ਰਿਸ਼ਵਤਖੋਰੀ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- ਦੋਸ਼ੀ ਨੂੰ ਸਜ਼ਾ ਦੇਣ ਲਈ ਹਾਲਾਤੀ ਸਬੂਤ ਕਾਫੀ ਹਨ

By : GAGANDEEP

Published : Dec 16, 2022, 8:42 am IST
Updated : Dec 16, 2022, 10:32 am IST
SHARE ARTICLE
SC
SC

ਦੋਸ਼ੀ ਠਹਿਰਾਉਣ ਲਈ ਸਿਰਫ਼ ਸਿੱਧੇ ਸਬੂਤਾਂ ਦਾ ਹੋਣਾ ਜ਼ਰੂਰੀ ਨਹੀਂ ਹੈ

 

ਨਵੀਂ ਦਿੱਲੀ: ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹੁਣ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਸਰਕਾਰੀ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਣ ਲਈ ਸਿਰਫ਼ ਸਿੱਧੇ ਸਬੂਤਾਂ ਦਾ ਹੋਣਾ ਜ਼ਰੂਰੀ ਨਹੀਂ ਹੈ। ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਵੀਰਵਾਰ ਨੂੰ ਫੈਸਲਾ ਸੁਣਾਇਆ ਕਿ ਜੇਕਰ ਹਾਲਾਤਾਂ ਦੇ ਆਧਾਰ 'ਤੇ ਇਹ ਸਾਬਤ ਹੋ ਜਾਂਦਾ ਹੈ ਕਿ ਦੋਸ਼ੀ ਨੇ ਰਿਸ਼ਵਤ ਦੀ ਰਕਮ ਮੰਗੀ ਅਤੇ ਪ੍ਰਾਪਤ ਕੀਤੀ ਸੀ, ਤਾਂ ਉਸ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ।

ਸੁਪਰੀਮ ਕੋਰਟ ਦੇ ਜਸਟਿਸ ਅਬਦੁਲ ਨਜ਼ੀਰ, ਬੀ.ਆਰ. ਗਵਈ, ਏ.ਐਸ. ਬੋਪੰਨਾ, ਵੀ. ਰਾਮਸੁਬ੍ਰਾਹਮਣੀਅਮ ਅਤੇ ਬੀਵੀ ਨਾਗਰਥਨ ਦੀ ਬੈਂਚ ਨੇ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਭ੍ਰਿਸ਼ਟਾਚਾਰ ਨੇ ਅਥਾਹ ਰੂਪ ਧਾਰਨ ਕਰ ਲਿਆ ਹੈ। ਇਸ ਨਾਲ ਸਰਕਾਰੀ ਤੰਤਰ ਪ੍ਰਭਾਵਿਤ ਹੋਇਆ ਹੈ ਅਤੇ ਇਮਾਨਦਾਰ ਅਫਸਰਾਂ ਦਾ ਪ੍ਰਭਾਵ ਘਟਿਆ ਹੈ।

ਬੈਂਚ ਨੇ ਕਿਹਾ, ਸ਼ਿਕਾਇਤਕਰਤਾ ਦੀ ਮੌਤ, ਉਸ ਦੇ ਕੇਸ ਦਾ ਵਿਰੋਧ ਜਾਂ ਕੋਈ ਹੋਰ ਕਾਰਨ ਕੇਸ ਦੀ ਸੁਣਵਾਈ ਨੂੰ ਹੌਲੀ ਨਹੀਂ ਕਰੇਗਾ ਜਾਂ ਸਰਕਾਰੀ ਅਧਿਕਾਰੀ ਨੂੰ ਬਰੀ ਨਹੀਂ ਕਰੇਗਾ। ਉਸ ਵਿਰੁੱਧ ਕਿਸੇ ਹੋਰ ਸਬੂਤ ਜਾਂ ਗਵਾਹ ਦੀ ਮੌਜੂਦਗੀ ਨਾਲ ਭ੍ਰਿਸ਼ਟਾਚਾਰ ਦਾ ਕੇਸ ਜਾਰੀ ਰਹੇਗਾ। ਦੱਸ ਦਈਏ ਕਿ ਸੁਪਰੀਮ ਕੋਰਟ ਦੀ ਬੈਂਚ ਨੇ ਇਹ ਫੈਸਲਾ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤਾ ਹੈ। ਇਸ ਪਟੀਸ਼ਨ ਵਿੱਚ ਸੁਪਰੀਮ ਕੋਰਟ ਨੂੰ ਪੁੱਛਿਆ ਗਿਆ ਸੀ ਕਿ ਜੇਕਰ ਰਿਸ਼ਵਤ ਦੇਣ ਵਾਲੇ ਆਪਣੇ ਬਿਆਨ ਦਰਜ ਕਰਵਾਉਣ ਵਿੱਚ ਅਸਫਲ ਰਹਿੰਦੇ ਹਨ ਜਾਂ ਕੇਸ ਤੋਂ ਮੂੰਹ ਨਹੀਂ ਮੋੜਦੇ ਤਾਂ ਕੀ ਸਰਕਾਰੀ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਚਲਾਇਆ ਜਾਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement