
ਕਿਹਾ ਕਿ ਯੂ ਪੀ ਸਰਕਾਰ ਕਿਸਾਨਾਂ ਨੂੰ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਡਰਾ ਧਮਕਾ ਰਹੀ ਹੈ ।
ਨਵੀਂ ਦਿੱਲੀ, ( ਮਨੀਸ਼ਾ ) : ਯੂ ਪੀ ਤੋਂ ਦਿੱਲੀ ਬਾਰਡਰ ਕਿਸਾਨਾਂ ਦੇ ਧਰਨੇ ਵਿੱਚ ਪਹੁੰਚੇ ਯੂ ਪੀ ਦੇ ਕਿਸਾਨਾਂ ਨੇ ਕੇਂਦਰ ਤੇ ਯੂਪੀ ਸਰਕਾਰ ‘ਤੇ ਵਰ੍ਹਦਿਆ ਕਿਹਾ ਕਿ ਯੂਪੀ ਸਰਕਾਰ ਆਪਣੇ ਰਾਜ ਦੇ ਕਿਸਾਨਾਂ ਨੂੰ ਦਿੱਲੀ ਧਰਨੇ ਵਿਚ ਪਹੁੰਚਣ ਦੇ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ । ਯੂਪੀ ਦੇ ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਯੂ ਪੀ ਸਰਕਾਰ ਕਿਸਾਨਾਂ ਨੂੰ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਡਰਾ ਧਮਕਾ ਰਹੀ ਹੈ , ਉਨ੍ਹਾਂ ਕਿਹਾ ਕਿ ਯੂ ਪੀ ਦੇ ਕਿਸਾਨਾਂ ‘ਤੇ ਸਰਕਾਰ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਦੇ ਜੋਸ਼ ਨੂੰ ਠੰਡਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ । ਕਿਸਾਨਾਂ ਨੇ ਦੱਸਿਆ ਕਿ ਯੂਪੀ ਵਿੱਚ ਵੀ ਅਡਾਨੀ ਅੰਬਾਨੀ ਦੇ ਮਾਲ ਨੂੰ ਵੀ ਬੰਦ ਕਰਵਾਇਆ ਜਾ ਰਿਹਾ ਹੈ ।
photoਕਿਸਾਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ, ਇਸੇ ਲਈ ਸਰਕਾਰ ਦੇ ਦਿਲ ‘ਚ ਵਿਚ ਕਿਸਾਨਾਂ ਦੀ ਕੋਈ ਪਿਆਰ ਨਹੀਂ ਹੈ , ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਬਾਰਡਰ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿਚ ਧਰਨੇ ਲਾਈ ਬੈਠੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਅਣਗੌਲਿਆ ਕਰ ਰਹੀ ਹੈ ।
photoਕਿਸਾਨਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਆਜ਼ਾਦੀ ਦੀ ਦੂਜੀ ਲੜਾਈ ਹੈ , ਉਨ੍ਹਾਂ ਕਿਹਾ ਕਿ ਇਹ ਲੜਾਈ ਅੰਬਾਨੀ ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੇ ਖਿਲਾਫ ਹੈ ਜੋ ਦੇਸ਼ ਨੂੰ ਸਰਕਾਰਾਂ ਨਾਲ ਮਿਲ ਕੇ ਲੁੱਟ ਰਹੇ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਮੋਰਚੇ ਵਿਚ ਪੂਰੀ ਤਰ੍ਹਾਂ ਡਟ ਚੁੱਕੇ ਹਨ ਅਤੇ ਉਹ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਜਾਣਗੇ ।