
ਡਰੋਨ ਹਮਲੇ ਦਾ ਸ਼ੱਕ
ਨਵੀਂ ਦਿੱਲੀ: ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) 'ਚ ਵੱਡਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਧਿਕਾਰੀਆਂ ਮੁਤਾਬਕ ਸੋਮਵਾਰ ਨੂੰ ਅਬੂ ਧਾਬੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਇਸ ਦੇ ਆਸ-ਪਾਸ ਇਕ ਤੇਲ ਪਲਾਂਟ 'ਤੇ ਤਿੰਨ ਵੱਡੇ ਧਮਾਕੇ ਹੋਏ।
Blast
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਮਲੇ ਡਰੋਨ ਰਾਹੀਂ ਕੀਤੇ ਗਏ ਹਨ। ਇਨ੍ਹਾਂ ਹਮਲਿਆਂ ਵਿੱਚ ਤਿੰਨ ਲੋਕਾਂ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ। ਮਰਨ ਵਾਲਿਆਂ ਵਿੱਚ ਦੋ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਸ਼ਾਮਲ ਹੈ। ਇਸ ਤੋਂ ਇਲਾਵਾ ਛੇ ਹੋਰ ਲੋਕਾਂ ਦੇ ਜ਼ਖਮੀ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਧਮਾਕਿਆਂ ਤੋਂ ਬਾਅਦ ਹਵਾਈ ਅੱਡੇ 'ਤੇ ਅੱਗ ਵੀ ਦੇਖੀ ਗਈ।
PHOTO
ਸਥਾਨਕ ਮੀਡੀਆ ਮੁਤਾਬਕ ਦੋਵਾਂ ਥਾਵਾਂ 'ਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਇਸ ਹਮਲੇ ਨਾਲ ਹਵਾਈ ਆਵਾਜਾਈ ਪ੍ਰਭਾਵਿਤ ਨਹੀਂ ਹੋਈ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਵੱਡਾ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।