
ਕਿਹਾ- ਵਿਰੋਧੀ ਧਿਰਾਂ ਦੇ ਰਾਜ ਵਾਲੇ ਕੁਝ ਸੂਬੇ ਵਸੂਲ ਰਹੇ ਹਨ ਵੱਧ ਟੈਕਸ
ਨਵੀਂ ਦਿੱਲੀ: ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਆਲਮੀ ਸਥਿਤੀ ਦੇ ਮੱਦੇਨਜ਼ਰ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੁਨੀਆ ਦੇ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਘੱਟ ਹਨ, ਜਦਕਿ ਇਸ ਮਿਆਦ ਦੇ ਦੌਰਾਨ ਸੰਸਾਰ ਭਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। 2021 ਤੋਂ 2022 ਦਰਮਿਆਨ ਦੇਸ਼ 'ਚ ਪੈਟਰੋਲ ਦੀਆਂ ਕੀਮਤਾਂ 'ਚ ਸਿਰਫ ਦੋ ਫੀਸਦੀ ਦਾ ਵਾਧਾ ਹੋਇਆ ਹੈ।
ਉਨ੍ਹਾਂ ਇਹ ਸਾਰੀਆਂ ਗੱਲਾਂ ਇਕ ਸਵਾਲ ਦੇ ਜਵਾਬ ਵਿਚ ਕਹੀਆਂ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਅੱਗੇ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਹਟਾਉਣ ਤੋਂ ਬਾਅਦ ਦੇਸ਼ ਦੀਆਂ ਕਈ ਸੂਬਾ ਸਰਕਾਰਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਦਿੱਤੀ ਹੈ ਪਰ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਕੁਝ ਸੂਬਿਆਂ ਵੱਲੋਂ ਅਜੇ ਵੀ ਕੀਮਤਾਂ ਘੱਟ ਨਹੀਂ ਕੀਤੀਆਂ ਗਈਆਂ ਹਨ।
ਵਿਰੋਧੀ ਸ਼ਾਸਨ ਵਾਲੇ ਸੂਬਿਆਂ ਨੇ ਟੈਕਸ ਨਹੀਂ ਘਟਾਇਆ
ਸੰਸਦ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਪੁਰੀ ਨੇ ਕਿਹਾ ਕਿ ਪੱਛਮੀ ਬੰਗਾਲ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ ਅਤੇ ਝਾਰਖੰਡ ਵੱਲ ਟੈਕਸ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ, ਜਦਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਰੱਖਣ ਲਈ ਨਵੰਬਰ 2021 ਅਤੇ ਮਈ 2022 ਵਿੱਚ ਦੋ ਵਾਰ ਐਕਸਾਈਜ਼ ਡਿਊਟੀ ਘਟਾਈ ਗਈ ਹੈ।
ਭਾਜਪਾ ਸ਼ਾਸਤ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਘਟਾਇਆ ਗਿਆ
ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕੇਂਦਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਕੁਝ ਸੂਬਾ ਸਰਕਾਰਾਂ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਘਟਾਇਆ ਗਿਆ ਹੈ। ਇਨ੍ਹਾਂ ਸੂਬਿਆਂ ਵਿੱਚ ਭਾਜਪਾ ਸ਼ਾਸਤ ਸੂਬਿਆਂ ਤੋਂ ਇਲਾਵਾ ਦੋ ਅਤੇ ਤਿੰਨ ਹੋਰ ਸੂਬੇ ਸ਼ਾਮਲ ਹਨ। ਕੁਝ ਸੂਬਿਆਂ ਵਿੱਚ ਵੈਟ ਦੀ ਦਰ 17 ਰੁਪਏ ਪ੍ਰਤੀ ਲੀਟਰ ਹੈ ਅਤੇ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿੱਚ 32 ਰੁਪਏ ਪ੍ਰਤੀ ਲੀਟਰ ਤੱਕ ਵੈਟ ਵਸੂਲਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਪਿਛਲੇ ਛੇ ਮਹੀਨਿਆਂ ਤੋਂ ਵੱਧ ਸਮੇਂ ਤੋਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਰਾਸ਼ਟਰੀ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਆਖਰੀ ਬਦਲਾਅ ਮਈ 2022 'ਚ ਕੀਤਾ ਗਿਆ ਸੀ। ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਐਕਸਾਈਜ਼ ਡਿਊਟੀ ਕੱਟ ਦਿੱਤੀ ਸੀ।