
ਕੱਲ੍ਹ ਫਿਰ ਹੋਵੇਗੀ ਸੁਣਵਾਈ
ਨਵੀਂ ਦਿੱਲੀ: ਸੁਪਰੀਮ ਕੋਰਟ ਤੋਂ ਦਿੱਲੀ ਵਿਚ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਦਾਲਤ ਨੇ ਇਸ ਮਾਮਲੇ ਵਿਚ ਆਈ ਰੁਕਾਵਟ ਨੂੰ ਸੁਲਝਾਉਣ ਲਈ ਇਕ ਕਮੇਟੀ ਦਾ ਗਠਨ ਕਰਨ ਲਈ ਕਿਹਾ ਹੈ।
Supreme Court
ਸੁਪਰੀਮ ਕੋਰਟ ਵੱਲੋਂ ਮਾਮਲੇ ਦੇ ਹੱਲ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ
ਇਸ ਕਮੇਟੀ ਵਿਚ ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਕਿਸਾਨ ਸੰਗਠਨਾਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦੇ ਸ਼ਾਮਲ ਹੋਣਗੇ। ਅਦਾਲਤ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਜਵਾਬ ਮੰਗਣ ਲਈ ਨੋਟਿਸ ਜਾਰੀ ਕੀਤੇ ਹਨ। ਇਸ ਮਾਮਲੇ ਦੀ ਸੁਣਵਾਈ ਹੁਣ ਕੱਲ੍ਹ ਹੋਵੇਗੀ।
FARMER PROTEST
ਕੱਲ੍ਹ ਫਿਰ ਹੋਵੇਗੀ ਸੁਣਵਾਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਭਲਕੇ ਅੰਦੋਲਨਕਾਰੀ ਸੰਗਠਨਾਂ ਨੂੰ ਵੀ ਸੁਣਾਂਗੇ। ਇਕ ਕਮੇਟੀ ਬਣੇਗੀ। ਅੰਦੋਲਨਕਾਰੀ ਸੰਗਠਨਾਂ ਦੇ ਨਾਲ, ਦੇਸ਼ ਵਿਚ ਸਰਕਾਰ ਅਤੇ ਬਾਕੀ ਕਿਸਾਨ ਜੱਥੇਬੰਦੀਆਂ ਦੇ ਲੋਕ ਵੀ ਸ਼ਾਮਲ ਹੋਣਗੇ। ਤੁਸੀਂ ਲੋਕ ਕਮੇਟੀ ਦੇ ਮੈਂਬਰਾਂ ਦੇ ਨਾਮ ਤੇ ਸੁਝਾਅ ਦੇਵੇ।
supreme court
ਦਰਅਸਲ, ਸੁਪਰੀਮ ਕੋਰਟ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਹੈ।