ਚੰਡੀਗੜ੍ਹ 'ਚ ਹੈਰਾਨ ਕਰਨ ਵਾਲਾ ਮਾਮਲਾ, ਅੰਗੜਾਈ ਲੈ ਰਹੇ ਬਾਡੀ ਬਿਲਡਰ ਦੀ ਹੋਈ ਮੌਤ

By : GAGANDEEP

Published : Jan 17, 2023, 1:33 pm IST
Updated : Jan 17, 2023, 2:58 pm IST
SHARE ARTICLE
PHOTO
PHOTO

ਰਾਮ ਰਾਣਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਨੂੰ ਕਿਸੇ ਕਿਸਮ ਦੀ ਬਿਮਾਰੀ ਨਹੀਂ ਸੀ।

 

ਚੰਡੀਗੜ੍ਹ: ਦੇਸ਼ ਵਿੱਚ ਵਰਕਆਊਟ ਕਰਦੇ ਸਮੇਂ ਜਾਂ ਸਾਧਾਰਨ ਗਤੀਵਿਧੀਆਂ ਦੌਰਾਨ ਮੌਤਾਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਅਜਿਹਾ ਹੀ ਮਾਮਲਾ ਚੰਡੀਗੜ੍ਹ ਦੇ ਦਾਦੂ ਮਾਜਰਾ 'ਚ ਫਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਅੰਗੜਾਈ ਲੈਂਦੇ ਹੋਏ 33 ਸਾਲਾ ਨੌਜਵਾਨ ਬਾਡੀ ਬਿਲਡਰ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਰਾਮ ਰਾਣਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਰਾਮ ਰਾਣਾ ਆਪਣੇ ਦੋਸਤਾਂ ਨਾਲ ਖੜ੍ਹਾ ਹੋ ਕੇ ਉਨ੍ਹਾਂ ਨਾਲ ਗੱਲਾਂ ਕਰ ਰਿਹਾ ਸੀ। ਇਸ ਦੌਰਾਨ ਅੰਗੜਾਈ ਲੈਣ ਲੱਗਾ ਤਾਂ ਇਸ ਦੌਰਾਨ ਉਸ ਦੀਆਂ ਦੋਵੇਂ ਬਾਹਾਂ ਪਿੱਛੇ ਵੱਲ ਹੋ ਗਈਆਂ ਅਤੇ ਉਹ ਜ਼ਮੀਨ 'ਤੇ ਡਿੱਗ ਗਿਆ। ਉਸ ਦੇ ਦੋਸਤਾਂ ਨੇ ਸੋਚਿਆ ਕਿ ਸ਼ਾਇਦ ਉਹ ਖਿੱਚ ਰਿਹਾ ਹੈ। ਹਾਲਾਂਕਿ ਜ਼ਮੀਨ 'ਤੇ ਡਿੱਗਣ ਤੋਂ ਬਾਅਦ ਜਦੋਂ ਉਸ ਦੀ ਜੁਬਾਨ ਵੀ ਬੰਦ ਹੋ ਗਈ ਅਤੇ ਉਹ ਕੁਝ ਵੀ ਜਵਾਬ ਨਹੀਂ ਦੇ ਰਿਹਾ ਸੀ ਤਾਂ ਉਸ ਦੇ ਦੋਸਤ ਉਸ ਨੂੰ ਸੈਕਟਰ-16 ਚੰਡੀਗੜ੍ਹ ਦੇ ਜੀਐੱਮਐੱਸਐੱਚ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਰਾਮ ਰਾਣਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਨੂੰ ਕਿਸੇ ਕਿਸਮ ਦੀ ਬਿਮਾਰੀ ਨਹੀਂ ਸੀ। ਉਹ ਸਿਹਤਮੰਦ ਸੀ ਅਤੇ ਰੋਜ਼ਾਨਾ ਜਿਮ ਵਿਚ ਕਸਰਤ ਕਰਦਾ ਸੀ। ਉਸ ਨੂੰ ਕਿਸੇ ਕਿਸਮ ਦੀ ਬੁਰੀ ਆਦਤ ਨਹੀਂ ਸੀ। ਉਹ ਨਸ਼ਿਆਂ ਤੋਂ ਦੂਰ ਰਹਿੰਦਾ ਸੀ ਅਤੇ ਬਾਹਰ ਦਾ ਖਾਣਾ ਖਾਣ ਤੋਂ ਗੁਰੇਜ਼ ਕਰਦਾ ਸੀ। ਰਾਮ ਰਾਣਾ ਦੇ ਦੋ ਬੱਚੇ ਹਨ, ਜਿਨ੍ਹਾਂ ਦੀ ਉਮਰ 11 ਅਤੇ 3 ਸਾਲ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement