
ਅਜਿਹੀ ਜਾਣਕਾਰੀ ਹੈ ਕਿ ਇਜ਼ਰਾਈਲ-ਹਮਾਸ ਸੰਘਰਸ਼ ਤੋਂ ਪੈਦਾ ਹੋਈ ਸਥਿਤੀ ’ਤੇ ਵੀ ਚਰਚਾ ਕੀਤੀ ਗਈ।
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ ਨਾਲ ‘ਸਾਰਥਕ’ ਗੱਲਬਾਤ ਕੀਤੀ ਅਤੇ ਸੁਰੱਖਿਆ, ਰਖਿਆ, ਵਪਾਰ ਤੇ ਆਰਥਿਕਤਾ ਦੇ ਪ੍ਰਮੁੱਖ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਵਧਾਉਣ ’ਤੇ ਚਰਚਾ ਕੀਤੀ। ਓਮਾਨ ਦੇ ਸੁਲਤਾਨ ਸ਼ੁਕਰਵਾਰ ਨੂੰ ਸਰਕਾਰੀ ਦੌਰੇ ’ਤੇ ਦਿੱਲੀ ਪਹੁੰਚੇ, ਜੋ ਖਾੜੀ ਦੇਸ਼ ਦੇ ਚੋਟੀ ਦੇ ਨੇਤਾ ਵਜੋਂ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੈ।
ਮੋਦੀ ਨੇ ਵਫਦ ਪੱਧਰ ਦੀ ਗੱਲਬਾਤ ’ਚ ਅਪਣੇ ਸ਼ੁਰੂਆਤੀ ਭਾਸ਼ਣ ’ਚ ਕਿਹਾ, ‘‘ਅੱਜ ਭਾਰਤ-ਓਮਾਨ ਸਬੰਧਾਂ ’ਚ ਇਕ ਇਤਿਹਾਸਕ ਦਿਨ ਹੈ ਕਿਉਂਕਿ ਓਮਾਨ ਦੇ ਸੁਲਤਾਨ ਨੇ 26 ਸਾਲ ਬਾਅਦ ਭਾਰਤ ਦੀ ਸਰਕਾਰੀ ਯਾਤਰਾ ਕੀਤੀ ਹੈ। ਮੈਂ ਭਾਰਤ ਦੇ ਸਾਰੇ ਲੋਕਾਂ ਵਲੋਂ ਤੁਹਾਡਾ ਨਿੱਘਾ ਸਵਾਗਤ ਕਰਦਾ ਹਾਂ।’’ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ‘‘ਦੋਹਾਂ ਨੇਤਾਵਾਂ ਨੇ ਕਈ ਖੇਤਰਾਂ ’ਚ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ। ਬਾਗਚੀ ਨੇ ਕਿਹਾ ਕਿ ਦੋਹਾਂ ਨੇਤਾਵਾਂ ਨੇ ਸਿਆਸਤ, ਸੁਰੱਖਿਆ, ਰਖਿਆ, ਵਪਾਰ, ਆਰਥਕਤਾ, ਸਭਿਆਚਾਰ ਅਤੇ ਲੋਕਾਂ ਦੇ ਆਪਸੀ ਸੰਪਰਕ ਦੇ ਖੇਤਰਾਂ ’ਚ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ’ਤੇ ਵੀ ਅਪਣੇ ਵਿਚਾਰ ਸਾਂਝੇ ਕੀਤੇ।’’
ਅਜਿਹੀ ਜਾਣਕਾਰੀ ਹੈ ਕਿ ਇਜ਼ਰਾਈਲ-ਹਮਾਸ ਸੰਘਰਸ਼ ਤੋਂ ਪੈਦਾ ਹੋਈ ਸਥਿਤੀ ’ਤੇ ਵੀ ਚਰਚਾ ਕੀਤੀ ਗਈ। ਸੁਲਤਾਨ ਬਿਨ ਤਾਰਿਕ ਦਾ ਅੱਜ ਸਵੇਰੇ ਰਾਸ਼ਟਰਪਤੀ ਭਵਨ ਦੇ ਸਾਹਮਣੇ ਰਸਮੀ ਸਵਾਗਤ ਕੀਤਾ ਗਿਆ। ਇਸ ਹਫਤੇ ਦੇ ਸ਼ੁਰੂ ਵਿਚ ਓਮਾਨ ਦੇ ਸੁਲਤਾਨ ਦੀ ਯਾਤਰਾ ਦਾ ਐਲਾਨ ਕਰਦਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ, ‘‘ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਦੀ ਭਾਰਤ ਦੀ ਇਹ ਪਹਿਲੀ ਸਰਕਾਰੀ ਯਾਤਰਾ ਭਾਰਤ ਅਤੇ ਓਮਾਨ ਦੀ ਸਲਤਨਤ ਵਿਚਾਲੇ ਕੂਟਨੀਤਕ ਸਬੰਧਾਂ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਹੈ।’’ ਭਾਰਤ ਅਤੇ ਓਮਾਨ ਦੀ ਸਲਤਨਤ ਰਣਨੀਤਕ ਭਾਈਵਾਲ ਹਨ ਅਤੇ ਪਿਛਲੇ ਕੁਝ ਸਾਲਾਂ ’ਚ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਵਪਾਰ ਅਤੇ ਨਿਵੇਸ਼ ਸਬੰਧ ਵਧ ਰਹੇ ਹਨ।
(For more news apart from PM Modi, stay tuned to Rozana Spokesman)