Fatehgarh Sahib ਤੋਂ Delhi ਪਹੁੰਚੇ ਪ੍ਰੋਫੈਸਰਾਂ ਨੇ ਲਿਆਂਦੀ ਜਾਗਰੁਕਤਾ ਦੀ ਨਵੀਂ ਮੁਹਿੰਮ
Published : Jan 17, 2021, 5:16 pm IST
Updated : Jan 17, 2021, 5:16 pm IST
SHARE ARTICLE
Farmer protest
Farmer protest

ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਦੇਸ਼ ਦੀ ਕਿਸਾਨਾਂ ਨੂੰ ਜਰੀਦਦਾਦਾਂ ਤੋਂ ਜ਼ਮੀਨਾਂ ਖੋਹ ਕੇ ਦਿੱਤੀਆਂ

ਨਵੀਂ ਦਿੱਲੀ ,  ( ਅਰਪਨ ਕੌਰ  ) : ਫਤਹਿਗੜ੍ਹ ਸਾਹਿਬ ਤੋਂ ਦਿੱਲੀ ਪਹੁੰਚੇ ਪ੍ਰੋਫ਼ੈਸਰਾਂ ਨੇ ਸਮੁੱਚੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਦੇਸ਼ ਦੀ ਕਿਸਾਨਾਂ ਨੂੰ ਜਰੀਦਦਾਦਾਂ ਤੋਂ ਜ਼ਮੀਨਾਂ ਖੋਹ ਕੇ ਦਿੱਤੀਆਂ ਪਰ ਅੱਜ ਦੇ ਹਾਕਮ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਅਡਾਨੀ ਅਬਾਨੀਆਂ ਨੂੰ ਦੇਣ ਦਾ ਰਾਹ ਪੱਧਰਾ ਕਰ ਰਹੇ ਹਨ ।

photophotoਪ੍ਰੋਫ਼ੈਸਰਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਾਡੇ ਕਿਸਾਨੀ ਦੇ ਨਾਇਕ ਹਨ ਜਿਨ੍ਹਾਂ ਦੇ ਜੁਝਾਰੂ ਸੰਘਰਸ਼ ਦੀ ਬਦੌਲਤ ਪੰਜਾਬ ਦੇ ਕਿਸਾਨਾਂ ਨੂੰ ਜ਼ਮੀਨਾਂ ਪ੍ਰਾਪਤ ਹੋਈਆਂ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੇ ਹਨ , ਜਿਸ ਦੇ ਖ਼ਿਲਾਫ਼ ਦੇਸ਼ ਦੀ ਕਿਸਾਨ ਇਕਜੁੱਟ ਹੋ ਕੇ ਅੰਦੋਲਨ ਕਰ ਰਹੇ ਹਨ । 

photophotoਉਨ੍ਹਾਂ ਦੱਸਿਆ ਕਿ ਅਸੀਂ ਫਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ  ਵਿਚ  ਪੜ੍ਹਾ ਰਹੇ ਹਾਂ , ਸਾਡਾ ਜਮਹੂਰੀ ਫ਼ਰਜ਼ ਬਣਦਾ ਹੈ ਕਿ ਅਸੀਂ ਕਿਸਾਨੀ ਅੰਦੋਲਨ ਦੀ ਹਮਾਇਤ ਕਰੀਏ, ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਪੁੱਤ ਹਾਂ ਸਾਡੇ ਪਰਿਵਾਰ ਵੀ ਖੇਤੀ ਕਰਦੇ ਹਨ, ਇਸ ਲਈ ਅਸੀਂ ਕਿਸਾਨੀ ਅੰਦੋਲਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ । ਅਸੀਂ ਅੰਦੋਲਨ ਵਿਚ ਹਰ ਸੰਭਵ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ।

photophotoਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦਾ ਇਤਿਹਾਸ ਸਿਰਜ ਰਿਹਾ ਹੈ ਕਿਉਂਕਿ ਦੇਸ਼ ਦੀ ਕਿਸਾਨ ਪੂਰੇ ਦੇਸ਼ ਦੇ ਕਿਸਾਨ ਇਕਜੁੱਟ ਹੋ ਕੇ ਮੋਦੀ ਸਰਕਾਰ ਨੂੰ ਝੁਕਾਉਣ  ਲਈ ਪੱਬਾਂ ਭਾਰ ਹੋਏ ਬੈਠੇ ਹਨ , ਸੰਘਰਸ਼ ਚਾਹੇ ਛੇ ਮਹੀਨੇ ਚੱਲੇ, ਸਾਲ ਚੱਲੇ ਦੋ ਸਾਲ ਚੱਲੇ ਕਿਸਾਨ ਸੰਘਰਸ਼ ਜਿੱਤ ਕੇ ਹੀ ਜਾਣਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement