
ਭਾਜਪਾ ਨੇਤਾ ਵਿਜੇ ਮਿਸ਼ਰਾ ਨੇ 2018 ’ਚ ਰਾਹੁਲ ਗਾਂਧੀ ਵਿਰੁਧ ਮੁਕੱਦਮਾ ਦਾਇਰ ਕੀਤਾ ਸੀ
Rahul Gandhi : (ਉੱਤਰ ਪ੍ਰਦੇਸ਼) : ਸੁਲਤਾਨਪੁਰ ਦੀ ਇਕ ਐਮ.ਪੀ.-ਐਮ.ਐਲ.ਏ. ਅਦਾਲਤ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਕਥਿਤ ਇਤਰਾਜ਼ਯੋਗ ਟਿਪਣੀ ਦੇ ਮਾਮਲੇ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 6 ਜਨਵਰੀ ਨੂੰ ਤਲਬ ਕੀਤਾ ਹੈ। ਅਦਾਲਤ ਨੇ ਪਹਿਲਾਂ ਰਾਹੁਲ ਗਾਂਧੀ ਨੂੰ 16 ਦਸੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਸੀ ਪਰ ਉਹ ਪੇਸ਼ ਹੋਣ ’ਚ ਅਸਫਲ ਰਹੇ।
ਭਾਜਪਾ ਨੇਤਾ ਵਿਜੇ ਮਿਸ਼ਰਾ ਨੇ 2018 ’ਚ ਰਾਹੁਲ ਗਾਂਧੀ ਵਿਰੁਧ ਮੁਕੱਦਮਾ ਦਾਇਰ ਕੀਤਾ ਸੀ। ਉਨ੍ਹਾਂ ਨੇ ਰਾਹੁਲ ਗਾਂਧੀ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਕਥਿਤ ਇਤਰਾਜ਼ਯੋਗ ਟਿਪਣੀ ਕਰਨ ਦਾ ਦੋਸ਼ ਲਾਇਆ ਹੈ। ਹਨੂੰਮਾਨਗੰਜ ਦੇ ਰਹਿਣ ਵਾਲੇ ਮਿਸ਼ਰਾ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਹਨ।
(For more news apart from Rahul Gandhi, stay tuned to Rozana Spokesman)