ਸਰਕਾਰ ਡੇਗਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਫ਼ਿਲਹਾਲ ਨਾਕਾਮ
Published : Jan 17, 2019, 11:04 am IST
Updated : Jan 17, 2019, 11:04 am IST
SHARE ARTICLE
Mallikarjun Kharge
Mallikarjun Kharge

ਸਾਡੀ ਸਰਕਾਰ ਮਜ਼ਬੂਤ, ਕੋਈ ਖ਼ਤਰਾ ਨਹੀਂ : ਮਲਿਕਾਰਜੁਨ ਖੜਗੇ........

ਬੰਗਲੌਰ  : ਕਰਨਾਟਕ ਦੀ ਕਾਂਗਰਸ ਤੇ ਜੇਡੀਐਸ ਸਰਕਾਰ ਨੂੰ ਕਥਿਤ ਤੌਰ 'ਤੇ ਭਾਜਪਾ ਵਲੋਂ ਡੇਗਣ ਦੀਆਂ ਕੋਸ਼ਿਸ਼ਾਂ ਨੂੰ ਫ਼ਿਲਹਾਲ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ। ਜਿਥੇ ਇਹ ਚਰਚਾ ਚੱਲ ਰਹੀ ਹੈ ਕਿ ਕੁੱਝ ਵਿਧਾਇਕ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਹਨ, ਉਥੇ ਸੱਤਾਧਿਰ ਕਹਿ ਰਹੀ ਹੈ ਕਿ ਇਹ ਸਾਰੀਆਂ ਅਫ਼ਵਾਹਾਂ ਹਨ, ਸਰਕਾਰ ਪੂਰੀ ਤਰ੍ਹਾਂ ਕਾਇਮ ਹੈ। ਐਚ ਡੀ ਕੁਮਾਰਸਵਾਮੀ ਦੀ ਅਗਵਾਈ ਵਾਲੀ ਸਰਕਾਰ ਤੋਂ ਦੋ ਵਿਧਾਇਕਾਂ ਦੇ ਸਮਰਥਨ ਵਾਪਸ ਲੈਣ ਮਗਰੋਂ ਪੈਦਾ ਹੋਏ ਰਾਜਸੀ ਘਟਨਾਕ੍ਰਮ ਦੀ ਪਿੱਠਭੂਮੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰਜੁਨ ਖੜਗੇ ਨੇ ਭਾਜਪਾ ਵਿਰੁਧ ਰਾਜ ਵਿਚ ਅਸਥਿਰਤਾ ਪੈਦਾ ਕਰਨ ਦਾ ਦੋਸ਼ ਲਾਇਆ

ਅਤੇ ਕਿਹਾ ਕਿ ਰਾਜ ਦੀ ਸਰਕਾਰ ਮਜ਼ਬੂਤ ਹੈ ਅਤੇ ਉਸ ਨੂੰ ਕੋਈ ਖ਼ਤਰਾ ਨਹੀਂ। ਖੜਗੇ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਜ਼ਬੂਤ ਹੈ ਅਤੇ ਭਾਜਪਾ ਉਨ੍ਹਾਂ ਦੇ ਵਿਧਾਇਕਾਂ ਨੂੰ ਡਰਾ ਰਹੀ ਹੈ। ਕਾਂਗਰਸ ਆਗੂ ਨੇ ਕਿਹਾ, 'ਕਰਨਾਟਕ ਵਿਚ ਭਾਜਪਾ ਸਾਡੇ ਵਿਧਾਇਕਾਂ ਨੂੰ ਡਰਾ-ਧਮਕਾ ਕੇ ਅਤੇ ਜੋੜ-ਤੋੜ ਕਰ ਕੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਵਿਧਾਇਕਾਂ ਨੂੰ ਆਮਦਨ, ਈਡੀ, ਸੀਬੀਆਈ ਅਤੇ ਸੀਵੀਸੀ ਜਿਹੀਆਂ ਸੰਸਥਾਵਾਂ ਦਾ ਡਰ ਵਿਖਾ ਕੇ ਅਪਣੇ ਵਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖੜਗੇ ਨੇ ਪੱਤਰਕਾਰਾਂ ਨੂੰ ਕਿਹਾ ਕਿ ਭਾਜਪਾ ਅਫ਼ਵਾਹ ਫੈਲਾ ਰਹੀ ਹੈ ਕਿ ਕਾਂਗਰਸ ਦੇ ਵਿਧਾਇਕ ਉਸ ਦੇ ਸੰਪਰਕ ਵਿਚ ਹਨ। ਉਨ੍ਹਾਂ ਕਿਹਾ ਕਿ ਕਾਂਗਰਸ-ਜੇਡੀਐਸ ਸਰਕਾਰ ਮਜ਼ਬੂਤੀ ਨਾਲ ਚੱਲ ਰਹੀ ਹੈ ਅਤੇ ਉਸ ਨੂੰ ਕੋਈ ਖ਼ਤਰਾ ਨਹੀਂ। ਖੜਗੇ ਨੇ ਸਵਾਲ ਕੀਤਾ ਕਿ ਜੇ ਭਾਜਪਾ ਮਜ਼ਬੂਤ ਹੈ ਤਾਂ ਉਸ ਨੇ ਅਪਣੇ ਵਿਧਾਇਕਾਂ ਨੂੰ ਗੁੜਗਾਉਂ ਵਿਚ ਕਿਉਂ ਰਖਿਆ ਹੋਇਆ ਹੈ?          (ਪੀ.ਟੀ.ਆਈ)

Location: India, Karnataka, Bengaluru

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement