Chittoor Bus Accident: ਓਵਰਟੇਕ ਦੇ ਚੱਕਰ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਟਿੱਪਰ ਨਾਲ ਟਕਰਾਈ, 4 ਲੋਕਾਂ ਦੀ ਮੌਤ

By : PARKASH

Published : Jan 17, 2025, 11:23 am IST
Updated : Jan 17, 2025, 11:23 am IST
SHARE ARTICLE
Chittoor Bus Accident:
Chittoor Bus Accident:

Chittoor Bus Accident: ਬੱਸ ’ਚ ਸਵਾਰ 40 ਸ਼ਰਧਾਲੂ ਤਿਰੂਪਤੀ ਤੋਂ ਮੱਥਾ ਟੇਕ ਕੇ ਆ ਰਹੇ ਸਨ ਵਾਪਸ, ਹਾਦਸੇ ’ਚ 25 ਲੋਕ ਜ਼ਖ਼ਮੀ 

 

Chittoor Bus Accident: ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਦੇ ਗੰਗਾਸਾਗਰਮ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿੱਥੇ ਇਕ ਨਿਜੀ ਟਰੈਵਲ ਬੱਸ ਨੇ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦਿਆਂ ਸੜਕ ਕਿਨਾਰੇ ਖੜੇ ਟਿੱਪਰ ਨਾਲ ਟਕਰਾ ਕੇ ਪਲਟ ਗਈ। ਇਹ ਬੱਸ 40 ਸ਼ਰਧਾਲੂਆਂ ਨੂੰ ਤ੍ਰਿਚੀ ਤੋਂ ਤਿਰੂਪਤੀ ਲੈ ਕੇ ਗਈ ਸੀ। ਇਸ ਹਾਦਸੇ ’ਚ 4 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾਕੇ ਦੀ ਆਵਾਜਾਈ ਦੋ ਘੰਟੇ ਤਕ ਠੱਪ ਰਹੀ।

ਇਹ ਹਾਦਸਾ ਰਾਤ ਕਰੀਬ 2 ਵਜੇ ਵਾਪਰਿਆ। ਬੱਸ ’ਚ ਸਵਾਰ ਸ਼ਰਧਾਲੂ ਤਿਰੂਪਤੀ ਤੋਂ ਮੰਦਰ ’ਚ ਪੂਜਾ ਕਰਨ ਤੋਂ ਬਾਅਦ ਵਾਪਸ ਆ ਰਹੇ ਸਨ। ਹਾਦਸੇ ਦੇ ਸਮੇਂ ਬੱਸ ਦੇ ਜ਼ਿਆਦਾਤਰ ਯਾਤਰੀ ਡੂੰਘੀ ਨੀਂਦ ਵਿਚ ਸਨ। ਕੁਝ ਸਮੇਂ ਲਈ ਸਮਝ ਨਹੀਂ ਆ ਰਿਹਾ ਸੀ ਕਿ ਆਖ਼ਰ ਹੋਇਆ ਕੀ ਹੈ। ਇਸ ਤੋਂ ਬਾਅਦ ਕੁਝ ਲੋਕ ਕਿਸੇ ਤਰ੍ਹਾਂ ਐਮਰਜੈਂਸੀ ਦਰਵਾਜ਼ੇ ਰਾਹੀਂ ਬਾਹਰ ਆਏ ਅਤੇ ਅਪਣੇ ਸਾਥੀ ਸਵਾਰਾਂ ਦੀ ਮਦਦ ਕੀਤੀ। ਉਥੋਂ ਲੰਘ ਰਹੇ ਕੁੱਝ ਲੋਕ ਵੀ ਮਦਦ ਲਈ ਅੱਗੇ ਆਏ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਸਾਰੇ ਜ਼ਖ਼ਮੀਆਂ ਨੂੰ ਤੁਰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀਆਂ ਨੂੰ ਚਿਤੂਰ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਛੇ ਗੰਭੀਰ ਜ਼ਖ਼ਮੀਆਂ ਨੂੰ ਤਿਰੂਪਤੀ ਦੇ ਐਸਵੀਆਈਐਮਐਸ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਮੈਜਿਸਟਰੇਟ ਸੁਮਿਤ ਕੁਮਾਰ ਨੇ ਤੁਰਤ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿਤਾ। ਪੁਲਿਸ ਨੇ ਇਹ ਵੀ ਦਸਿਆ ਕਿ ਹਾਦਸੇ ’ਚ ਕੁੱਝ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਹਨ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement