ਉੱਤਰਾਖੰਡ 'ਚ ਦਰਦਨਾਕ ਹਾਦਸਾ, 250 ਮੀਟਰ ਡੂੰਘੀ ਖੱਡ 'ਚ ਡਿੱਗੀ ਆਲਟੋ ਕਾਰ, 3 ਲੋਕਾਂ ਦੀ ਮੌਤ

By : GAGANDEEP

Published : Jan 17, 2023, 9:10 pm IST
Updated : Jan 17, 2023, 9:10 pm IST
SHARE ARTICLE
photo
photo

ਕਾਰ ਦਾ ਕੰਟਰੋਲ ਵਿਗੜਨ ਕਾਰਨ ਵਾਪਰਿਆ ਹਾਦਸਾ

 

ਟਿਹਰੀ ਗੜ੍ਹਵਾਲ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਅੱਜ ਇਕ ਭਿਆਨਕ ਹਾਦਸਾ ਵਾਪਰਿਆ। ਇਹ ਹਾਦਸਾ ਸਲਦੋਗੀ ਪਿੰਡ ਨੇੜੇ ਵਾਪਰਿਆ। ਇੱਥੇ ਇੱਕ ਕਾਰ ਖੱਡ ਵਿੱਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਦੀਵਾਨ ਸਿੰਘ , ਸਤੀਸ਼ ਸਿੰਘ ਅਤੇ ਕੁੰਵਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਆਲਟੋ ਕਾਰ ਨੰਬਰ ਯੂਏ 10 4555 ਟਿਹਰੀ ਗੜ੍ਹਵਾਲ ਜ਼ਿਲ੍ਹੇ ਦੇ ਨਰੇਂਦਰਨਗਰ ਵਿਧਾਨ ਸਭਾ ਹਲਕੇ ਦੇ ਅਗਰਖਾਲ ਤੋਂ ਦਿਉਲੀ ਮੋਟਰਵੇਅ ਤੋਂ ਲੰਘ ਰਹੀ ਸੀ। ਇਸ ਦੌਰਾਨ ਕਾਰ ਦਾ ਕੰਟਰੋਲ ਵਿਗੜ ਗਿਆ। ਆਗਰਾਖਾਲ-ਦਿਉਲੀ ਮੋਟਰਵੇਅ 'ਤੇ ਸਲਦੋਗੀ ਪਿੰਡ ਨੇੜੇ ਕਾਰ 250 ਮੀਟਰ ਡੂੰਘੀ ਖੱਡ 'ਚ ਡਿੱਗ ਗਈ।

ਕਾਰ 'ਚ ਕੁੱਲ 3 ਵਿਅਕਤੀ ਸਵਾਰ ਸਨ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਹੜਕੰਪ ਮੱਚ ਗਿਆ। ਲੋਕਾਂ ਨੇ ਕਾਰ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਪੁਲਿਸ, SDRF ਅਤੇ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ।

ਲੋਕਾਂ ਨੇ ਕਾਰ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਪੁਲਿਸ, SDRF ਅਤੇ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ। 250 ਮੀਟਰ ਖੱਡ 'ਚੋਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਰੱਸੀਆਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਨਰਿੰਦਰ ਨਗਰ ਭੇਜ ਦਿੱਤਾ ਗਿਆ। 

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement