1984 ਸਿੱਖ ਕਤਲੇਆਮ : ਸੱਜਣ ਕੁਮਾਰ ਵਿਰੁਧ ਕਤਲ ਕੇਸ ਦਾ ਫ਼ੈਸਲਾ ਆ ਸਕਦੈ 8 ਜਨਵਰੀ ਨੂੰ

By : PARKASH

Published : Dec 16, 2024, 11:40 am IST
Updated : Dec 16, 2024, 11:40 am IST
SHARE ARTICLE
1984 Sikh riots: Verdict in murder case against Sajjan Kumar likely on January 8
1984 Sikh riots: Verdict in murder case against Sajjan Kumar likely on January 8

1984 ਸਿੱਖ ਕਤਲੇਆਮ : ਮਾਮਲਾ ਸਿੱਖ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੇ ਕਤਲ ਨਾਲ ਸਬੰਧਤ

 

News Delhi News: ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁਧ 1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਅਗਲੇ ਸਾਲ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੋਮਵਾਰ ਨੂੰ ਫ਼ੈਸਲਾ ਸੁਣਾਉਣਾ ਸੀ ਪਰ ਇਸ ਨੂੰ ਟਾਲ ਦਿੱਤਾ। ਜੱਜ ਨੇ ਕਿਹਾ ਕਿ 8 ਜਨਵਰੀ ਅਗਲੀ ਤਰੀਕ ਹੈ। ਸੱਜਣ ਕੁਮਾਰ ਇਸ ਸਮੇਂ  ਤਿਹਾੜ ਜੇਲ ਵਿਚ ਬੰਦ ਹੈ। ਉਹ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਇਆ। ਇਹ ਮਾਮਲਾ ਸਿੱਖ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੇ ਕਥਿਤ ਕਤਲ ਨਾਲ ਸਬੰਧਤ ਹੈ।

ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਥਿਤ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਮ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਸ਼ੁਰੂ ਵਿਚ ਪੰਜਾਬੀ ਬਾਗ਼ ਥਾਣੇ ਨੇ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ।

ਅਦਾਲਤ ਨੇ 16 ਦਸੰਬਰ 2021 ਨੂੰ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਸਨ। ਇਸ ਤੋਂ ਪਹਿਲਾਂ, ਅਦਾਲਤ ਇਸ ਸਿੱਟੇ 'ਤੇ ਪਹੁੰਚੀ ਸੀ ਕਿ "ਪਹਿਲੀ ਨਜ਼ਰ" ਵਿਚ ਉਸ ਵਿਰੁੱਧ ਕੇਸ ਬਣਦਾ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement