
16 ਦਸੰਬਰ ਨੂੰ ਭਾਰਤ ਵਿਚ ਵਿਜੈ ਦਿਵਸ ਵਜੋਂ ਮਨਾਇਆ ਜਾਂਦੈ
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁਧਵਾਰ ਨੂੰ ਸਾਲ 1971 ਦੀ ਜੰਗ ਵਿਚ ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਜਿੱਤ ਦੀ 50ਵੀਂ ਵਰ੍ਹੇਗੰਢ ਮੌਕੇ ਕਿਹਾ ਕਿ ਉਸ ਸਮੇਂ ਗੁਆਂਢੀ ਮੁਲਕ ਭਾਰਤੀ ਪ੍ਰਧਾਨ ਮੰਤਰੀ ਦਾ ਲੋਹਾ ਮੰਨਦੇ ਸਨ ਅਤੇ ਸਰਹੱਦੀ ਉਲੰਘਣਾ ਕਰਨ ਤੋਂ ਡਰਦੇ ਸਨ।
Rahul Gandhi
ਜ਼ਿਕਰਯੋਗ ਹੈ ਕਿ ਉਸ ਯੁੱਧ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਨ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘‘ਸਾਲ 71 ਵਿਚ ਪਾਕਿਸਤਾਨ ’ਤੇ ਭਾਰਤ ਦੀ ਇਤਿਹਾਸਕ ਜਿੱਤ ਦੇ ਜਸ਼ਨ ’ਤੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਫ਼ੌਜ ਦੀ ਬਹਾਦਰੀ ਨੂੰ ਸਲਾਮ।’’
Rahul Gandhi
ਉਨ੍ਹਾਂ ਕਿਹਾ, ‘‘ਇਹ ਉਸ ਸਮੇਂ ਦੀ ਗੱਲ ਹੈ ਜਦੋਂ ਗੁਆਂਢੀ ਦੇਸ਼ ਭਾਰਤ ਦੇ ਪ੍ਰਧਾਨ ਮੰਤਰੀ ਦਾ ਲੋਹਾ ਮੰਨਦੇ ਸਨ ਅਤੇ ਸਾਡੇ ਦੇਸ਼ ਦੀ ਸਰਹੱਦ ਦੀ ਉਲੰਘਣਾ ਕਰਨ ਤੋਂ ਡਰਦੇ ਸਨ!’’
Rahul Gandhi
ਜ਼ਿਕਰਯੋਗ ਹੈ ਕਿ 16 ਦਸੰਬਰ ਨੂੰ ਭਾਰਤ ਵਿਚ ਵਿਜੈ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ, ਭਾਰਤ ਨੇ 1971 ਵਿਚ ਪਾਕਿਸਤਾਨ ਵਿਰੁਧ ਜਿੱਤ ਪ੍ਰਾਪਤ ਕੀਤੀ, ਜਿਸ ਦੇ ਨਤੀਜੇ ਵਜੋਂ ਬੰਗਲਾਦੇਸ਼ ਇਕ ਦੇਸ਼ ਵਜੋਂ ਹੋਂਦ ਵਿਚ ਆਇਆ ਸੀ।