
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਦਾਖਲ
ਮੁੰਬਈ: ਮਹਾਰਾਸ਼ਟਰ ਦੇ ਨਵੀਂ ਮੁੰਬਈ 'ਚ ਵੀਰਵਾਰ ਨੂੰ ਦੋ ਕਾਰਾਂ ਦੀ ਟੱਕਰ ਹੋ ਗਈ। ਹਾਦਸੇ 'ਚ ਪੰਜ ਲੋਕ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਪਾਮ ਬੀਚ ਰੋਡ ਨੇੜੇ ਵਾਪਰਿਆ। ਹਾਦਸੇ ਦੇ ਤੁਰੰਤ ਬਾਅਦ ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਦੋ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।