
ਇਕ ਮੀਡੀਆ ਰੀਪੋਰਟ ਨੇ ਸੂਤਰਾਂ ਦੇ ਹਵਾਲੇ ਤੋਂ ਦਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਪਵਿੱਤਰ ਨਗਰੀ ਦੀ ਯਾਤਰਾ ਦੀ ਯੋਜਨਾ ਵਿਚ ਬਦਲਾਅ ਕੀਤਾ ਗਿਆ ਹੈ।
Ram Mandir Event: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਕੇਰਲ ਦੇ ਦੋ ਦਿਨਾਂ ਦੌਰੇ 'ਤੇ ਹਨ। ਇਸ ਹਫ਼ਤੇ ਦੇ ਅੰਤ ਵਿਚ ਉਹ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਅਯੁੱਧਿਆ ਜਾਣਗੇ। 22 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਦੁਆਰਾ ਰਾਮ ਲੱਲਾ ਦੇ ਮੰਦਰ ਦਾ ਉਦਘਾਟਨ ਕੀਤਾ ਜਾਵੇਗਾ।
ਇਕ ਮੀਡੀਆ ਰੀਪੋਰਟ ਨੇ ਸੂਤਰਾਂ ਦੇ ਹਵਾਲੇ ਤੋਂ ਦਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਪਵਿੱਤਰ ਨਗਰੀ ਦੀ ਯਾਤਰਾ ਦੀ ਯੋਜਨਾ ਵਿਚ ਬਦਲਾਅ ਕੀਤਾ ਗਿਆ ਹੈ।ਸੂਤਰਾਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਮੋਦੀ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਇਕ ਦਿਨ ਪਹਿਲਾਂ ਅਯੁੱਧਿਆ ਪਹੁੰਚਣਗੇ।
ਇਹ ਵੀ ਦਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਫਲਾਈਟ 'ਚ ਦੇਰੀ ਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਲਈ ਸ਼ਡਿਊਲ ਤਿਆਰ ਕੀਤਾ ਗਿਆ ਹੈ। ਰਾਮ ਲੱਲਾ ਦੀ 'ਪ੍ਰਾਣ ਪ੍ਰਤਿਸ਼ਠਾ' ਲਈ ਵੈਦਿਕ ਰਸਮ 22 ਜਨਵਰੀ ਨੂੰ ਹੋਣ ਵਾਲੇ ਮੁੱਖ ਸਮਾਗਮ ਤੋਂ ਇਕ ਹਫ਼ਤਾ ਪਹਿਲਾਂ 16 ਜਨਵਰੀ ਨੂੰ ਸ਼ੁਰੂ ਹੋ ਚੁੱਕੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।