ਤਾਮਿਲਨਾਡੂ ਤੋਂ ਦਿੱਲੀ ਪਹੁੰਚੇ ਨੌਜਵਾਨ ਨੇ ਮੋਦੀ ਸਰਕਾਰ ਨੂੰ ਸੁਣਾਈਆਂ ਖਰ੍ਹੀਆਂ ਖਰ੍ਹੀਆਂ
Published : Jan 17, 2021, 3:43 pm IST
Updated : Jan 17, 2021, 3:46 pm IST
SHARE ARTICLE
Farmer protest
Farmer protest

ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਮੈਂ ਤਾਮਿਲਨਾਡੂ ਤੋਂ ਕਿਸਾਨਾਂ ਦੇ ਸੰਘਰਸ਼ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰ ਆਇਆ ਹਾਂ

ਨਵੀਂ ਦਿੱਲੀ , ( ਮਨੀਸ਼ਾ ) : ਤਾਮਿਲਨਾਡੂ ਤੋਂ ਦਿੱਲੀ ਬਾਰਡਰ ਧਰਨੇ ‘ਤੇ ਪਹੁੰਚ ਕੇ ਨੌਜਵਾਨ ਨੇ ਕੇਂਦਰ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੇ ਸੰਘਰਸ਼ ਨੂੰ ਅਣਗੌਲਿਆ ਕਰ  ਰਹੀ ਹੈ , ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਬਾਰਡਰ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿਚ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਨੂੰ ਮਿਲਣ ਦਾ ਵਕਤ ਤੱਕ ਨਹੀਂ ਹੈ ਦੂਸਰੇ ਪਾਸੇ ਕਾਰਪੋਰੇਟ ਘਰਾਣਿਆਂ ਲਈ ਖੁੱਲ੍ਹਾ ਵਕਤ ਹੈ । 

photophotoਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਮੈਂ ਤਾਮਿਲਨਾਡੂ ਤੋਂ ਕਿਸਾਨਾਂ ਦੇ ਸੰਘਰਸ਼ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰ ਆਇਆ ਹਾਂ  ਕਿਉਂਕਿ ਇਹ ਲੜਾਈ ਇਕੱਲੇ ਕਿਸਾਨਾਂ ਦੀ ਨਹੀਂ ਹੈ ਇਹ ਲੜਾਈ ਹਰ ਉਸ ਵਿਅਕਤੀ ਦੀ ਹੈ ਜੋ ਅੰਨ ਖਾਂਦਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਿੱਜੀਕਰਨ ਉਦਾਰੀਕਰਨ ਦੀਆਂ ਨੀਤੀਆਂ ‘ਤੇ ਚੱਲ ਰਹੀ ਹੈ ।

Farmer protestFarmer protestਸਰਕਾਰ ਉਦਾਰਵਾਦੀ ਨੀਤੀਆਂ ਲਿਆ ਕੇ ਕਾਰਪੋਰੇਟ ਘਰਾਣਿਆਂ ਨੂੰ ਦੀਆਂ ਜੇਬਾਂ ਭਰ ਰਹੀ ਹੈ, ਦੂਸਰੇ ਪਾਸੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਰਾਹ ਖੋਲ੍ਹ ਰਹੀ ਹੈ । ਨੌਜਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਬੁਖਲਾਹਟ ਵਿੱਚ ਆ ਗਈ ਹੈ,  ਇਸੇ ਕਰਕੇ ਉਹ ਕਿਸਾਨਾਂ ਨੂੰ ਅਤਿਵਾਦੀ ਨਕਸਲੀ ਅਤੇ ਵੱਖਵਾਦੀ ਕਹਿ ਕੇ ਬਦਨਾਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਚਾਲਾਂ ਦੇ ਖ਼ਿਲਾਫ਼ ਦੇਸ਼ ਦੇ ਕਿਸਾਨ ਇਕਜੁੱਟ ਹੋ ਚੁੱਕੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement