Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ: ਟੀਸੀ 'ਤੇ ਪੁੱਜੀ ਰਾਜਨੀਤੀ; ਪਵਨ ਬਾਂਸਲ ਨੇ ਰਾਘਵ ਚੱਡਾ ਨਾਲ ਕੀਤੀ ਮੁਲਾਕਾਤ
Published : Jan 17, 2024, 10:04 pm IST
Updated : Jan 18, 2024, 8:24 am IST
SHARE ARTICLE
Chandigarh Mayor Election
Chandigarh Mayor Election

ਸਰਗਰਮ ਹੋਏ ਪਵਨ ਬਾਂਸਲ

Chandigarh Mayor Election: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ 18 ਜਨਵਰੀ ਨੂੰ ਸੈਕਟਰ 17 ਵਿਖੇ ਨਗਰ ਨਿਗਮ ਦੇ ਦਫਤਰ ਵਿਚ ਹੋਵੇਗੀ। ਇਸ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਚੋਣ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਚੰਡੀਗੜ੍ਹ ਦੀ ਸਿਆਸਤ ਸ਼ਿਖਰ 'ਤੇ ਪੁੱਜ ਗਈ। ਮੰਗਲਵਾਰ ਰਾਤ ਨੂੰ ਮੇਅਰ ਦੀ ਚੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ। ਕਾਂਗਰਸ ਦੇ ਸੂਬਾ ਪ੍ਰਧਾਨ ਐਚਐਸ ਲੱਕੀ ਨੇ ਐਡਵੋਕੇਟ ਫੈਰੀ ਸੋਫਤ ਰਾਹੀਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਕਾਂਗਰਸ ਦੇ ਕੌਂਸਲਰ ਜਸਵੀਰ ਬੰਟੀ ਨੂੰ ਚੰਡੀਗੜ੍ਹ ਪੁਲੀਸ ਨੇ ਭਾਜਪਾ ਨਾਲ ਮਿਲ ਕੇ ਘਰ ਵਿਚ ਨਜ਼ਰਬੰਦ ਕਰ ਦਿਤਾ ਹੈ ਲਿਹਾਜ਼ਾ ਬੰਟੀ ਨੂੰ ਚੰਡੀਗੜ੍ਹ ਪੁਲਿਸ ਦੀ ਹਿਰਾਸਤ ਵਿਚੋਂ ਰਿਹਾਅ ਕਰਵਾਇਆ ਜਾਵੇ।

ਸਬੂਤ ਵਜੋਂ ਬੰਟੀ ਦੀ ਬੀਤੀ ਰਾਤ ਦੀ ਵੀਡੀਓ ਲਗਾਈ, ਜਿਸ ਵਿਚ ਬੰਟੀ ਕਹਿ ਰਿਹਾ ਹੈ ਕਿ ਪੁਲਿਸ ਨੇ ਉਸ ਨੂੰ ਘਰ ਭੇਜ ਦਿਤਾ ਜਦਕਿ ਉਹ ਸਾਬਕਾ ਮੰਤਰੀ ਪਵਨ ਬਾਂਸਲ ਦੇ ਘਰ ਜਾਣਾ ਚਾਹੁੰਦਾ ਸੀ ਤੇ ਉਸ ਨੂੰ ਖੁੱਲ੍ਹੇਆਮ ਘੁੰਮਣ ਨਹੀਂ ਦਿਤਾ ਜਾ ਰਿਹਾ ਤੇ ਇਹ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਚੰਡੀਗੜ੍ਹ ਪੁਲਿਸ ਦੀ ਤਰਫ਼ੋਂ ਸਰਕਾਰੀ ਵਕੀਲ ਮਨੀਸ਼ ਬਾਂਸਲ ਅਤੇ ਦੀਪੇਂਦਰ ਬਰਾੜ ਨੇ ਕਿਹਾ  ਕਿ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਨਜ਼ਰਬੰਦੀ ਨਹੀਂ ਕੀਤੀ ਗਈ ਹੈ। ਉਸ ਨੂੰ ਕੁੱਝ ਸਮੇਂ ਲਈ ਸੁਰੱਖਿਆ ਦਿਤੀ ਗਈ ਹੈ।

ਸਰਗਰਮ ਹੋਏ ਪਵਨ ਬਾਂਸਲ

ਬੰਟੀ ਨੂੰ ਬੀਤੀ ਰਾਤ ਉਸ ਦੇ ਘਰ ਛੱਡ ਦਿਤਾ ਗਿਆ। ਪਵਨ ਬਾਂਸਲ ਵੀ ਬੰਟੀ ਨਾਲ ਮੁਲਾਕਾਤ ਕਰਨ ਪੁੱਜੇ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਪੁੱਜ ਗਏ। ਇਸ ਤੋਂ ਬਾਅਦ ਭਾਜਪਾ ਨਾਲ ਸੰਪਰਕ ਕਰਨ ਤੋਂ ਰੋਕਣ ਲਈ ਕਾਂਗਰਸ ਅਤੇ 'ਆਪ' ਵਰਕਰਾਂ ਨੇ ਰਾਤ ਭਰ ਉਸ ਦੇ ਘਰ ਦੇ ਬਾਹਰ ਪਹਿਰਾ ਲਾ ਦਿੱਤਾ ਗਿਆ। ਪੁਲਿਸ ਨੇ ਬਾਂਸਲ ਦੀ ਬੰਟੀ ਨਾਲ ਮੁਲਾਕਾਤ ਨਹੀਂ ਕਰਵਾਈ ਪਰ ਇਸੇ ਦੌਰਾਨ ਬੁੱਧਵਾਰ ਸਵੇਰੇ ਚੰਡੀਗੜ੍ਹ ਪੁਲੀਸ ਨੇ ਦੋ ਕਾਂਗਰਸੀ ਆਗੂਆਂ ਪਵਨ ਕੁਮਾਰ ਬਾਂਸਲ ਅਤੇ ਐਚਐਸ ਲੱਕੀ ਨੂੰ ਜਸਬੀਰ ਸਿੰਘ ਬੰਟੀ ਨਾਲ ਮਿਲਣ ਦੀ ਇਜਾਜ਼ਤ ਦਿਤੀ।

ਉਨ੍ਹਾਂ ਦੇ ਘਰੋਂ ਜਸਬੀਰ ਸਿੰਘ ਬੰਟੀ ਅਤੇ ਉਨ੍ਹਾਂ ਦੇ ਪਿਤਾ ਨੇ ਜਿੱਤ ਦਾ ਨਿਸ਼ਾਨ ਦਿਖਾਉਂਦੇ ਹੋਏ ਮੀਡੀਆ ਨੂੰ ਆਪਣੀਆਂ ਫੋਟੋਆਂ ਜਾਰੀ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਕਾਂਗਰਸ ਦੇ ਨਾਲ ਸਨ ਅਤੇ ਹਮੇਸ਼ਾ ਕਾਂਗਰਸ ਦੇ ਨਾਲ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੱਚੇ ਸਿਪਾਹੀ ਹੋਣ ਕਾਰਨ ਉਹ ਮੇਅਰ ਦੇ ਉਮੀਦਵਾਰ ਵਜੋਂ ਆਪਣਾ ਨਾਂ ਵਾਪਸ ਲੈਣਾ ਚਾਹੁੰਦੇ ਹਨ ਪਰ ਭਾਜਪਾ ਉਨ੍ਹਾਂ ਨੂੰ ਹਰ ਕਦਮ ’ਤੇ ਅਜਿਹਾ ਕਰਨ ਤੋਂ ਰੋਕ ਰਹੀ ਹੈ। ਇਸ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ’ਤੇ ਬੰਟੀ ਦੀ ਨਾਮਜ਼ਦਗੀ ਵਾਪਸ ਲੈ ਲਈ ਗਈ। ਦੁਪਿਹਰ ਵੇਲੇ ਪਵਨ ਬਾਂਸਲ ਨੇ "ਆਪ" ਦੇ ਰਾਜਸਭਾ ਮੈਂਬਰ ਰਾਘਵ ਚੱਡਾ ਨਾਲ ਮੁਲਾਕਾਤ ਕੀਤੀ। ਸੂਤਰ ਦੱਸਦੇ ਹਨ ਕਿ ਦੋਵਾਂ ਵਿਚਾਲੇ ਭਲਕ ਦੀ ਰਣਨੀਤੀ 'ਤੇ ਚਰਚਾ ਹੋਈ ਹੈ। ਇਸੇ ਦੌਰਾਨ ਨਿਗਮ ਦੇ ਜੁਆਇੰਟ ਕਮਿਸ਼ਨਰ ਵੱਲੋਂ ਬੰਟੀ ਨੂੰ 17 ਜਨਵਰੀ ਨੂੰ ਨਿਗਮ ਸਾਹਮਣੇ ਪੇਸ਼ ਹੋਣ ਦਾ ਨੋਟਿਸ ਵੀ ਦਿੱਤਾ ਗਿਆ। ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਇਸ ਨੂੰ ਭਾਜਪਾ ਦੀ ਸਾਜ਼ਿਸ਼ ਦਾ ਹਿੱਸਾ ਦੱਸਿਆ ਤੇ ਕਿਹਾ ਕਿ ਜਸਬੀਰ ਸਿੰਘ ਭਲਕੇ 18 ਜਨਵਰੀ ਨੂੰ ਆਪਣੀ ਪਾਰਟੀ ਦੇ ਹੋਰ ਕੌਂਸਲਰਾਂ ਸਮੇਤ ਨਗਰ ਨਿਗਮ ਪੁੱਜਣਗੇ।

ਇਹ ਹੈ ਸਮੀਕਰਨ

ਦੱਸ ਦੇਈਏ ਕਿ 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਵਿਚ ਕਾਂਗਰਸ ਨੇ ਜਸਵੀਰ ਬੰਟੀ ਨੂੰ ਉਮੀਦਵਾਰ ਬਣਾਇਆ ਸੀ। ਇਸ ਤੋਂ ਬਾਅਦ ਕਾਂਗਰਸ-ਆਪ ਗਠਜੋੜ ਹੋ ਗਿਆ ਅਤੇ ਮੇਅਰ ਦੀ ਸੀਟ 'ਆਪ' ਦੇ ਕੋਟੇ 'ਚ ਚਲੀ ਗਈ। ਇਸ ਤੋਂ ਬਾਅਦ ਬੰਟੀ ਨੂੰ ਆਪਣੀ ਨਾਮਜ਼ਦਗੀ ਵਾਪਸ ਲੈਣੀ ਪਈ ਪਰ ਭਾਜਪਾ ਇਸ ਦਾ ਵਿਰੋਧ ਕਰਨ 'ਤੇ ਅੜੀ ਹੋਈ ਹੈ। ਚੰਡੀਗੜ੍ਹ ਨਗਰ ਨਿਗਮ ਵਿਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿਚ ਸੰਸਦ ਮੈਂਬਰ ਦੀ ਵੋਟ ਵੀ ਹੈ। ਭਾਜਪਾ ਦੇ 14, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਹੈ। ਗਠਜੋੜ ਤੋਂ ਬਾਅਦ 'ਆਪ'-ਕਾਂਗਰਸ ਕੋਲ 20 ਵੋਟਾਂ ਹਨ।

ਜਦੋਂਕਿ ਭਾਜਪਾ ਕੋਲ 14 ਕੌਂਸਲਰਾਂ ਅਤੇ 1 ਸੰਸਦ ਮੈਂਬਰ ਦੀ ਵੋਟ ਹੈ। ਪਿਛਲੇ ਦੋ ਸਾਲਾਂ ਤੋਂ ਭਾਜਪਾ ਦੀ ਸਰਬਜੀਤ ਕੌਰ ਅਤੇ ਅਨੂਪ ਗੁਪਤਾ ਮੇਅਰ ਸਨ, ਕਿਉਂਕਿ ਉਦੋਂ ਕਾਂਗਰਸ ਨੇ ਚੋਣਾਂ ਵਿਚ ਹਿੱਸਾ ਨਹੀਂ ਲਿਆ ਸੀ ਪਰ ਇਸ ਵਾਰ ਗਠਜੋੜ ਨੇ ਭਾਜਪਾ ਦੀ ਸਾਰੀ ਖੇਡ ਵਿਗਾੜ ਦਿੱਤੀ ਹੈ। ਗਠਜੋੜ ਕਾਰਨ ਕਾਂਗਰਸ ਅਤੇ ‘ਆਪ’ ਦੀਆਂ ਵੋਟਾਂ ਭਾਜਪਾ ਨਾਲੋਂ ਵੱਧ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement