
ਨੱਡਾ ਨੂੰ ਜੂਨ 2019 ਵਿੱਚ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਵਜੋਂ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਦਾ ਕਾਰਜਕਾਲ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੰਗਲਵਾਰ ਨੂੰ ਹੋਈ ਬੈਠਕ 'ਚ ਇਸ ਨੂੰ ਮਨਜ਼ੂਰੀ ਦਿੱਤੀ ਗਈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰੀ ਕਾਰਜਕਾਰਨੀ ਨੇ ਜੇਪੀ ਨੱਡਾ ਲਈ ਪ੍ਰਸਤਾਵ ਰੱਖਿਆ ਗਿਆ ਸੀ, ਰਾਜਨਾਥ ਸਿੰਘ ਨੇ ਇਹ ਪ੍ਰਸਤਾਵ ਰੱਖਿਆ ਸੀ ਅਤੇ ਭਾਜਪਾ ਦੇ ਸਾਰੇ ਮੈਂਬਰਾਂ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ। ਭਾਜਪਾ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ ਵਧਾਇਆ ਜਾ ਰਿਹਾ ਹੈ।
ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਦੇ ਦੂਜੇ ਦਿਨ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਕਾਰਜਕਾਲ ਦੇ ਵਿਸਥਾਰ ਨੂੰ ਮਨਜ਼ੂਰੀ ਦੇ ਦਿੱਤੀ ਗਈ। ਨੱਡਾ ਦਾ ਕਾਰਜਕਾਲ ਅਗਲੇ ਇਕ ਸਾਲ ਯਾਨੀ ਜੂਨ 2024 ਤੱਕ ਵਧਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਨੱਡਾ ਨੂੰ ਜੂਨ 2019 ਵਿੱਚ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ।
ਇਸ ਤੋਂ ਬਾਅਦ 30 ਜਨਵਰੀ 2020 ਨੂੰ ਉਨ੍ਹਾਂ ਨੂੰ ਫੁੱਲ ਟਾਈਮ ਪ੍ਰਧਾਨ ਬਣਾਇਆ ਗਿਆ। ਨੱਡਾ ਦਾ ਕਾਰਜਕਾਲ 20 ਜਨਵਰੀ ਨੂੰ ਖਤਮ ਹੋ ਰਿਹਾ ਸੀ ਪਰ ਹੁਣ ਉਹਨਾਂ ਦੇ ਕਾਰਜਕਾਲ ਵਿਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ।