ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ ਸੀਸੀ ਹੋਣਗੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ
Published : Jan 17, 2023, 1:36 pm IST
Updated : Jan 17, 2023, 1:36 pm IST
SHARE ARTICLE
Egypt’s President Abdel Fattah Al Sisi to be Chief Guest at Republic Day celebrations
Egypt’s President Abdel Fattah Al Sisi to be Chief Guest at Republic Day celebrations

ਅਬਦੇਲ ਫਤਾਹ ਅਲ ਸੀਸੀ ਭਾਰਤ ਅਤੇ ਮਿਸਰ ਦੇ ਕੂਟਨੀਤਕ ਸਬੰਧਾਂ ਦੇ 75 ਸਾਲ ਪੂਰੇ ਹੋਣ ਦੇ ਵਿਸ਼ੇਸ਼ ਮੌਕੇ 'ਤੇ ਭਾਰਤ ਦਾ ਦੌਰਾ ਕਰਨਗੇ।

 

ਨਵੀਂ ਦਿੱਲੀ: ਇਸ ਵਾਰ ਦੇਸ਼ ਦੇ ਗਣਤੰਤਰ ਦਿਵਸ ਮੌਕੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ ਸੀਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਅਬਦੇਲ ਫਤਾਹ ਅਲ ਸੀਸੀ ਭਾਰਤ ਅਤੇ ਮਿਸਰ ਦੇ ਕੂਟਨੀਤਕ ਸਬੰਧਾਂ ਦੇ 75 ਸਾਲ ਪੂਰੇ ਹੋਣ ਦੇ ਵਿਸ਼ੇਸ਼ ਮੌਕੇ 'ਤੇ ਭਾਰਤ ਦਾ ਦੌਰਾ ਕਰਨਗੇ। ਅਜਿਹੇ ਵਿਚ ਉਹਨਾਂ ਦੀ ਭਾਰਤ ਯਾਤਰਾ ਬਹੁਤ ਮਹੱਤਵਪੂਰਨ ਹੋਵੇਗੀ।

ਇਹ ਵੀ ਪੜ੍ਹੋ: ਐਸ਼ਵਰਿਆ ਰਾਏ ਨੂੰ 22,000 ਰੁਪਏ ਦਾ ਟੈਕਸ ਰਿਕਵਰੀ ਨੋਟਿਸ, ਮਾਰਚ ਤੱਕ ਭਰਨ ਦੇ ਨਿਰਦੇਸ਼

ਵਿਦੇਸ਼ ਮੰਤਰਾਲੇ ਦੇ ਸਕੱਤਰ ਔਸਾਫ਼ ਸਈਦ ਨੇ ਦੱਸਿਆ ਕਿ 15 ਅਗਸਤ 1947 ਨੂੰ ਭਾਰਤ ਦੀ ਆਜ਼ਾਦੀ ਤੋਂ ਤਿੰਨ ਦਿਨ ਬਾਅਦ ਦੋਵਾਂ ਦੇਸ਼ਾਂ ਨੇ ਇਕ ਦੂਜੇ ਨਾਲ ਰਸਮੀ ਸਬੰਧ ਸਥਾਪਿਤ ਕਰ ਲਏ ਸਨ। ਉਹਨਾਂ ਕਿਹਾ ਕਿ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਸੀ।

ਇਹ ਵੀ ਪੜ੍ਹੋ: ਪਰਮਜੀਤ ਕਤਲ ਕਾਂਡ 'ਚ ਹੋਇਆ ਖੁਲਾਸਾ: ਗੋਲੀਆਂ ਚਲਾਉਣ ਵਾਲੇ ਸ਼ੂਟਰ ਸਨ ਨਸ਼ੇੜੀ

ਜ਼ਿਕਰਯੋਗ ਹੈ ਕਿ ਪੀਐਮ ਮੋਦੀ ਦੇ ਇਸ ਸੱਦੇ ਦਾ ਮਿਸਰ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਸੀ। ਔਸਾਫ਼ ਸਈਦ ਨੇ ਕਿਹਾ ਕਿ ਇਸ ਸਾਲ ਜੀ-20 ਦੀ ਪ੍ਰਧਾਨਗੀ ਦੌਰਾਨ ਅਸੀਂ ਮਿਸਰ ਨੂੰ ਮਹਿਮਾਨ ਦੇਸ਼ ਵਜੋਂ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਤੂਬਰ 2015 'ਚ ਰਾਸ਼ਟਰਪਤੀ ਅਲ-ਸੀਸੀ ਨੇ ਆਪਣਾ ਪਹਿਲਾ ਭਾਰਤ ਦੌਰਾ ਕੀਤਾ ਸੀ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਵਿਚ ਲਸ਼ਕਰ ਦੇ ਦੋ ਅੱਤਵਾਦੀ ਢੇਰ, ਫੌਜ ਅਤੇ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ

ਦਸੰਬਰ ਵਿਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੰਸਦ ਨੂੰ ਦੱਸਿਆ ਸੀ ਕਿ ਮਿਸਰ ਦੇ ਰਾਸ਼ਟਰਪਤੀ ਨੇ ਭਾਰਤ ਵਿਚ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰ ਲਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement