
ਪਾਸਪੋਰਟ ਦੀ ਮਿਆਦ 16 ਮਾਰਚ ਨੂੰ ਖਤਮ ਹੋ ਰਹੀ ਹੈ
ਚੰਡੀਗੜ੍ਹ- ਮਸ਼ਹੂਰ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ ਨੇ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮਹਿੰਦੀ ਨੇ ਪਟੀਸ਼ਨ 'ਚ ਕਿਹਾ ਸੀ ਕਿ ਉਨ੍ਹਾਂ ਦਾ ਪਾਸਪੋਰਟ ਦਿੱਲੀ ਪਾਸਪੋਰਟ ਦਫਤਰ ਕੋਲ ਹੈ, ਜਿੱਥੇ ਰੀਨੀਊ ਦੀ ਪ੍ਰਕਿਰਿਆ ਪੈਂਡਿੰਗ ਹੈ।
ਪਾਸਪੋਰਟ ਦੀ ਮਿਆਦ 16 ਮਾਰਚ ਨੂੰ ਖਤਮ ਹੋ ਰਹੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਅਦਾਲਤ ਅਥਾਰਟੀ ਨੂੰ ਰੀਨੀਊ ਕਰਨ ਲਈ ਕਹੇ, ਪਰ ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨ ਵਿਚ ਅਥਾਰਟੀ ਨੂੰ ਧਿਰ ਨਹੀਂ ਬਣਾਇਆ ਗਿਆ ਹੈ। ਇਸ 'ਤੇ ਵਕੀਲ ਨੇ ਸਮਾਂ ਮੰਗਿਆ। ਹੁਣ ਦਲੇਰ ਮਹਿੰਦੀ ਦੀ ਤਰਫੋਂ 2 ਹਫਤਿਆਂ ਦੇ ਅੰਦਰ ਦੁਬਾਰਾ ਅਰਜ਼ੀ ਦਾਇਰ ਕੀਤੀ ਜਾਵੇਗੀ। ਦਲੇਰ ਮਹਿੰਦੀ ਫਿਲਹਾਲ ਕਬੂਤਰ ਸ਼ਿਕਾਰ ਦੇ ਮਾਮਲੇ 'ਚ ਦੋਸ਼ੀ ਹੈ।