਘੜਾ ਦੇ ਗੁਰਦੁਆਰਾ ਸਾਹਿਬ ਦੇ ਬਾਬਾ ਸੰਤ ਰਾਮ ਸਿੰਘ ਨਾਨਕਸਰ ਦੀ ਸ਼ੱਕੀ ਹਾਲਾਤ ਵਿੱਚ ਦਿੱਲੀ ਵਿੱਚ ਮੌਤ ਹੋ ਗਈ। ਪਤਾ ਲੱਗਿਆ ਕਿ ਉਨ੍ਹਾਂ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਪੰਜਾਬੀ ਵਿੱਚ ਇਕ ਸੁਸਾਈਡ ਨੋਟ ਵੀ ਲਿਖਿਆ ਹੈ। ਉਹ ਕਈ ਦਿਨਾਂ ਤੋਂ ਲਗਾਤਾਰ ਸਿੰਘੂ ਬਾਰਡਰ 'ਤੇ ਜਾ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਸਨ।
photoਉਨ੍ਹਾਂ ਆਪਣੇ ਭਾਸ਼ਣ ਵਿੱਚ ਇਹ ਵੀ ਕਿਹਾ ਸੀ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਪਾਰਸ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿੱਥੋਂ ਉਨ੍ਹਾਂ ਦੀ ਮ੍ਰਿਤਕ ਦੇਹ ਕਰਨਾਲ ਦੇ ਸਰਕਾਰੀ ਹਸਪਤਾਲ ਲਿਆਂਦੀ ਗਈ ਪਰ ਸੰਗਤ ਨੇ ਪੋਸਟ ਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਦੇਹ ਨੂੰ ਸੀਂਘੜਾ ਦੇ
photoਨਾ ਤੋਂ ਬਾਅਦ ਸੰਗਤ ਪੂਰੀ ਤਰ੍ਹਾਂ ਵੈਰਾਗ ਵਿਚ ਹੈ । ਸੰਗਤ ਦਾ ਕਹਿਣਾ ਹੈ ਕਿ ਉਨ੍ਹਾਂ ਆਤਮ-ਹੱਤਿਆ ਨਹੀਂ ਕੀਤੀ ਸਗੋਂ ਉਨ੍ਹਾਂ ਸ਼ਹਾਦਤ ਦਿੱਤੀ ਹੈ। ਇਸ ਮੌਕੇ ਸੰਗਤ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।