ਖ਼ਬਰਾਂ |

ਤਾਜ਼ਾ |

Nagpur Accident News : ਵਿਆਹ ਤੋਂ ਖੁਸ਼ੀ-ਖੁਸ਼ੀ ਪਰਤ ਰਹੇ ਲੋਕਾਂ ਦੇ ਘਰ ਵਿਛੇ ਸੱਥਰ, ਦਰਦਨਾਕ ਹਾਦਸੇ ਵਿਚ 6 ਲੋਕਾਂ ਦੇ ਉੱਡੇ ਚਿਛੜੇ

By : GAGANDEEP

Published : Dec 16, 2023, 12:19 pm IST
Updated : Dec 16, 2023, 12:19 pm IST
SHARE ARTICLE
Nagpur Accident News
Nagpur Accident News

Nagpur Accident News: ਕਾਰ ਤੇ ਟਰੱਕ ਦੀ ਆਪਸ ਵਿਚ ਹੋਈ ਭਿਆਨਕ ਟੱਕਰ ਕਾਰਨ ਵਾਪਰਿਆ ਹਾਦਸਾ

6 people lost their lives in a tragic Nagpur Accident News in punjabi: ਮਹਾਰਾਸ਼ਟਰ ਦੇ ਨਾਗਪੁਰ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਤੜਕੇ ਨਾਗਪੁਰ ਸ਼ਹਿਰ ਦੇ ਬਾਹਰਵਾਰ ਵਾਪਰੀ ਜਿਥੇ ਇਕ ਕਾਰ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: Jagraon News: ਜਗਰਾਓਂ 'ਚ ਬੀਡੀਪੀਓ ਬਲਜੀਤ ਸਿੰਘ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ  

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਕਟੋਲ-ਕਲਮੇਸ਼ਵਰ ਰੋਡ 'ਤੇ ਸੋਨਖੰਬ ਪਿੰਡ ਦੇ ਕੋਲ ਰਾਤ 12.15 ਤੋਂ 2 ਵਜੇ ਦਰਮਿਆਨ ਹੋਇਆ। ਉਨ੍ਹਾਂ ਕਿਹਾ ਕਿ ਸੱਤ ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਕ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਗੱਡੀ ਭਰੇ ਟਰੱਕ ਨਾਲ ਟਕਰਾ ਗਈ।

ਇਹ ਵੀ ਪੜ੍ਹੋ: Punjab weather News : ਪੰਜਾਬ ਵਿਚ ਵਧੀ ਠੰਢ, ਮੌਸਮ ਵਿਭਾਗ ਵਲੋਂ ਮੀਂਹ ਪੈਣ ਦਾ ਅਲਰਟ ਜਾਰੀ

ਅਧਿਕਾਰੀ ਨੇ ਕਿਹਾ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਨੇ ਹਸਪਤਾਲ ‘ਚ ਦਮ ਤੋੜ ਦਿੱਤਾ।’ ਤਿੰਨ ਹੋਰਾਂ ਨੂੰ ਇਲਾਜ ਲਈ ਨਾਗਪੁਰ ਲਿਆਂਦਾ ਗਿਆ ਅਤੇ ਉਨ੍ਹਾਂ ‘ਚੋਂ ਦੋ ਦੀ ਉੱਥੇ ਮੌਤ ਹੋ ਗਈ, ਜਦਕਿ ਇਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
 

Location: India, Maharashtra, Nagpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement