ਦਿੱਲੀ ਦੀਆਂ ਹੱਦਾਂ 'ਤੇ 21ਵੇਂ ਦਿਨ ਕਿਸਾਨਾਂ ਦਾ ਧਰਨਾ ਜਾਰੀ,ਇਸੇ ਤਰ੍ਹਾਂ ਸਿਰੇ ਚੜ੍ਹ ਰਹੀ ਰਣਨੀਤੀ
Published : Dec 16, 2020, 9:41 am IST
Updated : Dec 16, 2020, 9:41 am IST
SHARE ARTICLE
FARMER
FARMER

ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਚੱਲ ਰਹੇ ਸਾਂਝੇ ਕਿਸਾਨ ਮੋਰਚਿਆਂ ਦੀ ਅਗਵਾਈ ਹੁਣ ਮੁੱਖ ਤੌਰ 'ਤੇ ਕਿਸਾਨ-ਔਰਤਾਂ ਨੇ ਸੰਭਾਲ ਲਈ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਧਰਨਾ ਜਾਰੀ ਹੈ। ਇਸ ਦੇ ਚਲਦੇ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਟੋਲ-ਪਲਾਜ਼ਿਆਂ, ਬੀਜੇਪੀ ਲੀਡਰਾਂ ਦੇ ਘਰਾਂ, ਅੰਬਾਨੀਆਂ ਦੇ ਰਿਲਾਇੰਸ ਪੰਪਾਂ ਅਤੇ ਸ਼ਾਪਿੰਗ-ਮਾਲਜ਼ ਸਾਹਮਣੇ ਵੀ ਕਰੀਬ 60 ਥਾਵਾਂ 'ਤੇ ਪੱਕੇ-ਧਰਨੇ ਜਾਰੀ ਹਨ। ਦੱਸ ਦੇਈਏ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਚੱਲ ਰਹੇ ਸਾਂਝੇ ਕਿਸਾਨ ਮੋਰਚਿਆਂ ਦੀ ਅਗਵਾਈ ਹੁਣ ਮੁੱਖ ਤੌਰ 'ਤੇ ਕਿਸਾਨ-ਔਰਤਾਂ ਨੇ ਸੰਭਾਲ ਲਈ ਹੈ।

farmer

ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਨ ਤੇ ਓਧਰ ਕੇਂਦਰ ਟਸ ਤੋਂ ਮਸ ਨਹੀਂ ਹੋ ਰਿਹਾ। ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਲਈ ਅੱਜ ਦਾ ਦਿਨ ਕਾਫੀ ਅਹਿਮ ਹੋ ਸਕਦਾ ਹੈ। ਦਰਅਸਲ ਦਿੱਲੀ ਦੀਆਂ ਸੀਮਾਵਾਂ 'ਤੇ ਕਿਸਾਨ ਡਟੇ ਰਹਿਣਗੇ ਜਾਂ ਉਨ੍ਹਾਂ ਨੂੰ ਕਿਤੇ ਹੋਰ ਭੇਜਿਆ ਜਾਵੇਗਾ, ਇਸ 'ਤੇ ਅੱਜ ਸੁਪਰੀਮ ਕੋਰਟ ਫੈਸਲਾ ਸੁਣਾ ਸਕਦਾ ਹੈ।

farmer

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੀਐਮ ਮੋਦੀ ਨੇ ਗੁਜਰਾਤ ਦੇ ਕੱਛ 'ਚ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ ਨੇੜੇ ਕਿਸਾਨਾਂ ਨੂੰ ਡਰਾਇਆ ਜਾ ਰਿਹਾ ਹੈ। ਜ਼ਮੀਨ ‘ਤੇ ਕਬਜ਼ੇ ਦਾ ਭਰਮ ਫੈਲਾਇਆ ਜਾ ਰਿਹਾ ਹੈ। ਕੁਝ ਲੋਕ ਕਿਸਾਨਾਂ ਦੇ ਮੋਢਿਆਂ 'ਤੇ ਬੰਦੂਕ ਰੱਖ ਕੇ ਚਲਾ ਰਹੇ ਹਨ।

pm modi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement